December 1, 2025
ਖਾਸ ਖ਼ਬਰਪੰਜਾਬ

ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ
ਤਲਵੰਡੀ ਸਾਬੋ- ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀਦਾਸ, ਭਾਈ ਸਤੀਦਾਸ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਆਸਾਮ ਦੇ ਗੁਰਦੁਆਰਾ ਧੋਬੜੀ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਚੱਲਿਆ ਸ਼ਹੀਦੀ ਨਗਰ ਕੀਰਤਨ ਬੀਤੀ ਰਾਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜਾ।
ਇੱਥੇ ਵੱਡੀ ਗਿਣਤੀ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਤ ਦਾ ਵਿਸ਼ਰਾਮ ਕਰਨ ਮਗਰੋਂ ਅੱਜ ਇਹ ਨਗਰ ਕੀਰਤਨ ਆਰੰਭਿਕ ਅਰਦਾਸ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜ ਨਿਸ਼ਾਨਚੀਆਂ ਦੀ ਅਗਵਾਈ ਵਿੱਚ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਆਰੰਭਿਕ ਅਰਦਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਗ੍ਰੰਥੀ ਭਾਈ ਕੇਵਲ ਸਿੰਘ ਨੇ ਕੀਤੀ। ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਪੰਜ ਪਿਆਰਿਆਂ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਪੰਜਾਬ ਪੁਲੀਸ ਦੀ ਵਿਸ਼ੇਸ਼ ਟੁਕੜੀ ਵੱਲੋਂ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਲਾਮੀ ਭੇਟ ਕੀਤੀ ਗਈ। ਨਗਰ ਕੀਰਤਨ ਦੇ ਅੱਗੇ ਗੱਤਕੇ ਦੀਆਂ ਟੀਮਾਂ ਗੱਤਕੇ ਦੇ ਜੌਹਰ ਦਿਖਾਉਂਦੀਆਂ ਚੱਲ ਰਹੀਆਂ ਹਨ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ ਤੋਂ ਇਲਾਵਾ ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਤੋਂ ਇਲਾਵਾ ਹੋਰ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਸਖਸ਼ੀਅਤਾਂ ਨੇ ਸਮੂਲੀਅਤ ਕੀਤੀ।

Related posts

ਬੰਗਲਾਦੇਸ਼ ਹਿੰਸਾ : ਬੰਗਲਾਦੇਸ਼ ‘ਚ ਹਿੰਦੂਆਂ ਖ਼ਿਲਾਫ਼ ਨਹੀਂ ਰੁੱਕ ਰਹੀ ਹਿੰਸਾ, 200 ਪਰਿਵਾਰਾਂ ਨੂੰ ਛੱਡਣਾ ਪਿਆ ਘਰ

Current Updates

ਕੌਮੀ ਨਕਸ਼ੇ ’ਤੇੇ ਪੰਜਾਬ ਬਣੇਗਾ ਰੋਲ ਮਾਡਲ: ਭਗਵੰਤ ਮਾਨ

Current Updates

ਕੌਮੀ ਖੇਡਾਂ: 14 ਸਾਲਾ ਤੈਰਾਕ ਦੇਸਿੰਘੂ ਨੇ ਤਿੰਨ ਸੋਨ ਤਗ਼ਮੇ ਜਿੱਤੇ

Current Updates

Leave a Comment