September 17, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨੂੰ ਮਿਲੇ ਬਿੱਟੂ

ਕਬੱਡੀ ਖਿਡਾਰੀ ਤੇਜਪਾਲ ਦੇ ਪਰਿਵਾਰ ਨੂੰ ਮਿਲੇ ਬਿੱਟੂ

ਲੁਧਿਆਣਾ- ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਅੱਜ ਜਗਰਾਉਂ ਦੇ ਪਿੰਡ ਗਿੱਦੜਵਿੰਡੀ ਪੁੱਜੇ ਤੇ ਮਰਹੂਮ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਪਰਿਵਾਰ ਨੂੰ ਮਿਲੇ। ਤੇਜਪਾਲ ਦੀ ਲੰਘੇ ਦਿਨੀਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਬਿੱਟੂ ਨੇ ਦੁਖੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹੋਏ ਉਨ੍ਹਾਂ ਨੂੰ ਇਨਸਾਫ਼ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ।

ਮੰਤਰੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹਿਣ ਲਈ ਪੰਜਾਬ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਕਤਲ, ਲੁੱਟ-ਖਸੁੱਟ ਅਤੇ ਜਬਰੀ ਵਸੂਲੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਜਦੋਂ ਕਿ ਸੂਬਾ ਪ੍ਰਸ਼ਾਸਨ ਉਦਾਸੀਨ ਹੈ। ਤੇਜਪਾਲ (25) ਨੂੰ ਹਾਲ ਹੀ ਵਿੱਚ ਜਗਰਾਓਂ ਵਿੱਚ ਪੁਰਾਣੀ ਰੰਜਿਸ਼ ਕਾਰਨ ਹਮਲਾਵਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ਵਿਚ ਹੁਣ ਤੱਕ ਦੋ ਭਰਾਵਾਂ ਸਮੇਤ ਤਿੰਨ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਲੁਧਿਆਣਾ ਦਿਹਾਤੀ ਪੁਲੀਸ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਕਰ ਰਹੀ ਹੈ।

Related posts

ਗ੍ਰਹਿ ਮੰਤਰੀ ਅਮਿਤ ਸ਼ਾਹ 7 ਮਾਰਚ ਨੂੰ ਪਹੁੰਚਣਗੇ ਹਰਿਦੁਆਰ

Current Updates

मदन लाल ढींगरा की कुर्बानी प्रेरणा का स्रोत: मेहता

Current Updates

ਕੀ ਪੁਰਾਣੀ ਬਿਮਾਰੀ ਵਾਲੀ ਔਰਤ ਗਰਭਪਾਤ ਕਰਵਾ ਸਕਦੀ ਹੈ: ਹਾਈ ਕੋਰਟ ਨੇ ਹਸਪਤਾਲ ਨੂੰ ਪਤਾ ਲਾਉਣ ਲਈ ਕਿਹਾ

Current Updates

Leave a Comment