December 28, 2025
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਅੰਮ੍ਰਿਤਸਰ- ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਤੋਂ ਸਜਾਇਆ ਗਿਆ ਹੈ। ਨਗਰ ਕੀਰਤਨ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਤੋਂ ਹੋਈ ਅਤੇ ਇਹ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਕੇ ਸਮਾਪਤ ਹੋਵੇਗਾ।

ਇਸ ਮੌਕੇ ਪਾਵਨ ਸਰੂਪ ਨੂੰ ਸੁੰਦਰ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਸ਼ਾਮਿਲ ਸੀ। ਇਸ ਮੌਕੇ ਸ਼੍ਰੀ ਹਰਿਮੰਦਰ ਸਾਹਿਬ ਤੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੀ ਅਕਾਲ ਤਖਤ ਤੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਹ , ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਵੱਡੀ ਗਿਣਤੀ ਵਿੱਚ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਸਨ। ਨਗਰ ਕੀਰਤਨ ਦੌਰਾਨ ਗਤਕਾ ਜੱਥਿਆਂ ਵੱਲੋਂ ਗਤਕਾ ਖੇਡਿਆ ਗਿਆ, ਸੰਗਤਾਂ ਨੇ ਸ਼ਬਦ ਗਾਇਨ ਕੀਤਾ ਅਤੇ ਰਸਤੇ ਵਿੱਚ ਵੱਖ ਵੱਖ ਥਾਵਾਂ ਤੇ ਸੰਗਤ ਵਾਸਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਾਏ ।

ਉਧਰ ਗੁਰਪੁਰਬ ਦਿਵਸ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਸੁੰਦਰ ਰੂਪ ਵਿੱਚ ਸਜਾਉਣ ਦਾ ਕੰਮ ਵੀ ਜਾਰੀ ਹੈ। ਮੁੰਬਈ ਤੋਂ ਆਈ ਸੰਗਤ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੱਚਖੰਡ, ਸ੍ਰੀ ਅਕਾਲ ਤਖਤ ,ਦਰਸ਼ਨੀ ਦਿਉੜੀ ਅਤੇ ਹੋਰ ਥਾਵਾਂ ਤੇ ਸੁੰਦਰ ਸਜਾਵਟ ਕੀਤੀ ਗਈ। ਇਸ ਦੌਰਾਨ ਜਿਲਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਹੋਰ ਅਧਿਕਾਰੀਆਂ ਨੇ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ।

ਭਲਕੇ 8 ਅਕਤੂਬਰ ਨੂੰ ਗੁਰਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭੋਗ ਪਾਏ ਜਾਣਗੇ। ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਜਲੌ ਸਜਾਏ ਜਾਣਗੇ ਅਤੇ ਸਾਰਾ ਦਿਨ ਗੁਰਮਤਿ ਸਮਾਗਮ ਚੱਲਣਗੇ। ਰਾਤ ਨੂੰ ਦੀਪ ਮਾਲਾ ਅਤੇ ਆਤਿਸ਼ਬਾਜ਼ੀ ਵੀ ਕੀਤੀ ਜਾਵੇਗੀ।

Related posts

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

Current Updates

ਆਵਾਰਾ ਕੁੱਤੇ: ਸੁਪਰੀਮ ਕੋਰਟ ਵੱਲੋਂ ਹੁਕਮਾਂ ’ਚ ਸੋਧ; ਨਸਬੰਦੀ ਮਗਰੋਂ ਛੱਡਣ ਦੇ ਹੁਕਮ

Current Updates

ਲੋੜੀਂਦੀਆਂ ਜ਼ਰੂਰੀ ਖਾਦਾਂ ਡੀਏਪੀ ਅਤੇ ਯੂਰੀਆ ਦੀ ਤੋਟ ਨਾਲ ਜੂਝ ਰਹੇ ਕਿਸਾਨਾਂ ਦੀ ਮਦਦ ਲਈ ਕੋਈ ਕਦਮ ਨਹੀਂ ਚੁੱਕ ਰਹੀ ਸਰਕਾਰ

Current Updates

Leave a Comment