October 31, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

‘ਐੱਸ ਆਈ ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ

‘ਐੱਸ ਆਈ ਆਰ’ ਚੋਣ ਕਮਿਸ਼ਨ ਦਾ ਭਾਜਪਾ ਲਈ ਚੋਣਾਂ ਤੋਂ ਪਹਿਲਾਂ ਦਾ ਹੋਮਵਰਕ ਹੈ

ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਵੋਟਰ ਸੂਚੀਆਂ ਦੇ ਆਉਣ ਵਾਲੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਵਿਰੁੱਧ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਐੱਸ ਆਈ ਆਰ ਕੁੱਝ ਵੀ ਨਹੀਂ, ਸਗੋਂ ਚੋਣ ਕਮਿਸ਼ਨ ਵੱਲੋਂ ਹੁਣ ਭਾਜਪਾ ਲਈ ਵੱਖ-ਵੱਖ ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ ਕੀਤਾ ਜਾਣ ਵਾਲਾ ਹੋਮਵਰਕ ਹੈ। ਉਨ੍ਹਾਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਆਪਣੇ ਮੌਜੂਦਾ ਪੜਾਅ ਵਿੱਚ ਚੋਣਾਂ ਵਾਲੇ ਸੂਬਿਆਂ ਲਈ ਪਹਿਲਾਂ ਹੀ ਐੱਸ ਆਈ ਆਰ ਦਾ ਐਲਾਨ ਕਰ ਦਿੱਤਾ ਹੈ ਅਤੇ ਪੰਜਾਬ ਯਕੀਨੀ ਤੌਰ ’ਤੇ ਅਗਲੀ ਕਤਾਰ ਵਿੱਚ ਹੋਵੇਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਦੋਸ਼ ਲਗਾਇਆ ਕਿ ਇਹ ਭਾਜਪਾ ਲਈ ਚੋਣ ਕਮਿਸ਼ਨ ਵੱਲੋਂ ਵੋਟਾਂ ਚੋਰੀ ਕਰਨ ਦਾ ਇੱਕ ਸੰਗਠਿਤ ਤਰੀਕਾ ਹੈ। ਉਨ੍ਹਾਂ ਕਿਹਾ ਕਿ ਐਸ ਆਈ ਆਰ ਰਾਹੀਂ ਚੋਣ ਕਮਿਸ਼ਨ ਨਾ ਸਿਰਫ਼ ਵੋਟਰਾਂ ਦਾ ਡਾਟਾ ਇਕੱਠਾ ਕਰਦਾ ਹੈ, ਸਗੋਂ ਇਸ ਪ੍ਰਕਿਰਿਆ ਵਿੱਚ ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ਵਰਗੇ ਉਨ੍ਹਾਂ ਸਾਰੇ ਵੋਟਰਾਂ ਨੂੰ ਵੀ ਵੋਟ ਪਾਉਣ ਤੋਂ ਵਾਂਝਾ ਕਰਦਾ ਹੈ, ਜਿਨ੍ਹਾਂ ’ਤੇ ਭਾਜਪਾ ਨੂੰ ਸ਼ੱਕ ਹੈ ਕਿ ਉਹ ਉਸਨੂੰ ਵੋਟ ਨਹੀਂ ਦੇ ਰਹੇ ਹਨ।

ਉਨ੍ਹਾਂ ਨੇ ਖਦਸ਼ਾ ਪ੍ਰਗਟ ਕੀਤਾ ਕਿ ਭਾਜਪਾ ਪੰਜਾਬ ਵਿੱਚ ਵੀ ਭਾਰਤੀ ਚੋਣ ਕਮਿਸ਼ਨ ਦੀ ਵਰਤੋਂ ਕਰਕੇ ਉਹੀ ਰਣਨੀਤੀ ਦੁਹਰਾਏਗੀ। ਉਨ੍ਹਾਂ ਨੇ ਦਾਅਵਾ ਕੀਤਾ ਕਿ ਅਜਿਹਾ ਨਾ ਹੋਣ ਤੇ ਭਾਜਪਾ ਦਾ ਪੰਜਾਬ ਵਿੱਚ ਇੱਕ ਵੀ ਵਿਧਾਨ ਸਭਾ ਹਲਕੇ ਦੇ ਬਰਾਬਰ ਵੀ ਕੋਈ ਮਹੱਤਵਪੂਰਨ ਅਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਚੋਣ ਕਮਿਸ਼ਨ ਨੂੰ ਪੰਜਾਬ ਵਿੱਚ ਭਾਜਪਾ ਲਈ ਕੰਮ ਨਹੀਂ ਕਰਨ ਦੇਵੇਗੀ।

Related posts

ਜ਼ਿਮਨੀ ਚੋਣ: ਗੁਜਰਾਤ ’ਚ ਇਕ ਸੀਟ ‘ਆਪ’ ਤੇ ਦੂਜੀ ਭਾਜਪਾ ਦੀ ਝੋਲੀ; ਲੁਧਿਆਣਾ ’ਚ ‘ਆਪ’ ਉਮੀਦਵਾਰ ਸੰਜੀਵ ਅਰੋੜਾ ਜਿੱਤੇ

Current Updates

ਡੇਰਾਬੱਸੀ ਪੁਲੀਸ ਵੱਲੋਂ ਗੋਲੀਬਾਰੀ ਮਗਰੋਂ ਲਾਰੈਂਸ ਬਿਸ਼ਨੋਈ ਗਰੋਹ ਦੇ ਦੋ ਗੈਂਗਸਟਰ ਕਾਬੂ

Current Updates

ਏਅਰ ਇੰਡੀਆ ਦਾ ਜਹਾਜ਼ ਮੁੰਬਈ ਹਵਾਈ ਅੱਡੇ ‘ਤੇ ਰਨਵੇਅ ਤੋਂ ਟੱਪਿਆ

Current Updates

Leave a Comment