ਨਵੀਂ ਦਿੱਲੀ- ਗੁਰੂ ਗੋਬਿੰਦ ਸਿੰਘ ਅਤੇ ਮਾਤਾ ਸਾਹਿਬ ਕੌਰ ਦੇ ਜੋੜਾ ਸਾਹਿਬ ਨੂੰ 1500 ਕਿਲੋਮੀਟਰ ਲੰਬੀ ਯਾਤਰਾ ਰਾਹੀਂ 1500 ਕਿਲੋਮੀਟਰ ਲੈਜਾਇਆ ਜਾਵੇਗਾ। ਕੇਂਦਰੀ ਮੰਤਰੀ ਹਰਦੀਪ ਸਿੰਘ ਪੂਰੀ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ 1500 ਕਿਲੋਮੀਟਰ ਦਾ ਸਫਰ ਨੌ ਦਿਨਾਂ ਵਿੱਚ ਪੂਰਾ ਹੋਵੇਗਾ ਜੋ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਫਰੀਦਾਬਾਦ ਆਗਰਾ ਬਰੇਲੀ ਤੋਂ ਪਟਨਾ ਸਾਹਿਬ ਵਿਖੇ ਪਹੁੰਚੇਗਾ। ਇਸ ਮੌਕੇ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਐਸ ਪੀ ਸਿੰਘ ਓਬਰਾਏ ਰਾਜਸਥਾਨ ਤੋਂ ਵਿਧਾਇਕ ਗੁਰਦੀਪ ਸਿੰਘ ਸਿਮਰਨ ਕੌਰ ਅਤੇ ਪਟਨਾ ਸਾਹਿਬ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐੱਸਐੱਸ ਸੋਢੀ ਅਤੇ ਹੋਰ ਸ਼ਖਸ਼ੀਅਤਾਂ ਹਾਜ਼ਰ ਸਨ।
