September 26, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰ

ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਖਿਲਾਫ਼ ਅਦਾਲਤ ਦਾ ਬੂਹਾ ਖੜਕਾਏਗੀ ਮਾਨ ਸਰਕਾਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਭੰਗ ਕਰਨ ਸਬੰਧੀ ਜਾਰੀ ਨੋਟੀਫਿਕੇਸ਼ਨ ਦੀ ਨਿਖੇਧੀ ਕੀਤੀ ਹੈ। ਮਾਨ ਨੇ ਕਿਹਾ ਕਿ ਇਸ ਨੋਟੀਫਿਕੇਸ਼ਨ ਨਾਲ ਭਾਜਪਾ ਦਾ ਪੰਜਾਬ ਵਿਰੋਧੀ ਚਿਹਰਾ ਇੱਕ ਵਾਰ ਮੁੜ ਸਭ ਦੇ ਸਾਹਮਣੇ ਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਅਤੇ ਦੇਸ਼ ਦੇ ਲੋਕਾਂ ਦੇ ਨਾਮ ਵੀਡੀਓ ਸੰਦੇਸ਼ ਜਾਰੀ ਕਰਕੇ ਇਹ ਦਾਅਵਾ ਕੀਤਾ ਹੈ।

ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਭੰਗ ਕਰਕੇ ਪੰਜਾਬ ਦੇ ਅਧਿਕਾਰਾਂ ਨੂੰ ਖੋਰਾ ਲਾਉਣ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਵਿਰੁੱਧ ਹਾਈਕੋਰਟ ਅਤੇ ਸੁਪਰੀਮ ਕੋਰਟ ਤੱਕ ਦਾ ਦਰਵਾਜ਼ਾ ਖੜਕਾਏਗੀ। ਇਸ ਲਈ ਪੰਜਾਬ ਸਰਕਾਰ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਚਰਚਾ ਕੀਤੀ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਲੋਕ ਸਭਾ ਅਤੇ ਕਿਸੇ ਵੀ ਸੂਬੇ ਦੀ ਵਿਧਾਨ ਸਭਾ ਵੱਲੋਂ ਬਣਾਏ ਗਏ ਐਕਟ ਨੂੰ ਇੱਕ ਨੋਟੀਫਿਕੇਸ਼ਨ ਰਾਹੀ ਰੱਦ ਨਹੀਂ ਕੀਤਾ ਜਾ ਸਕਦਾ, ਪਰ ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੇ ਮਸਲੇ ਵਿੱਚ ਅਜਿਹੀ ਧੱਕੇਸ਼ਾਹੀ ਕੀਤੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਬੀਬੀਐਮਬੀ ਦੇ ਮੁੱਦੇ ’ਤੇ ਪੰਜਾਬ ਦੇ ਹੱਕਾਂ ਨੂੰ ਖੋਰਾ ਲਾਇਆ ਗਿਆ। ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਵੀ ਪੰਜਾਬ ਦੇ ਅਧਿਕਾਰਾਂ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਪੰਜਾਬ ਯੂਨੀਵਰਸਿਟੀ ਵਿਚ ਕੁੜੀਆਂ ਦਾ ਹੋਸਟਲ ਬਣਾਉਣ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰੇਗੀ।

Related posts

ਚੰਡੀਗੜ੍ਹ ਦੇ GMCH-32 ਨੂੰ MBBS ਦੀਆਂ 50 ਹੋਰ ਸੀਟਾਂ ਲਈ ਮਿਲੀ ਮਨਜ਼ੂਰੀ

Current Updates

ਰਿਕਾਰਡ ਪੱਧਰ ’ਤੇ ਪੁੱਜੀਆਂ ਸੋਨੇ ਦੀਆਂ ਕੀਮਤਾਂ

Current Updates

MP boat Tragedy: ਮ੍ਰਿਤਕਾਂ ਦੀ ਗਿਣਤੀ 12 ਹੋਈ, 5 ਸਾਲਾ ਬੱਚੇ ਦੀ ਲਾਸ਼ ਬਰਾਮਦ

Current Updates

Leave a Comment