October 2, 2026
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

14 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ

14 ਨਵੰਬਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ- ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 14 ਨਵੰਬਰ ਨੂੰ ਹੋਵੇਗੀ। ਮੰਤਰੀ ਮੰਡਲ ਮਾਮਲੇ ਸ਼ਾਖਾ ਵੱਲੋਂ ਜਾਰੀ ਪੱਤਰ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਰਿਹਾਇਸ਼ ’ਤੇ 14 ਨਵੰਬਰ ਨੂੰ ਚਾਰ ਵਜੇ ਸੱਦੀ ਗਈ ਹੈ। ਮੀਟਿੰਗ ਦਾ ‘ਏਜੰਡਾ’ ਹਾਲੇ ਜਾਰੀ ਨਹੀਂ ਕੀਤਾ ਗਿਆ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਉਸ ਵਕਤ ਹੋਵੇਗੀ ਜਦੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਨਤੀਜੇ ਸਾਹਮਣੇ ਆ ਚੁੱਕੇ ਹੋਣਗੇ।

ਪਤਾ ਲੱਗਿਆ ਹੈ ਕਿ ਕੈਬਨਿਟ ਮੀਟਿੰਗ ’ਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਇੱਕ ਦਿਨ ਦਾ ਵਿਸ਼ੇਸ਼ ਸੈਸ਼ਨ ਸੱਦੇ ਜਾਣ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ ਕਿਉਂਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 250ਵੇਂ ਸ਼ਹੀਦੀ ਦਿਹਾੜੇ ਦੇ ਮੌਕੇ ’ਤੇ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਸੈਸ਼ਨ ਕਰਨ ਦਾ ਐਲਾਨ ਕੀਤਾ ਹੋਇਆ ਹੈ। ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੇ ਮੱਦੇਨਜ਼ਰ ਹੋਰ ਅਹਿਮ ਫ਼ੈਸਲਾ ਵੀ ਸਾਹਮਣੇ ਆ ਸਕਦਾ ਹੈ।

Related posts

ਸਟੀਲ ਨਿਰਮਾਤਾਵਾਂ ਦੁਆਰਾ ਕਥਿਤ ਸਮੂਹੀਕਰਨ ਦੀ ਜਾਂਚ ਕਰ ਰਿਹਾ ਹੈ ਮੁਕਾਬਲਾ ਕਮਿਸ਼ਨ

Current Updates

ਜ਼ਿਲ੍ਹਾ ਪਰਿਸ਼ਦ ਚੋਣਾਂ : ਹਾਈਕੋਰਟ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਨੋਟਿਸ !

Current Updates

ਬਰਨਾਲਾ ਤੇ ਅੰਮ੍ਰਿਤਸਰ ’ਚ ਭਖਿਆ ਵਿਰੋਧ; ਮੁੱਖ ਮੰਤਰੀ ਭਗਵੰਤ ਮਾਨ ਦੇ ਫੂਕੇ ਪੁਤਲੇ, ਅਸਤੀਫ਼ੇ ਦੀ ਮੰਗ

Current Updates

Leave a Comment