December 1, 2025
ਪੰਜਾਬ

ਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

ਸੀਬੀਆਈ ਵੱਲੋਂ ਡੀਆਈਜੀ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ

ਚੰਡੀਗੜ੍ਹ- CBI ਨੇ ਅੱਜ ਰੋਪੜ ਰੇਂਜ ਦੇ DIG ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਆਈਪੀਐੱਸ ਅਧਿਕਾਰੀ ਨੂੰ ਭ੍ਰਿਸ਼ਟਾਚਾਰ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਭੁੱਲਰ ਨੂੰ ਉਨ੍ਹਾਂ ਦੇ ਮੁਹਾਲੀ ਸਥਿਤ ਦਫ਼ਤਰ ’ਚੋਂ ਗ੍ਰਿਫ਼ਤਾਰ ਕੀਤਾ ਗਿਆ। ਸੂਤਰਾਂ ਮੁਤਾਬਕ ਸੀਬੀਆਈ ਦੀ ਟੀਮ ਨੇ ਇਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਹੈ। ਸੀਨੀਅਰ ਪੁਲੀਸ ਅਧਿਕਾਰੀ ਇਸ ਗ੍ਰਿਫ਼ਤਾਰੀ ਨੂੰ ਲੈ ਕੇ ਚੁੱਪ ਹਨ। ਰਿਪੋਰਟਾਂ ਅਨੁਸਾਰ, ਸੀਬੀਆਈ ਨੂੰ ਡੀਆਈਜੀ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਕੁਝ ਲੈਣ-ਦੇਣ ਅਤੇ ਅਹੁਦੇ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਦੇ ਆਧਾਰ ‘ਤੇ, ਏਜੰਸੀ ਨੇ ਜਾਂਚ ਸ਼ੁਰੂ ਕੀਤੀ ਸੀ।

ਸੂਤਰਾਂ ਨੇ ਕਿਹਾ ਕਿ ਭੁੱਲਰ ਦੇ ਦਫ਼ਤਰ, ਘਰ ਤੇ ਖੰਨਾ ਦੇ ਫਾਰਮਹਾਊਸ ਦੀ ਵੀ ਤਲਾਸ਼ੀ ਲਈ ਗਈ। ਭੁੱਲਰ ਨੂੰ ਗ੍ਰਿਫ਼ਤਾਰ ਕਰਨ ਮਗਰੋਂ ਪੰਚਕੂਲਾ ਤੇ ਫਿਰ ਵਾਪਸ ਲਿਆਂਦਾ ਗਿਆ। ਸੂਤਰਾਂ ਨੇ ਦੱਸਿਆ ਕਿ ਸੀਬੀਆਈ ਚੰਡੀਗੜ੍ਹ ਨੇ ਇਹ ਕਾਰਵਾਈ ਫਤਿਹਗੜ੍ਹ ਦੇ ਇੱਕ ਸਕ੍ਰੈਪ ਡੀਲਰ (ਕਬਾੜੀਏ) ਦੀ ਸ਼ਿਕਾਇਤ ’ਤੇ ਕੀਤੀ ਹੈ। ਸੀਬੀਆਈ ਟੀਮ ਨੇ ਇਸ ਪੂਰੀ ਕਾਰਵਾਈ ਦੌਰਾਨ ਇਹ ਯਕੀਨੀ ਬਣਾਇਆ ਕਿ ਡੈਪੂਟੇਸ਼ਨ ’ਤੇ ਆਏ ਪੰਜਾਬ ਪੁਲੀਸ ਦੇ ਕਿਸੇ ਵੀ ਕਰਮਚਾਰੀ ਨੂੰ ਛਾਪੇਮਾਰੀ ਕਰਨ ਵਾਲੀ ਟੀਮ ਦਾ ਹਿੱਸਾ ਨਾ ਬਣਾਇਆ ਜਾਵੇ।

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਭੁੱਲਰ ਨੂੰ ਗ੍ਰਿਫ਼ਤਾਰ; ਰਿਸ਼ਵਤ ਦੀ ਸ਼ਿਕਾਇਤ ਤੋਂ ਬਾਅਦ  ਸੀਬੀਆਈ ਨੇ ਫੜਿਆ | Samaj Weekly

ਭੁੱਲਰ ਨੇ ਪਿਛਲੇ ਸਾਲ 27 ਨਵੰਬਰ ਨੂੰ ਰੋਪੜ ਰੇਂਜ ਦੇ ਡੀਆਈਜੀ ਦਾ ਅਹੁਦਾ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਪਟਿਆਲਾ ਰੇਂਜ ਡੀਆਈਜੀ ਵਜੋਂ ਤਾਇਨਾਤ ਸਨ। ਭੁੱਲਰ ਰੋਪੜ ਰੇਂਜ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਲ ਸਨ। ਹਰਚਰਨ ਸਿੰਘ ਭੁੱਲਰ ਪੰਜਾਬ ਦੇ ਸਾਬਕਾ ਡੀਜੀਪੀ ਮਹਿਲ ਸਿੰਘ ਭੁੱਲਰ ਦੇ ਪੁੱਤਰ ਹਨ। ਉਨ੍ਹਾਂ ਵਿਸ਼ੇਸ਼ ਜਾਂਚ ਟੀਮ ਦੀ ਅਗਵਾਈ ਵੀ ਕੀਤੀ ਜਿਸ ਨੇ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਕੀਤੀ ਸੀ। ਤਰਾਂ ਅਨੁਸਾਰ ਹਰਚਰਨ ਭੁੱਲਰ ਨੂੰ ਹਰਿਆਣਾ ’ਚੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਹੈ । ਸੀ ਬੀ ਆਈ ਕੋਲ 25 ਲੱਖ ਦੀ ਰਿਸ਼ਵਤ ਦੇ ਸਬੂਤ ਦੱਸੇ ਜਾ ਰਹੇ ਹਨ ਪਰ ਉਨ੍ਹਾਂ ਕੋਲੋ 5 ਲੱਖ ਹੀ ਬਰਾਮਦ ਹੋਏ ਹਨ। ਗ੍ਰਿਫ਼ਤਾਰੀ ਮਗਰੋਂ ਹਰਚਰਨ ਭੁੱਲਰ ਨੂੰ ਸੀ ਬੀ ਆਈ ਦਫ਼ਤਰ ਲਿਜਾਇਆ ਗਿਆ।

Related posts

ਹੁਨਰ ਵਿਕਾਸ ਪੰਜਾਬ ਦੀ ਆਰਥਿਕ ਤਰੱਕੀ ਦਾ ਅਧਾਰ: ਅਮਨ ਅਰੋੜਾ

Current Updates

ਵਿਧਾਇਕ ਪਠਾਣਮਾਜਰਾ ਦੀ ਪਤਨੀ ਹਾਈ ਕੋਰਟ ਪਹੁੰਚੀ, ‘ਫ਼ਰਜ਼ੀ ਮੁਕਾਬਲੇ’ ਦਾ ਖ਼ਦਸ਼ਾ ਜਤਾਇਆ

Current Updates

ਭਿਆਨਕ ਸੜਕ ਹਾਦਸੇ ’ਚ 6 ਸਕੂਲੀ ਬੱਚਿਆਂ ਤੇ ਇਨੋਵਾ ਡਰਾਈਵਰ ਦੀ ਮੌਤ

Current Updates

Leave a Comment