September 26, 2026
ਖਾਸ ਖ਼ਬਰਮਨੋਰੰਜਨਰਾਸ਼ਟਰੀ

60 ਕਰੋੜ ਦੀ ਧੋਖਾਧੜੀ ਮਾਮਲਾ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖ

60 ਕਰੋੜ ਦੀ ਧੋਖਾਧੜੀ ਮਾਮਲਾ: ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਵੱਲੋਂ ਹਾਈ ਕੋਰਟ ਦਾ ਰੁਖ

ਮੁੰਬਈ- ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਸ ਦੇ ਕਾਰੋਬਾਰੀ ਪਤੀ ਰਾਜ ਕੁੰਦਰਾ ਨੇ ਮੁੰਬਈ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਉਨ੍ਹਾਂ ਵਿਰੁੱਧ ਦਰਜ ਕੀਤੇ ਗਏ 60 ਕਰੋੜ ਰੁਪਏ ਦੇ ਧੋਖਾਧੜੀ ਦੇ ਮਾਮਲੇ ਨੂੰ ਰੱਦ ਕਰਵਾਉਣ ਲਈ ਬੰਬੇ ਹਾਈ ਕੋਰਟ ਦਾ ਰੁਖ ਕੀਤਾ ਹੈ। ਐੱਫ ਆਈ ਆਰ ਨੂੰ ਰੱਦ ਕਰਵਾਉਣ ਦੀ ਮੰਗ ਕਰਨ ਤੋਂ ਇਲਾਵਾ ਇਸ ਜੋੜੇ ਨੇ ਅਦਾਲਤ ਨੂੰ ਇਹ ਵੀ ਬੇਨਤੀ ਕੀਤੀ ਹੈ ਕਿ ਉਹ ਸੁਣਵਾਈ ਲੰਬਿਤ ਹੋਣ ਤੱਕ ਪੁਲੀਸ ਨੂੰ ਇਸ ਕੇਸ ਵਿੱਚ ਚਾਰਜਸ਼ੀਟ ਦਾਖਲ ਨਾ ਕਰਨ ਅਤੇ ਉਨ੍ਹਾਂ ਵਿਰੁੱਧ ਕੋਈ ਵੀ ਜ਼ਬਰਦਸਤੀ ਕਾਰਵਾਈ ਨਾ ਕਰਨ ਦਾ ਨਿਰਦੇਸ਼ ਦੇਵੇ।

ਉਨ੍ਹਾਂ ਦੀਆਂ ਅਰਜ਼ੀਆਂ ’ਤੇ ਸੋਮਵਾਰ ਨੂੰ ਚੀਫ਼ ਜਸਟਿਸ ਸ਼੍ਰੀ ਚੰਦਰਸ਼ੇਖਰ ਅਤੇ ਜਸਟਿਸ ਗੌਤਮ ਅਨਖਾਡ ਦੇ ਬੈਂਚ ਸਾਹਮਣੇ ਸੁਣਵਾਈ ਹੋਈ। ਅਦਾਲਤ ਨੇ ਜੋੜੇ ਨੂੰ ਉਨ੍ਹਾਂ ਦੀਆਂ ਪਟੀਸ਼ਨਾਂ ਦੀ ਇੱਕ ਕਾਪੀ ਕੇਸ ਦੇ ਸ਼ਿਕਾਇਤਕਰਤਾ, ਦੀਪਕ ਕੋਠਾਰੀ ਨੂੰ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 20 ਨਵੰਬਰ ਲਈ ਮੁਲਤਵੀ ਕਰ ਦਿੱਤੀ।

ਕੋਠਾਰੀ ਨੇ ਇਸ ਜੋੜੇ ਵਿਰੁੱਧ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ 2015 ਤੋਂ 2023 ਤੱਕ ਜੋੜੇ ਨੇ ਉਸ ਨੂੰ ਆਪਣੀ ਕੰਪਨੀ, ਬੈਸਟ ਡੀਲ ਟੀ.ਵੀ. ਪ੍ਰਾਈਵੇਟ ਲਿਮਟਿਡ, ਵਿੱਚ 60 ਕਰੋੜ ਰੁਪਏ ਦਾ ਨਿਵੇਸ਼ ਕਰਨ ਲਈ ਪ੍ਰੇਰਿਤ ਕੀਤਾ, ਪਰ ਇਹ ਰਕਮ ਉਨ੍ਹਾਂ ਦੇ ਆਪਣੇ ਨਿੱਜੀ ਲਾਭਾਂ ਲਈ ਵਰਤੀ ਗਈ। ਇਸ ਜੋੜੇ ਨੇ ਆਪਣੀਆਂ ਅਰਜ਼ੀਆਂ ਵਿੱਚ ਦਾਅਵਾ ਕੀਤਾ ਕਿ ਐੱਫ ਆਈ ਆਰ ਝੂਠੇ ਅਤੇ ਤੋੜੇ-ਮਰੋੜ ਕੇ ਪੇਸ਼ ਕੀਤੇ ਤੱਥਾਂ ਦੇ ਆਧਾਰ ’ਤੇ ਦਰਜ ਕੀਤੀ ਗਈ ਸ ਅਤੇ ਇਹ “ਪੈਸੇ ਵਸੂਲਣ ਦੇ ਇੱਕ ਗਲਤ ਅਤੇ ਬਦਨੀਤੀ ਵਾਲੇ ਮਨੋਰਥ” ਨਾਲ ਦਾਇਰ ਕੀਤੀ ਗਈ ਹੈ।

Related posts

ਹਾਈ ਕੋਰਟ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਜ਼ਾਇਜ਼ਤਾ; ਮੀਟਿੰਗ ਵਿੱਚ ਸ਼ਾਮਲ ਹੋਣ ਦੀ ਜਾਣਕਾਰੀ ਪ੍ਰਾਪਤ ਕਰੋ

Current Updates

Vaisakhi ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਜਾਵੇਗਾ Pakistan; 1763 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

Current Updates

ਭਗਵੰਤ ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

Current Updates

Leave a Comment