ਚੰਡੀਗੜ੍ਹ- ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਦੇ ਘਰ ਪੁੱਤ ਨੇ ਜਨਮ ਲਿਆ ਹੈ। ਇਹ ਜਾਣਕਾਰੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਜਾਣਕਾਰੀ ਅਨੁਸਾਰ ਪਰਿਨੀਤੀ ਚੋਪੜਾ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਹਨ, ਜਿੱਥੇ ਉਨ੍ਹਾਂ ਨੇ ਪੁੱਤ ਨੂੰ ਜਨਮ ਦਿੱਤਾ ਹੈ। ਜ਼ਿਕਰਯੋਗ ਹੈ ਕਿ ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਦਾ ਵਿਆਹ ਸਤੰਬਰ 2023 ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਹੋਇਆ ਸੀ।
previous post
