September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ੍ਰੀ ਦਰਬਾਰ ਸਾਹਿਬ ਸਮੂਹ ਵਿਚ ਹਰਜਿੰਦਰ ਸਿੰਘ ਜਿੰਦਾ ਤੇ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ- ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ । ਇਸ ਮੌਕੇ ਪਾਵਨ ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਭਾਈ ਜਿੰਦਾ ਤੇ ਭਾਈ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਇਨ੍ਹਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾ ਸਿਜਦਾ ਕਰਦੀ ਹੈ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਬੀਬੀ ਸੁਰਜੀਤ ਕੌਰ ਤੇ ਭਾਈ ਨਿਰਮਲ ਸਿੰਘ ਸਮੇਤ ਹੋਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਸੁਪਰਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਦਲਜੀਤ ਸਿੰਘ ਬਿੱਟੂ, ਕਰਨੈਲ ਸਿੰਘ ਪੀਰਮੁਹੰਮਦ, ਜਰਨੈਲ ਸਿੰਘ ਸਖੀਰਾ, ਬੇਅੰਤ ਸਿੰਘ ਖਿਆਲਾ, ਹਰਬੀਰ ਸਿੰਘ ਸੰਧੂ ਆਦਿ ਹਾਜ਼ਰ ਸਨ।

Related posts

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Current Updates

ਉੜੀਸਾ ਹਾਈ ਕੋਰਟ ਨੇ ਪੰਚਾਇਤ ਮੈਂਬਰ ਲਈ ਦੋ ਬੱਚਿਆਂ ਦੇ ਨਿਯਮ ਨੂੰ ਬਰਕਰਾਰ ਰੱਖਿਆ

Current Updates

ਪੰਜਾਬ ਵਿੱਚ ਸੜਕ ਗੁਣਵੱਤਾ ਦੀ ਨਿਗਰਾਨੀ ਲਈ ‘ਫਲਾਇੰਗ ਸਕੁਐਡ’ ਦਾ ਗਠਨ

Current Updates

Leave a Comment