December 1, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ

ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਲਵੇ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਅੱਜ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਦੇ ਪੁਨਰਗਠਨ ਨੂੰ ਲਾਗੂ ਕੀਤੇ ਜਾਣ ’ਤੇ ਲਗਾਈ ਰੋਕ ਦੇ ਸੰਦਰਭ ’ਚ ਕਿਹਾ ਕਿ ਜਦੋਂ ਤੱਕ ਕੇਂਦਰ ਪੰਜਾਬ ’ਵਰਸਿਟੀ ਬਾਰੇ ਹੁਕਮ ਪੂਰੀ ਤਰ੍ਹਾਂ ਵਾਪਸ ਨਹੀਂ ਲੈਂਦੀ, ਪੰਜਾਬੀ ਉਸ ਸਮੇਂ ਤੱਕ ਪਿਛਾਂਹ ਨਹੀਂ ਹਟਣਗੇ। ਮਾਨ ਨੇ ਕੇਂਦਰੀ ਪੱਤਰ ਬਾਰੇ ਕਿਹਾ ਕਿ ਸ਼ਬਦਾਂ ਦਾ ਹੇਰ ਫੇਰ ਕਰਕੇ ਸੰਘਰਸ਼ ਤੋਂ ਭਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਕੇਂਦਰ ਅਜਿਹੀਆਂ ਹੋਛੀਆਂ ਹਰਕਤਾਂ ਕਰਕੇ ਲੋਕਾਂ ਨੂੰ ਮੂਰਖ ਬਣਾਉਣ ਤੋਂ ਬਾਜ਼ ਆਵੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਸ਼ੱਕੀ ਕਿਰਦਾਰ ਤੋਂ ਪੰਜਾਬੀ ਜਾਣੂ ਹਨ ਅਤੇ ਉਹ ਇਸ ਮਾਮਲੇ ’ਤੇ ਸੰਘਰਸ਼ ਤੋਂ ਭਟਕਣਗੇ ਨਹੀਂ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ’ਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਨੂੰ ਗ਼ੈਰਕਾਨੂੰਨੀ ਢੰਗ ਨਾਲ ਭੰਗ ਕੀਤੇ ਜਾਣ ਦੇ ਕੇਂਦਰੀ ਫ਼ੈਸਲੇ ਖ਼ਿਲਾਫ਼ ਹਰ ਪੱਧਰ ’ਤੇ ਕਾਨੂੰਨੀ ਲੜਾਈ ਲੜੇਗੀ ਅਤੇ ਇਸ ਲੜਾਈ ’ਚ ਉੱਘੇ ਕਾਨੂੰਨਦਾਨਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵਰਸਿਟੀ ਦੀ ਖ਼ੁਦਮੁਖ਼ਤਿਆਰੀ ’ਤੇ ਸਿੱਧਾ ਹਮਲਾ ਕੀਤਾ ਹੈ ਅਤੇ ਕੇਂਦਰ ਨੇ ਨਿਯਮਾਂ ਦੀ ਅਣਦੇਖੀ ਕਰਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਪੰਜਾਬ ਖ਼ਿਲਾਫ਼ ਚੁੱਕੇ ਜਾ ਕਦਮਾਂ ਚੋਂ ਹੀ ਪੰਜਾਬ ਵਰਸਿਟੀ ਦਾ ਮਾਮਲਾ ਵੀ ਇੱਕ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ’ਤੇ ਪੰਜਾਬ ਯੂਨੀਵਰਸਿਟੀ ਦੇ ਕੰਮਕਾਜ ਵਿੱਚ ਆਪਣੇ ਹਿੱਸੇ, ਅਧਿਕਾਰਾਂ ਜਾਂ ਭਾਗੀਦਾਰੀ ਨੂੰ ਕਿਸੇ ਵੀ ਢੰਗ ਨਾਲ ਘਟਾਉਣ ਦੀ ਇਜਾਜ਼ਤ ਕੇਂਦਰ ਸਰਕਾਰ ਨੂੰ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਦੇ ਅਜਿਹੇ ਮਨਮਾਨੇ ਫ਼ੈਸਲਿਆਂ ਖ਼ਿਲਾਫ਼ ਪੰਜਾਬ ਸਰਕਾਰ ਪੂਰੀ ਤਰ੍ਹਾਂ ਲੋਕਾਂ ਨਾਲ ਖੜੀ ਹੈ।

Related posts

ਭਾਰਤ ਦਾ ਪਹਿਲਾ ਸਵਦੇਸ਼ੀ ਪਣਡੁੱਬੀ-ਤੋੜੂ ਸ਼ੈਲੋ ਵਾਟਰ ਕਰਾਫਟ ਜਲ ਸੈਨਾ ’ਚ ਸ਼ਾਮਲ

Current Updates

ਅਦਾਕਾਰ ਧਰਮਿੰਦਰ ਹਸਪਤਾਲ ਵਿੱਚ ਦਾਖਲ, ਹਾਲਤ ਨਾਜ਼ੁਕ

Current Updates

Jio ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜੋਖ਼ਮ ਸੀ: ਅੰਬਾਨੀ

Current Updates

Leave a Comment