ਚੰਡੀਗੜ੍ਹ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਦੀ ਇੱਕ ਅਦਾਲਤ ਨੇ ਯੂਟਿਊਬਰ ਜੋਤੀ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸਨੂੰ ਮਈ ਵਿੱਚ ਜਾਸੂਸੀ ਦੇ ਸ਼ੱਕ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਇਸ ਗੱਲ ਦਾ ਖਦਸ਼ਾ ਹੈ ਕਿ ਉਸਦੀ ਜ਼ਮਾਨਤ ’ਤੇ ਰਿਹਾਈ ਜਾਂਚ ਵਿੱਚ ਰੁਕਾਵਟ ਪਾ ਸਕਦੀ ਹੈ।
ਦੱਸ ਦਈਏ ਕਿ ਜੋਤੀ ਮਲਹੋਤਰਾ (33), ਜੋ ਕਿ ਯੂਟਿਊਬ ਚੈਨਲ ਟ੍ਰੈਵਲ ਵਿਦ ਜੇਓ (Travel with JO) ਚਲਾਉਂਦੀ ਸੀ। ਉਸ ’ਤੇ ਪਾਕਿਸਤਾਨ ਲਈ ਜਾਸੂਸੀ ਕਰਨ ਦਾ ਦੋਸ਼ ਹੈ। ਹਿਸਾਰ ਦੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਨੇ ਉਸ ਵਿਰੁੱਧ ਸੀਆਰਪੀਸੀ ਦੀ ਧਾਰਾ 152 ਅਤੇ ਸਰਕਾਰੀ ਗੁਪਤ ਐਕਟ, 1923 ਦੀ ਧਾਰਾ 3, 4 ਅਤੇ 5 ਤਹਿਤ ਮਾਮਲਾ ਦਰਜ ਕੀਤਾ ਹੈ। ਮਲਹੋਤਰਾ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।
