September 26, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀ

ਚੰਡੀਗੜ੍ਹ ਦੇ ਸੇਵਾਮੁਕਤ ਡੀਐੱਸਪੀ ਨੇ ‘ਆਪ’ ਆਗੂ ਨੂੰ ਗੋਲੀ ਮਾਰੀ

ਚੰਡੀਗੜ੍ਹ- ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਦਿਲਸ਼ੇਰ ਸਿੰਘ ਨੇ ਅੱਜ ਦੁਪਹਿਰੇ ਇਥੇ ਅਗਮਪੁਰ ਪਿੰਡ ਵਿਚ ਆਨੰਦਪੁਰ ਸਾਹਿਬ ਤੋਂ ਆਪ ਆਗੂ ਨਿਤਿਨ ਨੰਦਾ ਨੂੰ ਗੋਲੀ ਮਾਰ ਦਿੱਤੀ। ਸੂਤਰਾਂ ਨੇ ਦੱਸਿਆ ਕਿ ਸੇਵਾਮੁਕਤ ਡੀਐੱਸਪੀ ਨੇ ਨੰਦਾ ਦੇ ਦੋ ਗੋਲੀਆਂ ਮਾਰੀਆਂ। ਆਪ ਆਗੂ ਨੂੰ ਆਨੰਦਪੁਰ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਨਿਤਿਨ ਨੰਦਾ ਇਸ ਤੋਂ ਪਹਿਲਾਂ ਰੂਪਨਗਰ ਵਿਚ ਸ਼ਿਵ ਸੈਨਾ ਆਗੂ ਸੀ ਤੇ ਮਗਰੋਂ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ।

ਰੂਪਨਗਰ ਦੇ ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਦਿਲਸ਼ੇਰ ਸਿੰਘ ਦੀ ਨਿਤਿਨ ਨੰਦਾ ਨਾਲ ਕਿਸੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਪੁਰਾਣੀ ਦੁਸ਼ਮਣੀ ਸੀ। ਪਿੰਡ ਅਗਮਪੁਰ ਵਿੱਚ ਇੱਕ ਸਮਾਜਿਕ ਸਮਾਗਮ ਦੌਰਾਨ ਦੋਵਾਂ ਦੀ ਬਹਿਸ ਹੋਈ ਜਿਸ ਤੋਂ ਬਾਅਦ ਦਿਲਸ਼ੇਰ ਸਿੰਘ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਨੰਦਾ ’ਤੇ ਗੋਲੀ ਚਲਾ ਦਿੱਤੀ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਿਤਿਨ ਨੰਦਾ ਦੀ ਹਾਲਤ ਸਥਿਰ ਹੈ। ਆਨੰਦਪੁਰ ਸਾਹਿਬ ਪੁਲੀਸ ਨੇ ਦਿਲਸ਼ੇਰ ਸਿੰਘ ਵਿਰੁੱਧ ਇਰਾਦਾ ਕਤਲ ਦਾ ਕੇਸ ਦਰਜ ਕਰ ਲਿਆ ਹੈ।

Related posts

ਉਪ ਰਾਸ਼ਟਰਪਤੀ, ਪ੍ਰਧਾਨ ਮੰਤਰੀ ਮੋਦੀ ਤੇ ਸੰਸਦ ਮੈਂਬਰਾਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ

Current Updates

ਊਸ਼ਾ ਵਾਂਸ ਦੀ ਉਪ ਰਾਸ਼ਟਰਪਤੀ ਵਜੋਂ ਚੋਣ ਕਰਦਾ, ਪਰ ਜਾਨਸ਼ੀਨ ਦੀ ਕਤਾਰ ਇੰਜ ਕੰਮ ਨਹੀਂ ਕਰਦੀ: ਟਰੰਪ

Current Updates

ਮੁੱਖ ਮੰਤਰੀ ਨੇ ਜੰਮੂ-ਕਸ਼ਮੀਰ ਵਿਖੇ ਸ਼ਹੀਦ ਹੋਏ ਚਾਰ ਸੈਨਿਕਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

Current Updates

Leave a Comment