December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਬੱਚੇ ਦੀ ਮੌਤ

ਫਗਵਾੜਾ- ਫਗਵਾੜਾ ਸ਼ਹਿਰ ਵਿਚ ਅੱਜ ਸਵੇਰੇ ਬੱਸ ਸਟੈਂਡ ਪੁਲ ਉੱਪਰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਿਸ ਵਿੱਚ ਕਰੀਬ ਅੱਠ ਸਾਲ ਦੇ ਬੱਚੇ ਦੀ ਦਰਦਨਾਕ ਮੌਤ ਹੋ ਗਈ। 108 ਐਬੂਲੇਂਸ ਦੇ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕਾਲ ਆਈ ਸੀ ਕਿ ਬੱਸ ਸਟੈਂਡ ਕੋਲ ਉੱਪਰ ਕੋਈ ਐਕਸੀਡੈਂਟ ਹੋਇਆ ਹੈ ਇਸ ਤੋਂ ਬਾਅਦ ਉਹ ਤੁਰੰਤ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਰੋਡ ’ਤੇ ਇੱਕ ਬੱਚਾ ਗੰਭੀਰ ਜ਼ਖਮੀ ਹਾਲਤ ਵਿੱਚ ਪਿਆ ਸੀ ਜਿਸਨੂੰ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਦੀ ਪਛਾਣ ਰਣਵੀਰ ਵਜੋਂ ਹੋਈ ਹੈ ਜੋਂ ਆਪਣੇ ਮਾਤਾ ਪਿਤਾ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰੀ ਜਿਸ ਕਾਰਨ ਬੱਚਾ ਵਾਹਨ ਦੀ ਲਪੇਟ ਵਿੱਚ ਆ ਗਿਆ।

Related posts

ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ

Current Updates

ਟੈਂਪੂ ਸਰਹਿੰਦ ਨਹਿਰ ਵਿੱਚ ਡਿੱਗਣ ਨਾਲ 6 ਸ਼ਰਧਾਲੂਆਂ ਦੀ ਮੌਤ, ਪੰਜ ਲਾਪਤਾ

Current Updates

ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਖ਼ਤ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ

Current Updates

Leave a Comment