March 29, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਪ੍ਰਕਾਸ਼ ਪੁਰਬ ਮਨਾਉਣ ਲਈ 4 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਜਥਾ

ਅੰਮ੍ਰਿਤਸਰ- ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਚਾਰ ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਅੱਜ ਇੱਥੇ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਗਏ। ਪਾਕਿਸਤਾਨ ਜਾਣ ਵਾਲੇ ਜਥੇ ਲਈ 1796 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ 4 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।

ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 1802 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਸਫ਼ਾਰਤਖ਼ਾਨੇ ਨੇ 1796 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਸਕੱਤਰ ਨੇ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਗੁਰਿੰਦਰ ਕੌਰ ਕਰ ਰਹੇ ਹਨ, ਜਦਕਿ ਜਥੇ ਦੇ ਡਿਪਟੀ ਲੀਡਰ ਮੈਂਬਰ ਗੁਰਮੀਤ ਸਿੰਘ ਬੂਹ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਨਿਸ਼ਾਨ ਸਿੰਘ, ਇੰਚਾਰਜ ਯਾਤਰਾ ਪਲਵਿੰਦਰ ਸਿੰਘ, ਸਾਬਕਾ ਮੀਤ ਸਕੱਤਰ ਰਾਮ ਸਿੰਘ ਭਿੰਡਰ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਜੰਮੂ ਕਸ਼ਮੀਰ ਦੇ ਪਹਿਲਗਾਮ ਖੇਤਰ ਵਿੱਚ ਵਾਪਰੀ ਅਤਿਵਾਦੀ ਘਟਨਾ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਕਿ ਜਦੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਵਾਸਤੇ ਜਾ ਰਿਹਾ ਹੈ।

Related posts

ਡਿਜੀਟਲ ਅਰੈਸਟ: ਜਸਟਿਸ ਚੰਦਰਚੂੜ ਬਣ ਕੇ ਔਰਤ ਤੋਂ ਟਰਾਂਸਫਰ ਕਰਵਾਏ 3.71 ਕਰੋੜ, ਇੱਕ ਗ੍ਰਿਫਤਾਰ

Current Updates

ਪੰਜਾਬ ’ਚ ਦੇਸ਼ ਦੀ ਪਹਿਲੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਸ਼ੁਰੂ

Current Updates

ਹਾਰਡ ਲੈਂਡਿੰਗ ਦੌਰਾਨ ਪਹੀਏ ਨੂੰ ਨੁਕਸਾਨ, ਏਅਰ ਇੰਡੀਆ ਐਕਸਪ੍ਰੈਸ ਜਹਾਜ਼ ਫੁਕੇਟ ਰਨਵੇਅ ‘ਤੇ ਫਸ ਗਿਆ

Current Updates

Leave a Comment