December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਲਾਨਾ ਚੋਣ 3 ਨਵੰਬਰ ਨੂੰ

ਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ ਸਲਾਨਾ ਚੋਣ 3 ਨਵੰਬਰ ਨੂੰ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਤਿੰਨ ਨਵੰਬਰ ਨੂੰ ਹੋਵੇਗੀ। ਇਸ ਸੰਬੰਧ ਵਿੱਚ ਫੈਸਲਾ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲ ਕਰਦਿਆਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਦੇ ਜਨਰਲ ਹਾਊਸ ਦੀ ਇਹ ਅੰਤਰਿੰਗ ਕਮੇਟੀ ਦੀ ਆਖਰੀ ਮੀਟਿੰਗ ਹੈ। ਸੰਸਥਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਲਾਨਾ ਚੋਣ ਵਾਸਤੇ ਤਿੰਨ ਨਵੰਬਰ ਨੂੰ ਜਨਰਲ ਇਜਲਾਸ ਸੱਦਿਆ ਗਿਆ ਹੈ।

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਚੱਲ ਰਹੀ ਸੇਵਾ ਬਾਰੇ ਉਨ੍ਹਾਂ ਦੱਸਿਆ ਕਿ ਸਥਾਪਿਤ ਕੀਤੇ ਗਏ ਪੰਜ ਮਦਦ ਕੇਂਦਰਾਂ ਤੇ ਜਲਦੀ ਹੀ ਕਣਕ ਦਾ ਬੀਜ ਮੁਹਈਆ ਕਰਵਾਇਆ ਜਾਵੇਗਾ। ਇਸ ਸਬੰਧ ਵਿੱਚ ਉਨ੍ਹਾਂ ਦਸ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਨੂੰ ਆਖਿਆ ਹੈ ਕਿ ਉਹ ਆਪਣੇ ਸਰਪੰਚ ਕੋਲੋਂ ਤਸਦੀਕ ਕਰਵਾ ਕੇ ਕਣਕ ਦਾ ਬੀਜ ਲੈਣ ਸਬੰਧੀ ਆਪਣੀ ਮੰਗ ਕੇਂਦਰਾਂ ਕੋਲ ਪੁੱਜਦੀ ਕਰਨ ਤਾਂ ਜੋ ਲੋੜ ਮੁਤਾਬਕ ਬੀਜ ਦਾ ਪ੍ਰਬੰਧ ਕੀਤਾ ਜਾ ਸਕੇ।
ਇਸ ਦੌਰਾਨ ਅੱਜ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਵਾਸਤੇ ਪੰਜ ਟਰੱਕ ਕੰਬਲ, ਗੱਦੇ ਅਤੇ ਰਸਦਾਂ ਦੇ ਭੇਜੇ ਗਏ ਹਨ। ਜੰਮੂ ਵਿਖੇ ਸਾਂਬਾ ਖੇਤਰ ਵਿੱਚ ਇੱਕ ਪਿੰਡ ਵਿੱਚ ਪੰਜ ਪਾਵਨ ਸਰੂਪ ਅਗਨ ਭੇਂਟ ਹੋਣ ਦੀ ਵਾਪਰੀ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਬੀਐਨਐਸ ਦੀ ਧਾਰਾ 295 ਵਿੱਚ ਇਸ ਮਾਮਲੇ ਨੂੰ ਲੈ ਕੇ ਸੋਧ ਕੀਤੀ ਜਾਵੇ ਤਾਂ ਜੋ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਹੋ ਸਕੇ।
ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਬੰਦੀ ਛੋੜ ਦਿਵਸ ਅਤੇ ਦਿਵਾਲੀ ਮੌਕੇ ਆਪਣੇ ਮੁਲਾਜ਼ਮਾਂ ਨੂੰ ਤਿੰਨ ਫੀਸਦੀ ਮਹਿੰਗਾਈ ਭੱਤਾ ਦੇਣ ਦਾ ਫੈਸਲਾ ਕੀਤਾ ਹੈ। ਸਿੱਖ ਸੰਸਥਾ ਵੱਲੋਂ ਮੁੰਬਈ ਸਥਿਤ ਗੁਰੂ ਨਾਨਕ ਖਾਲਸਾ ਕਾਲਜ ਮਟੁੰਗਾ ਨੂੰ ਸਿੱਖ ਯੂਨੀਵਰਸਿਟੀ ਬਣਾਉਣ ਲਈ ਵੀ ਅੱਜ ਇੱਕ ਮਤਾ ਪਾਸ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਦੁਰਵਰਤੋਂ ਨਾਲ ਸਿੱਖ ਗੁਰੂਆਂ  ਗੁਰਬਾਣੀ ਅਤੇ ਗੁਰੂ ਧਾਮਾਂ ਦੀ ਕੀਤੀ ਜਾ ਰਹੀ ਬੇਅਦਬੀ ਨੂੰ ਰੋਕਣ ਲਈ ਇੱਕ ਡਿਜੀਟਲ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਅਜਿਹੀ ਬੇਅਦਬੀ ਵਾਲੀਆਂ ਪੋਸਟਾਂ ਨੂੰ ਅਗਾਹ ਸ਼ੇਅਰ ਕਰਨ ਵਾਲਿਆਂ ਦੇ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ।
350 ਸਾਲਾ ਸ਼ਹੀਦੀ ਸਮਾਗਮ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਮਾਗਮ 23 ਨਵੰਬਰ ਤੋਂ 29 ਨਵੰਬਰ ਤੱਕ ਅਨੰਦਪੁਰ ਸਾਹਿਬ ਸਥਿਤ ਗੁਰਦੁਆਰਾ ਸੀਸ ਗੰਜ ਵਿਖੇ ਹੋਣਗੇ। ਇਸ ਸਬੰਧੀ ਇੱਕ ਨਗਰ ਕੀਰਤਨ ਜਲਦੀ ਹੀ ਜੰਮੂ ਕਸ਼ਮੀਰ ਦੇ ਮਟਨ ਸ਼ਹਿਰ ਤੋਂ ਆਰੰਭ ਹੋਵੇਗਾ ਅਤੇ ਇਸ ਸਬੰਧੀ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਦੌਰਾਨ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਅਤੇ ਜਗਜੀਤ ਸਿੰਘ ਬਰਾੜ ਦੇ ਅਕਾਲ ਚਲਾਣੇ ਤੇ ਸ਼ੋਕ ਮਤਾ ਪਾਸ ਕੀਤਾ ਗਿਆ ਹੈ।

Related posts

ਮੁੰਬਈ ’ਚ ਖ਼ਤਰਨਾਕ ਸਟੰਟ ਕਰਨ ’ਤੇ ਬਾਲੀਵੁੱਡ ਗਾਇਕ ਯਾਸਰ ਦੇਸਾਈ ਖ਼ਿਲਾਫ਼ ਕੇਸ ਦਰਜ

Current Updates

ਗ਼ੈਰਰਸਮੀ ‘Whatsapp Group’ ਜ਼ਰੀਏ ਜੂਨੀਅਰ ਵਿਦਿਆਰਥੀਆਂ ਨੂੰ ਪ੍ਰੇਸ਼ਾਨ ਕਰਨਾ ‘ਰੈਗਿੰਗ’ ਮੰਨਿਆ ਜਾਵੇਗਾ: ਯੂਜੀਸੀ

Current Updates

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

Current Updates

Leave a Comment