August 24, 2026
ਖਾਸ ਖ਼ਬਰਪੰਜਾਬਰਾਸ਼ਟਰੀ

ਬੀਬੀਐੱਮਬੀ ਵਿੱਚ ਪੰਜਾਬ ਦੀ ਘਟ ਰਹੀ ਹਿੱਸੇਦਾਰੀ ਤੇ ਅਕਾਲੀ ਦਲ ਨੇ ਸਵਾਲ ਚੁੱਕਿਆ

ਬੀਬੀਐੱਮਬੀ ਵਿੱਚ ਪੰਜਾਬ ਦੀ ਘਟ ਰਹੀ ਹਿੱਸੇਦਾਰੀ ਤੇ ਅਕਾਲੀ ਦਲ ਨੇ ਸਵਾਲ ਚੁੱਕਿਆ

ਸ੍ਰੀ ਆਨੰਦਪੁਰ ਸਾਹਿਬ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ.ਬਲਵਿੰਦਰ ਸਿੰਘ ਭੂੰਦੜ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵਿੱਚ ਪੰਜਾਬ ਦੀ ਹਿੱਸੇਦਾਰੀ ਲਗਾਤਾਰ ਘਟਾਉਣ ’ਤੇ ਸਖ਼ਤ ਪ੍ਰਤੀਕ੍ਰਿਆ ਜਤਾਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਹੱਕ ਖੋਹੇ ਜਾ ਰਹੇ ਹਨ।

ਭੂੰਦੜ ਨੇ ਦੋਸ਼ ਲਗਾਇਆ ਕਿ ਹੁਣ ਕੇਂਦਰ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਨੂੰ ਬੀਬੀਐੱਮਬੀ ਵਿੱਚ ਸਥਾਈ ਮੈਂਬਰ ਵਜੋਂ ਸ਼ਾਮਲ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜੋ ਕਿ ਪੰਜਾਬ ਲਈ ਇਕ ਹੋਰ ਝਟਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੜ੍ਹਾਂ ਦੇ ਕਹਿਰ ਤੋਂ ਅਜੇ ਉਭਰ ਨਹੀਂ ਸਕਿਆ, ਹਰ ਸਾਲ ਬੀਬੀਐੱਮਬੀ ਵੱਲੋਂ ਛੱਡੇ ਪਾਣੀ ਨਾਲ ਪੰਜਾਬ ਦੇ ਲੋਕ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੇ ਹਨ, ਪਰ ਫਿਰ ਵੀ ਕੇਂਦਰ ਵੱਲੋਂ ਪੰਜਾਬ ਦੇ ਹੱਕਾਂ ਨੂੰ ਬੀਬੀਐੱਮਬੀ ਵਿੱਚ ਘਟਾਇਆ ਜਾ ਰਿਹਾ ਹੈ।

ਅਕਾਲੀ ਆਗੂ ਨੇ ਇਸ ਮਾਮਲੇ ’ਤੇ ਸੂਬਾ ਸਰਕਾਰ ਦੀ ਚੁੱਪੀ ’ਤੇ ਵੀ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਿੱਲੀ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ ਤੇ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦਾ ਵਿਕਾਸ ਰੁਕ ਚੁੱਕਾ ਹੈ ਅਤੇ ਪਿਛਲੀਆਂ ਸਰਕਾਰਾਂ ਦੇ ਕੰਮਾਂ ਨੂੰ ਵੀ ਰੋਕ ਦਿੱਤਾ ਗਿਆ ਹੈ। ਇਸ ਮੌਕੇ ਤੇ ਅਕਾਲੀ ਆਗੂ ਤਜਿੰਦਰ ਸਿੰਘ ਮਿੱਡੂਖੇੜਾ, ਸ਼੍ਰੋਮਣੀ ਕਮੇਟੀ ਮੈਂਬਰ ਅਜਮੇਰ ਸਿੰਘ ਖੇੜਾ ਤੇ ਸ਼੍ਰੋਮਣੀ ਕਮੇਟੀ ਪਰਮਜੀਤ ਸਿੰਘ ਲੱਖੇਵਾਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

Related posts

ਅਸੀਂ ‘ਇੰਡੀਆ’ ਗੱਠਜੋੜ ਦਾ ਹਿੱਸਾ ਨਹੀਂ ਹਾਂ: ‘ਆਪ’

Current Updates

ਕਿਸਾਨਾਂ ਬਾਰੇ ਟਿੱਪਣੀ: ਅਦਾਕਾਰਾ ਕੰਗਨਾ ਦੀ ਕੇਸ ਰੱਦ ਬਾਰੇ ਅਰਜ਼ੀ ’ਤੇ ਸੁਣਵਾਈ ਭਲਕੇ

Current Updates

ਪ੍ਰਦਰਸ਼ਨਕਾਰੀਆਂ ਅਤੇ ਪੁਲੀਸ ‘ਚ ਤਿੱਖੀ ਝੜਪ, ਹਾਲਾਤ ਬੇਕਾਬੂ; ਛੱਡੇ ਗਏ ਅੱਥਰੂ ਗੈਸ ਦੇ ਗੋਲੇ

Current Updates

Leave a Comment