September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀ

ਪਟਾਕੇ ਲਈ ਪੋਟਾਸ਼ ਦੀ ਵਰਤੋ ਕਰਨ ਦੌਰਾਨ ਧਮਾਕਾ; 2 ਔਰਤਾਂ ਸਮੇਤ 7 ਜ਼ਖ਼ਮੀ

ਗੁਰਦਾਸਪੁਰ- ਇੱਥੋਂ ਦੇ ਪਿੰਡ ਪਿੰਡ ਧਰਮਦਾਦ ਵਿਖੇ ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਦੀ ਵਰਤੋਂ ਕਰਕੇ ਦੀਵਾਲੀ ਦੇ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਸੱਤ ਵਿਅਕਤੀ ਧਮਾਕਾ ਹੋਣ ਗਾਰਨ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੱਤ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਸੀ, ਜਿੱਥੋਂ ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖਦਿਆਂ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ।

ਇੱਕ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਦੋ ਔਰਤਾਂ ਹਨ। ਉਨ੍ਹਾਂ ਦੱਸਿਆ ਕਿ , “ਉਹ ਪਟਾਕੇ ਬਣਾਉਣ ਦੀ ਕੋਸ਼ਿਸ਼ ਕਰਦੇ ਹੋਏ ਅਤਿ-ਵਿਸਫੋਟਕ ਗੰਧਕ-ਪੋਟਾਸ਼ ਪਾਊਡਰ ਨਾਲ ਛੇੜਛਾੜ ਕਰ ਰਹੇ ਸਨ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜੇ ਦੇ ਘਰਾਂ ਦੇ ਸ਼ੀਸ਼ੇ ਜਾਂ ਤਾਂ ਟੁੱਟ ਗਏ ਜਾਂ ਉਨ੍ਹਾਂ ਵਿੱਚ ਵੱਡੀਆਂ ਤਰੇੜਾਂ ਆ ਗਈਆਂ। ਪਾਊਡਰ ਨੂੰ ਗਲਤ ਢੰਗ ਨਾਲ ਵਰਤਣ ’ਤੇ ਦੁਰਘਟਨਾ ਵਾਲੇ ਧਮਾਕੇ ਦਾ ਵੱਡਾ ਖ਼ਤਰਾ ਹੁੰਦਾ ਹੈ।” ਡੇਰਾ ਬਾਬਾ ਨਾਨਕ ਦੇ ਐਸ.ਐਚ.ਓ. ਅਸ਼ੋਕ ਸ਼ਰਮਾ ਅਧਿਕਾਰੀਆਂ ਦੀ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਰਾਜ ਧਰਤੀ: ਆਰ ਮਾਧਵਨ ਨੇ ‘ਹੁਰੰਧਰ: ਦ ਰੀਜ’ ਦੇ ਸੀਨ ਦਾ ਵਿਕਾਸੀਕਰਨ

Current Updates

ਕੇਂਦਰੀ ਬਜਟ ਤੋਂ ਵਿਰੋਧੀ ਧਿਰਾਂ ਤੇ ਕਿਸਾਨ ਨਿਰਾਸ਼

Current Updates

ਵਿਸ਼ਾਖਾਪਟਨਮ-  ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ (ਵਿਜ਼ਾਗ) ਸਥਿਤ ਇੱਕ ਨਿੱਜੀ ਸਕੂਲ ’ਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਅਧਿਆਪਕਾ ਵੱਲੋਂ ਕਥਿਤ ਤੌਰ ’ਤੇ ਥੱਪੜ ਮਾਰੇ ਜਾਣ ਤੋਂ ਬਾਅਦ ਛੇ ਸਾਲਾ ਮਾਸੂਮ ਬੱਚੇ ਦੀ ਜਮਾਤ ਵਿੱਚ ਹੀ ਮੌਤ ਹੋ ਗਈ। ਪੁਲੀਸ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਿੰਡਰਗਾਰਟਨ (ਕੇ.ਜੀ.) ਦਾ ਵਿਦਿਆਰਥੀ ਆਪਣਾ ਹੋਮਵਰਕ ਚੈੱਕ ਕਰਵਾਉਣ ਲਈ ਅਧਿਆਪਕਾ ਦੀ ਡੈਸਕ ਕੋਲ ਲਾਈਨ ਵਿੱਚ ਖੜ੍ਹਾ ਸੀ। ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਬੱਚਾ ਆਪਣੀ ਸਲੇਟ ਲੈ ਕੇ ਖੜ੍ਹਾ ਸੀ ਅਤੇ ਕਾਫ਼ੀ ਘਬਰਾਇਆ ਹੋਇਆ ਰੋ ਰਿਹਾ ਸੀ। ਅਧਿਆਪਕਾ ਨੇ ਜਦੋਂ ਉਸ ਦੀ ਵਰਦੀ ਨੂੰ ਫੜਿਆ ਤਾਂ ਬੱਚਾ ਹੱਥ ਹਿਲਾ ਕੇ ਵਿਰੋਧ ਕਰਨ ਲੱਗਾ। ਇਸ ਤੋਂ ਬਾਅਦ ਅਧਿਆਪਕਾ ਨੇ ਬੱਚੇ ਨੂੰ ਆਪਣੇ ਵੱਲ ਖਿੱਚ ਕੇ ਕਥਿਤ ਤੌਰ ’ਤੇ ਥੱਪੜ ਮਾਰ ਦਿੱਤਾ। ਥੱਪੜ ਲੱਗਣ ਤੋਂ ਬਾਅਦ ਬੱਚਾ ਕੁਝ ਪਲ ਲਈ ਸ਼ਾਂਤ ਖੜ੍ਹਾ ਰਿਹਾ ਅਤੇ ਫਿਰ ਅਚਾਨਕ ਬੇਹੋਸ਼ ਹੋ ਕੇ ਅਧਿਆਪਕਾ ਦੀ ਗੋਦ ਵਿੱਚ ਡਿੱਗ ਪਿਆ। ਹਾਲਾਂਕਿ ਅਧਿਆਪਕਾ ਨੇ ਉਸ ਨੂੰ ਹੋਸ਼ ਵਿੱਚ ਲਿਆਉਣ ਦੀ ਕੋਸ਼ਿਸ਼ ਕੀਤੀ, ਪਰ ਸਕੂਲ ਸਟਾਫ਼ ਵੱਲੋਂ ਹਸਪਤਾਲ ਲੈ ਕੇ ਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦਰਦਨਾਕ ਘਟਨਾ ਤੋਂ ਬਾਅਦ ਮਾਸੂਮ ਦੇ ਪਰਿਵਾਰਕ ਮੈਂਬਰਾਂ ਨੇ ਸਕੂਲ ਦੇ ਬਾਹਰ ਧਰਨਾ ਦਿੱਤਾ। ਪਰਿਵਾਰ ਦਾ ਦੋਸ਼ ਹੈ ਕਿ ਅਧਿਆਪਕਾ ਦੇ ਥੱਪੜ ਨਾਲ ਬੱਚਾ ਘਬਰਾ ਗਿਆ ਅਤੇ ਉਸ ਦੀ ਜਾਨ ਗਈ ਹੈ। ਪੁਲੀਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਭਾਰਤੀ ਨਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 194 ਤਹਿਤ ਸ਼ੱਕੀ ਮੌਤ ਦਾ ਮਾਮਲਾ ਦਰਜ ਕਰ ਲਿਆ ਹੈ। ਆਂਧਰਾ ਪ੍ਰਦੇਸ਼ ਦੇ ਸਿੱਖਿਆ ਮੰਤਰੀ ਨਾਰਾ ਲੋਕੇਸ਼ ਨੇ ਇਸ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਬੱਚੇ ਦੀ ਮੌਤ ਬਹੁਤ ਹੀ ਦੁਖਦਾਈ ਹੈ ਅਤੇ ਦੋਸ਼ੀ ਅਧਿਆਪਕਾ ਸਮੇਤ ਸਕੂਲ ਪ੍ਰਬੰਧਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਮੰਤਰੀ ਨੇ ‘ਐਕਸ’ ’ਤੇ ਪੋਸਟ ਪਾ ਕੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕੀਤੀ ਅਤੇ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸਕੂਲ ਸਿੱਖਿਆ ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਆਰ.ਜੇ.ਡੀ., ਡੀ.ਈ.ਓ. ਅਤੇ ਆਰ.ਡੀ.ਓ. ’ਤੇ ਆਧਾਰਿਤ ਤਿੰਨ ਮੈਂਬਰੀ ਉੱਚ ਪੱਧਰੀ ਕਮੇਟੀ ਗਠਿਤ ਕਰ ਦਿੱਤੀ ਹੈ, ਜੋ ਘਟਨਾ ਦੀ ਤੱਥਾਂ ਸਮੇਤ ਜਾਂਚ ਕਰੇਗੀ। ਇਸ ਤੋਂ ਇਲਾਵਾ, ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਆਪਕਾਂ ਨੂੰ ਬੱਚਿਆਂ ਨਾਲ ਸੰਵੇਦਨਸ਼ੀਲਤਾ ਅਤੇ ਮਾਨਵਤਾਵਾਦੀ ਪਹੁੰਚ ਨਾਲ ਪੇਸ਼ ਆਉਣ ਲਈ ਜਾਗਰੂਕਤਾ ਪ੍ਰੋਗਰਾਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

Current Updates

Leave a Comment