September 26, 2026
ਖਾਸ ਖ਼ਬਰਰਾਸ਼ਟਰੀ

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਰੇਲਗੱਡੀ ਦੀ ਮਾਲ ਗੱਡੀ ਨਾਲ ਟੱਕਰ; ਕਈ ਮੌਤਾਂ ਦਾ ਖਦਸ਼ਾ

ਛੱਤੀਸਗੜ੍ਹ ਦੇ ਬਿਲਾਸਪੁਰ ਵਿੱਚ ਰੇਲਗੱਡੀ ਦੀ ਮਾਲ ਗੱਡੀ ਨਾਲ ਟੱਕਰ; ਕਈ ਮੌਤਾਂ ਦਾ ਖਦਸ਼ਾ

ਛੱਤੀਸਗੜ੍ਹ- ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਅੱਜ ਇੱਕ ਵੱਡਾ ਰੇਲ ਹਾਦਸਾ ਵਾਪਰਿਆ। ਇੱਥੇ ਇੱਕ ਯਾਤਰੀ ਰੇਲਗੱਡੀ ਮਾਲ ਗੱਡੀ ਨਾਲ ਟਕਰਾ ਗਈ ਜਿਸ ਕਾਰਨ ਕਈ ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਇਸ ਹਾਦਸੇ ਕਾਰਨ ਕਈ ਹੋਰ ਜ਼ਖਮੀ ਹੋ ਗਏ ਹਨ। ਇਹ ਹਾਦਸਾ ਬਿਲਾਸਪੁਰ-ਕਟਨੀ ਰੇਲਵੇ ਲਾਈਨ ’ਤੇ ਲਾਲ ਖੰਡ ਖੇਤਰ ਵਿੱਚ ਵਾਪਰਿਆ। ਰੇਲਵੇ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਪੀਟੀਆਈ ਅਨੁਸਾਰ ਇਸ ਹਾਦਸੇ ਕਾਰਨ ਦੋ ਜਣਿਆਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਟੱਕਰ ਤੋਂ ਬਾਅਦ ਕਈ ਯਾਤਰੀਆਂ ਹੇਠਾਂ ਦੱਬ ਗਏ ਜਿਨ੍ਹਾਂ ਨੂੰ ਬਾਹਰ ਕੱਢਣ ਦੇ ਯਤਨ ਕੀਤੇ ਜਾ ਰਹੇ ਹਨ ਤੇ ਗੰਭੀਰ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।

ਰੇਲਵੇ ਪ੍ਰਸ਼ਾਸਨ ਨੇ ਤੁਰੰਤ ਇੱਕ ਮੈਡੀਕਲ ਟੀਮ ਅਤੇ ਡਿਵੀਜ਼ਨਲ ਅਧਿਕਾਰੀਆਂ ਨੂੰ ਘਟਨਾ ਸਥਾਨ ’ਤੇ ਭੇਜਿਆ। ਹਾਦਸੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਅਧਿਕਾਰੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਬਿਲਾਸਪੁਰ ਤੋਂ ਰਵਾਨਾ ਹੋ ਗਏ ਹਨ। ਇਸ ਰੂਟ ’ਤੇ ਰੇਲਗੱਡੀਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ ਅਤੇ ਕਈ ਐਕਸਪ੍ਰੈਸ ਅਤੇ ਯਾਤਰੀ ਰੇਲਗੱਡੀਆਂ ਨੂੰ ਰੱਦ ਜਾਂ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਹਾਦਸੇ ਕਾਰਨ ਓਵਰਹੈੱਡ ਤਾਰਾਂ ਅਤੇ ਸਿਗਨਲਿੰਗ ਪ੍ਰਣਾਲੀਆਂ ਨੂੰ ਵੱਡਾ ਨੁਕਸਾਨ ਹੋਇਆ ਹੈ ਜਿਸ ਨਾਲ ਆਵਾਜਾਈ ਬਹਾਲੀ ਦੇ ਕੰਮ ਵਿੱਚ ਦੇਰੀ ਹੋ ਸਕਦੀ ਹੈ। ਤਕਨੀਕੀ ਟੀਮਾਂ ਨੁਕਸਾਨ ਦੀ ਮੁਰੰਮਤ ਅਤੇ ਪਟੜੀਆਂ ਨੂੰ ਸਾਫ਼ ਕਰਨ ਲਈ ਕੰਮ ਕਰ ਰਹੀਆਂ ਹਨ। ਰੇਲਵੇ ਨੇ ਯਾਤਰੀਆਂ ਦੀ ਸਹੂਲਤ ਲਈ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਹਨ।

Related posts

ਸੁਪਰੀਮ ਕੋਰਟ ਵੱਲੋਂ ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਾਣਹਾਨੀ ਕੇਸ ਰੱਦ ਕਰਨ ਦੀ ਪਟੀਸ਼ਨ ਖ਼ਾਰਜ

Current Updates

सिल्वर मेडल विजेता जलसीरत अमन का स्कूल द्वारा सम्मान

Current Updates

‘ਮੈਂ ਹੈਰਾਨ ਹਾਂ ਇੰਨਾ ਸਮਾਂ ਲੱਗਾ’, ਸੋਨਾਕਸ਼ੀ ਸਿਨਹਾ ਦੇ ਪਲਟਵਾਰ ‘ਤੇ ਆਇਆ ਮੁਕੇਸ਼ ਖੰਨਾ ਦਾ ਮਾਫ਼ੀਨਾਮਾ

Current Updates

Leave a Comment