December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ

ਯੂਥ ਫੈਸਟੀਵਲ ਵਿੱਚ ਝਗੜੇ ਦੌਰਾਨ ਚੱਲੀ ਗੋਲੀ
ਬਠਿੰਡਾ- ਬਠਿੰਡਾ ਦੇ ਰਾਜਿੰਦਰਾ ਕਾਲਜ ਵਿਖੇ ਚੱਲ ਰਹੇ ਯੂਥ ਫੈਸਟੀਵਲ ਦੌਰਾਨ ਦੋ ਗਰੁੱਪਾਂ ਵਿਚਕਾਰ ਹੋਏ ਝਗੜੇ ਦੌਰਾਨ ਗੋਲੀ ਚੱਲਣ ਕਾਰਨ ਹਫੜਾ ਦਫੜੀ ਮਚ ਗਈ। ਸੂਤਰਾਂ ਅਨੁਸਾਰ ਘਟਨਾ ਦੌਰਾਨ ਦੋ ਫਾਇਰ ਹੋਏ ਸਨ, ਜਿਸ ਨਾਲ ਸਮਾਰੋਹ ਵਿੱਚ ਭਗਦੜ ਦੀ ਸਥਿਤੀ ਬਣ ਗਈ।

ਮੌਕੇ ’ਤੇ ਪਹੁੰਚੀ ਸਥਾਨਕ ਪੁਲੀਸ ਨੇ ਕੁੱਝ ਨੌਜਵਾਨਾਂ ਨੂੰ ਕਾਬੂ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲੀਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਹਥਿਆਰ ਕਾਲਜ ਅੰਦਰ ਕਿਵੇਂ ਲਿਆਂਦੇ ਗਏ ਅਤੇ ਘਟਨਾ ਦੇ ਪਿੱਛੇ ਕੀ ਕਾਰਨ ਸਨ। ਖੁਸ਼ਕਿਸਮਤੀ ਨਾਲ ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ।

ਇਸ ਮਾਮਲੇ ’ਤੇ ਪੀ.ਐੱਸ.ਯੂ. ਦੀ ਆਗੂ ਪਾਇਲ ਨੇ ਕਾਲਜ ਪ੍ਰਬੰਧਕੀ ਅਤੇ ਪ੍ਰਿੰਸੀਪਲ ਜੋਤਿਸਨਾ ’ਤੇ ਸਵਾਲ ਚੁੱਕਦੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਇਸ ਖੇਤਰੀ ਮੇਲੇ ਲਈ ਪੂਰੇ ਪੰਜਾਬ ਦੇ ਕਾਲਜਾਂ ਨੂੰ ਖੁੱਲਾ ਸੱਦਾ ਦਿੱਤਾ ਗਿਆ ਸੀ। ਪਰ ਪੰਜਾਬ ਨੂੰ ਖੁੱਲਾ ਸੱਦਾ ਦੇਣਾ ਗਲਤ ਫੈਸਲਾ ਸੀ। ਉਨ੍ਹਾਂ ਕਿਹਾ ਕਿ ਕਾਲਜ ਪ੍ਰਬੰਧਕਾਂ ਨੂੰ ਪਹਿਲਾਂ ਤੋਂ ਪੂਰੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣੇ ਚਾਹੀਦੇ ਸਨ।ਉਨ੍ਹਾਂ ਯੂਥ ਫੈਸਟੀਵਲ ਦੌਰਾਨ ਪੰਜਾਬ ਦੇ ਖੇਤੀਬਾੜੀ ਮੰਤਰੀ ਅਤੇ ਬਠਿੰਡਾ ਦੇ ਮੇਅਰ ਵੀ ਸਵਾਲ ਚੁੱਕੇ। ਉਧਰ ਬਠਿੰਡਾ ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਿੰਮੇਵਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related posts

ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

Current Updates

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਾਰੇ ਸਿਵਲ ਕੰਮ ਜੁਲਾਈ ਤੱਕ ਮੁਕੰਮਲ ਹੋਣ ਦੀ ਸੰਭਾਵਨਾ – ਹਰਭਜਨ ਸਿੰਘ ਈ.ਟੀ.ਓ

Current Updates

Shah Rukh Khan ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ, ਮੁੰਬਈ ਪੁਲਿਸ ਨੇ ਪੁੱਛਗਿੱਛ ਦੌਰਾਨ ਖੋਲ੍ਹੇ ਕਈ ਰਾਜ਼

Current Updates

Leave a Comment