December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆ

ਸਿੱਖ ਕੌਮ ਨੂੰ 1984 ਦਾ ਇਨਸਾਫ਼ ਨਹੀਂ ਮਿਲਿਆ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਵੰਬਰ 1984 ਸਿੱਖ ਨਸਲਕੁਸ਼ੀ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸਿੱਖਾਂ ਨੂੰ ਅੱਜ ਤੱਕ 1984 ਵਿੱਚ ਕੀਤੇ ਗਏ ਕਤਲੇਆਮ ਦਾ ਇਨਸਾਫ਼ ਨਹੀਂ ਮਿਲਿਆ ਹੈ। ਕਿਉਂਕਿ ਸਿੱਖ ਨਸਲਕੁਸ਼ੀ ਕਰਨ ਵਾਲੇ ਬਹੁਤੇ ਦੋਸ਼ੀ ਫੜੇ ਨਹੀਂ ਗਏ ਅਤੇ ਖ਼ਾਸਕਰ ਕਈ ਵੱਡੇ ਸਿਆਸੀ ਆਗੂ ਅੱਜ ਵੀ ਅਜ਼ਾਦ ਹਨ ਜਦੋਂਕਿ ਪੀੜਤ ਉਨ੍ਹਾਂ ਨੂੰ ਸਜ਼ਾਵਾਂ ਦੀ ਰਾਹ ਦੇਖ ਰਹੇ ਹਨ। ਇਹ ਵਰਤਾਰਾ ਜਮਹੂਰੀ ਕਹੇ ਜਾਣ ਵਾਲੇ ਭਾਰਤ ਦੇ ਮੱਥੇ ਉੱਤੇ ਕਾਲਾ ਧੱਬਾ ਹੈ।

ਉਨ੍ਹਾਂ ਕਿਹਾ ਕਿ ਜਦੋਂ ਦੇਸ਼ ਅੰਦਰ ਘੱਟ ਗਿਣਤੀਆਂ ਖ਼ਾਸਕਰ ਸਿੱਖਾਂ ਨੂੰ ਇਨਸਾਫ਼ ਦੇਣ ਦੀ ਗੱਲ ਆਉਂਦੀ ਹੈ ਤਾਂ ਸਰਕਾਰੀ ਤੰਤਰ ਦੇ ਮਾਪਦੰਡ ਬਦਲ ਕੇ ਵਿਤਕਰੇ ਵਾਲੇ ਹੋ ਜਾਂਦੇ ਹਨ। ਅੱਜ ਸਿੱਖਾਂ ਨੂੰ ਇਹ ਗੱਲ ਸਮਝਣ ਦੀ ਲੋੜ ਹੈ ਕਿ ਜਦੋਂ ਸਿੱਖ ਨਸਲਕੁਸ਼ੀ ਦੀ ਗੱਲ ਆਉਂਦੀ ਹੈ ਤਾਂ ਬਹੁਤਾਤ ਧਿਰਾਂ  ਇੱਕ ਪਾਸੇ ਸਾਡੇ ਵਿਰੁੱਧ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਜਾਂ ਕਾਂਗਰਸੀ ਆਗੂਆਂ ਉੱਤੇ ਦੋਸ਼ ਲੱਗੇ ਸਨ, ਉਨਾਂ ਦੀ ਜਾਂਚ ਕਰਨ ਦੀ ਜਿੰਮੇਵਾਰੀ ਸਰਕਾਰਾਂ ਤੇ ਏਜੰਸੀਆਂ ਦੀ ਸੀ ਪਰ ਉਨ੍ਹਾਂ ਨੇ ਜ਼ਿੰਮੇਵਾਰੀ, ਸੰਜੀਦਗੀ ਤੇ ਇਮਾਨਦਾਰੀ ਨਾਲ ਜਾਂਚ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ ਇਸ ਲਈ ਜਿਹੜੇ ਵੀ ਲੋਕਾਂ ਤੇ ਕਾਂਗਰਸ ਦੇ ਆਗੂਆਂ ਦਾ ਸਿੱਖ ਨਸਲਕੁਸ਼ੀ ਵਿੱਚ ਨਾਮ ਆਇਆ ਹੈ ਸਿੱਖਾਂ ਤੇ ਸਿੱਖ ਅਦਾਕਾਰਾਂ ਨੂੰ ਉਨ੍ਹਾਂ ਨਾਲ ਮੇਲ ਮਿਲਾਪ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਸਿੱਖ ਕੌਮ ਦੇ ਅੱਲ੍ਹੇ ਜ਼ਖ਼ਮਾਂ ਉੱਤੇ ਲੂਣ ਛਿੜਕਣ ਵਾਲੀ ਗੱਲ ਹੈ।

ਬੀਤੇ ਦਿਨੀਂ ਦਿਲਜੀਤ ਦੋਸਾਂਝ ਵੱਲੋਂ ਫਿਲਮ ਅਦਾਕਾਰ ਅਤੇ ਕਾਂਗਰਸੀ ਆਗੂ ਰਹੇ ਅਮਿਤਾਭ ਬੱਚਨ ਦੇ ਪੈਰੀਂ ਹੱਥ ਲਾਉਣ ਦੇ ਮਸਲੇ ਉੱਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਭਾਵੇਂ ਕਿ ਅਮਿਤਾਭ ਬੱਚਨ ਆਪਣੇ ਉੱਤੇ ਲੱਗੇ ਦੋਸ਼ਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ ਆਪਣੇ ਪੱਤਰ ਰਾਹੀਂ ਭੱਜਦਾ ਹੈ, ਲੇਕਿਨ ਉਸ ਵਿਰੁੱਧ ਚਸ਼ਮਦੀਦ ਗਵਾਹ ਮਨਜੀਤ ਸਿੰਘ ਸੈਣੀ ਦੀ ਦਿੱਤੀ ਗਈ ਗਵਾਹੀ ਦੀ ਜਾਂਚ ਸਰਕਾਰ ਤੇ ਏਜੰਸੀਆਂ ਵੱਲੋਂ ਨਹੀਂ ਕੀਤੀ ਗਈ।

ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਲਈ 1984 ਸਿੱਖ ਨਸਲਕੁਸ਼ੀ ਦਾ ਵਰਤਾਰਾ ਨਾ ਭੁੱਲਣਯੋਗ, ਨਾ ਬਖ਼ਸ਼ਣਯੋਗ ਅਤੇ ਨਾ ਸਹਿਣਯੋਗ ਹੈ। ਜਥੇਦਾਰ ਨੇ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਕਿ 1984 ਸਿੱਖ ਨਸਲਕੁਸ਼ੀ ਦਾ ਸੇਕ ਝੱਲਣ ਵਾਲੇ ਸਮੂਹ ਪਰਿਵਾਰ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਚੰਗਾ ਜੀਵਨ ਬਤੀਤ ਕਰਨ।

Related posts

ਪੈਰਿਸ ਫੈਸ਼ਨ ਵੀਕ ’ਚ ਐਸ਼ਵਰਿਆ ਰਾਏ ਦਾ ਜਲਵਾ; ਸ਼ੇਰਵਾਨੀ ਪਾ ਲਿੰਗ ਭੇਦ ਨੂੰ ਦਿੱਤੀ ਚੁਣੌਤੀ !

Current Updates

ਪਹਿਲਗਾਮ ਹਮਲੇ ਦਾ ਭਾਰਤ ਨੇ ਦਿੱਤਾ ਢੁਕਵਾਂ ਜਵਾਬ; ‘ਆਪ੍ਰੇਸ਼ਨ ਸਿੰਦੂਰ’ ਕਿਉਂ ਰੱਖਿਆ ਗਿਆ ਇਹ ਨਾਮ, ਪੜ੍ਹੋ…

Current Updates

ਅਨਿਲ ਕੰਬੋਜ ਗੋਲੀ ਕਾਂਡ ਮਾਮਲੇ ’ਚ ਅਸਲਾ ਮੁੱਹਈਆ ਕਰਵਾਉਣ ਵਾਲਾ ਕਾਬੂ

Current Updates

Leave a Comment