September 13, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

ਬੰਬੀਹਾ ਗੈਂਗ ਦੇ 2 ਗੁਰਗੇ ਕਾਬੂ, 6 ਪਿਸਤੌਲ ਅਤੇ 19 ਕਾਰਤੂਸ ਬਰਾਮਦ

ਚੰਡੀਗੜ੍ਹ- ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਦਿਆਂ ਪੰਜਾਬ ਪੁਲੀਸ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਅਤੇ ਬਰਨਾਲਾ ਪੁਲੀਸ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਦੌਰਾਨ ਬੰਬੀਹਾ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਇਨ੍ਹਾਂ ਅਪਰਾਧੀਆਂ ਤੋਂ ਵੱਡੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਕੀਤੇ ਹਨ। ਦੋਸ਼ੀਆਂ ਦੀ ਪਛਾਣ ਸੰਦੀਪ ਸਿੰਘ ਅਤੇ ਸ਼ੇਖਰ ਵਜੋਂ ਹੋਈ ਹੈ। ਇਹ ਜਾਣਕਾਰੀ ਡੀਜੀਪੀ ਪੰਜਾਬ ਨੇ ਦਿੱਤੀ ਹੈ।

ਮੁਲਜ਼ਮਾਂ ਤੋਂ ਬਰਾਮਦ ਹਥਿਆਰ- ਪੁਲੀਸ ਨੇ ਮੁਲਜ਼ਮਾਂ ਤੋਂ ਕੁੱਲ 6 ਪਿਸਤੌਲ (ਇੱਕ PX5, ਚਾਰ .32 ਬੋਰ ਪਿਸਤੌਲ, ਅਤੇ ਇੱਕ .30 ਬੋਰ ਪਿਸਤੌਲ) ਅਤੇ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਸ਼ੁਰੂਆਤੀ ਪੁਲੀਸ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵੇਂ ਅਪਰਾਧੀ, ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ, ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਅੰਜਾਮ ਦੇਣ ਲਈ ਬੰਬੀਹਾ ਗੈਂਗ ਦੇ ਪੈਦਲ ਸਿਪਾਹੀਆਂ ਨੂੰ ਇਹ ਹਥਿਆਰ ਸਪਲਾਈ ਕਰਨ ਦੀ ਯੋਜਨਾ ਬਣਾ ਰਹੇ ਸਨ।

Related posts

ਪੁਲੀਸ ਹਿਰਾਸਤ ਵਿੱਚ ਨੌਜਵਾਨ ਦੀ ਮੌਤ

Current Updates

ਮੁੱਖ ਪ੍ਰਬੰਧਕ ਸਤਾਦਰੂ ਦੱਤਾ ਨੂੰ 14 ਦਿਨਾ ਪੁਲੀਸ ਹਿਰਾਸਤ ’ਚ ਭੇਜਿਆ

Current Updates

ਬੇਅਦਬੀ ਖਿਲਾਫ਼ ਬਿੱਲ ’ਤੇ ਸਿਲੈਕਟ ਕਮੇਟੀ ਨੇ ਲੋਕਾਂ ਦੇ ਸੁਝਾਅ ਮੰਗੇ

Current Updates

Leave a Comment