February 11, 2026
ਖਾਸ ਖ਼ਬਰਪੰਜਾਬਰਾਸ਼ਟਰੀ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਸਮਾਜ ਦੇ ਹਰ ਵਰਗ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਵਧਾਈਆਂ

ਪਟਿਆਲਾ-  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਸ੍ਰੀ ਮਾਨ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ ਕੌਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਉਨ੍ਹਾਂ ਨੂੰ ਕੁਰਸੀ ਤੇ ਬਿਠਾਇਆ। ਤੇਜਿੰਦਰ ਮਹਿਤਾ ਦੇ ਨਾਲ ਯੋਜਨਾ ਕਮੇਟੀ ਦੇ ਨਵਨਿਯੁਕਤ ਮੈਂਬਰਾਂ ਮੋਨੀਕਾ ਸ਼ਰਮਾ, ਸੰਜੀਵ ਗੁਪਤਾ, ਅਮਰਦੀਪ ਸੰਘੇੜਾ ਨੇ ਵੀ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਮਾਤਾ ਸ੍ਰੀਮਤੀ ਹਰਪਾਲ ਕੌਰ ਨੇ ਕਿਹਾ ਤੇਜਿੰਦਰ ਮਹਿਤਾ ਪਾਰਟੀ ਦੇ ਇੱਕ ਮਿਹਨਤੀ ਅਤੇ ਵਫ਼ਾਦਾਰ ਸਿਪਾਹੀ ਹਨ। ਇਸ ਅਹੁਦੇ ਬੈਠ ਕੇ ਉਹ ਆਮ ਲੋਕਾਂ ਦੀ ਭਲਾਈ ਹਿੱਤ ਯਕੀਨਨ ਮਿਸਾਲੀ ਕੰਮ ਕਰਨਗੇ। ਸ੍ਰੀ ਮਹਿਤਾ ਨੇ ਉਨ੍ਹਾਂ ਤੇ ਭਰੋਸਾ ਜਤਾਉਣ ਲਈ ਪਾਰਟੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸ਼ਿਸੋਦੀਆ, ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਹ ਜ਼ਿਲ੍ਹੇ ਦੀ ਤਰੱਕੀ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਇਹ ਅਹੁਦਾ ਮਿਲਣ ਦਾ ਸੇਹਰਾ ਪਾਰਟੀ ਦੇ ਸਾਰੇ ਵਲੰਟੀਅਰਾਂ ਅਤੇ ਆਪਣੇ ਸ਼ੁੱਭਚਿੰਤਕਾਂ ਨੂੰ ਦਿੱਤਾ।

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ
ਇਸ ਮੌਕੇ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਯੁੱਧ ਨਸ਼ਿਆਂ ਵਿਰੁੱਧ ਦੇ ਪੰਜਾਬ ਇੰਚਾਰਜ ਬਲਤੇਜ ਪੰਨੂ, ਸੂਬਾ ਸਕੱਤਰ ਅਤੇ ਡਿਪਟੀ ਮੇਅਰ ਜਗਦੀਸ਼ ਜੱਗਾ, ਵਿਧਾਇਕ ਸਮਾਣਾ ਚੇਤਨ ਸਿੰਘ ਜੋੜਾਮਾਜਰਾ, ਵਿਧਾਇਕ ਨਾਭਾ ਗੁਰਦੇਵ ਸਿੰਘ ਦੇਵ ਮਾਨ, ਪੀਆਰਟੀਸੀ ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਭਾਰਤੀ ਬਹਾਵਲਪੁਰ ਮਹਾਸੰਘ ਦੇ ਪ੍ਰਧਾਨ ਗਿਆਨ ਚੰਦ ਕਟਾਰੀਆ, ਸੂਬਾ ਪ੍ਰਧਾਨ ਰਾਮ ਚੰਦ ਰਾਮਾ, ਰਾਸ਼ਟਰੀ ਪ੍ਰਬੰਧਕ ਨਰਿੰਦਰ ਵਧਵਾ, ਜ਼ਿਲਾ ਪ੍ਰਧਾਨ ਮਨੋਜ ਰਾਜਨ, ਠੇਕੇਦਾਰ ਰਮੇਸ਼ ਮਹਿਤਾ, ਸੁਧਾਰ ਸਭਾ ਕੇਦਾਰਨਾਥ ਮੰਦਰ ਦੇ ਸਰਪ੍ਰਸਤ ਸਤਨਾਮ ਹਸੀਜਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਰ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਦੀਪ ਬੰਧੂ, ਨਗਰ ਨਿਗਮ ਪਟਿਆਲਾ ਦੇ ਸਮੂਹ ਐਮਸੀ, ਦਿਹਾਤੀ ਜ਼ਿਲ੍ਹਾ ਪ੍ਰਧਾਨ ਅਤੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਪਟਿਆਲਾ ਅਤੇ ਮੇਘਚੰਦ ਸ਼ੇਰਮਾਜਰਾ, ਮੀਡੀਆ ਵਿੰਗ ਦੇ ਮਾਲਵਾ ਜੋਨ ਇੰਚਾਰਜ ਹਰਪਾਲ ਜੁਨੇਜਾ, ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਵਾਈਸ ਚੇਅਰਮੈਨ ਪੀਆਰਟੀਸੀ ਬਲਵਿੰਦਰ ਸਿੰਘ ਝਾੜਵਾਂ, ਕਨੌਜੀਆ ਵੈਲਫੇਅਰ ਬੋਰਡ ਦੇ ਮੈਂਬਰ ਵਿਜੈ

 

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਕਨੌਜੀਆ, ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸਨ, ਨਗਰ ਪੰਚਾਇਤ ਦੇਵੀਗੜ ਦੇ ਪ੍ਰਧਾਨ ਸ਼ਵਿੰਦਰ ਕੌਰ ਧੰਜੂ, ਮਾਰਕਿਟ ਕਮੇਟੀ ਸ਼ੁਤਰਾਣਾ ਦੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਮਾਰਕਿਟ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਮਾਰਕਿਟ ਕਮੇਟੀ ਭਾਦਸੋਂ ਦੇ ਚੇਅਰਮੈਨ ਦੀਪਾ ਰਾਮ, ਮਾਰਕਿਟ ਕਮੇਟੀ ਦੇਵੀਗੜ ਦੇ ਚੇਅਰਮੈਨ ਬਲਦੇਵ ਸਿੰਘ ਦੇਵੀਗੜ, ਮਾਰਕਿਟ ਕਮੇਟੀ ਰਾਜਪੁਰਾ ਦੇ ਚੇਅਰਮੈਨ ਦੀਪਕ ਸੂਦ, ਟ੍ਰੇਡ ਵਿੰਗ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਪ੍ਰੀਤ ਸਿੰਘ ਧਮੌਲੀ, ਸ਼ਹਿਰੀ ਪ੍ਰਧਾਨ ਵਿਨੋਦ ਸਿੰਗਲਾ, ਚੇਅਰਮੈਨ ਜ਼ਿਲਾ ਯੋਜਨਾ ਕਮੇਟੀ ਮਾਨਸਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਲਜ਼ਾਰ ਪਟਿਆਲਵੀ, ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਸਮਾਣਾ ਸ਼ੰਕਰ ਜਿੰਦਲ, ਗੁਰਜੀਤ ਸਿੰਘ ਸਾਹਨੀ, ਐਡਵੋਕੇਟ ਮਨਿੰਦਰ ਸਿੰਘ ਵੜਿੰਗ, ਐਡਵੋਕੇਟ ਮੂਸਾ ਖਾਨ, ਬਲਾਕ ਪ੍ਰਧਾਨ ਅਤੇ ਜਿਲ੍ਹਾ ਸਪੋਕਸ ਪਰਸਨ ਜਗਤਾਰ ਜੱਗੀ, ਲੈਬੋਰਟਰੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਗਦੀਪ ਭਾਰਦੁਆਜ, ਜਨਰਲ ਸਕੱਤਰ ਰਾਜਨ ਬੈਕਟਰ, ਜ਼ਿਲ੍ਹਾ ਪ੍ਰਧਾਨ ਮੋਹਿਤ ਗੁਪਤਾ, ਵਿਸ਼ਵਕਰਮਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸਰਬਜੀਤ ਧੀਮਾਨ, ਵਿਸ਼ਵਕਰਮਾ ਮੰਦਿਰ ਕਮੇਟੀ ਦੇ ਪ੍ਰਧਾਨ ਅਮਰਜੀਤ ਰਾਮਗੜੀਆ, ਪਬਲਿਕ ਹੈਲਪ ਫਾਉਂਡੇਸ਼ਨ ਦੇ ਰਵਿੰਦਰ ਰਵੀ, ਅਮਨ ਬੰਸਲ, ਅਮਨ ਅਰੋੜਾ, ਪੁਨੀਤ ਬੁੱਧੀਰਾਜਾ, ਸੁਰਿੰਦਰ ਨਿੱਕੂ, ਸੁਮੀਤ ਟਕੇਜਾ, ਸੁਨੀਲ ਸ਼ਰਮਾ, ਸ਼ੇਰ ਖਾਨ, ਨਿਸਾਰ ਅਹਿਮਦ ਅਤੇ ਪਾਰਟੀ ਦੇ ਸਮੂਹ ਵਰਕਰ ਹਾਜ਼ਰ ਸਨ।

Related posts

ਜੰਮੂ-ਕਸ਼ਮੀਰ: ਸੋਪੋਰ ’ਚ ਅਤਿਵਾਦ ਵਿਰੋਧੀ ਅਪਰੇਸ਼ਨ ਖਤਮ

Current Updates

ਦਿੱਲੀ ਹਵਾਈ ਅੱਡੇ ’ਤੇ Landing ਪਿੱਛੋਂ Air India ਦੇ ਜਹਾਜ਼ ਦੀ ਸਹਾਇਕ ਪਾਵਰ ਯੂਨਿਟ ’ਚ ਅੱਗ ਲੱਗੀ

Current Updates

ਕੈਨੇਡਾ ਵਿੱਚ ਖਾਲਿਸਤਾਨੀ ਸਮਰਥਕ ਮੌਜੂਦ, ਪਰ ਉਹ ਸਿੱਖਾਂ ਦੀ ਨੁਮਾਇੰਦਗੀ ਨਹੀਂ ਕਰਦੇ: ਟਰੂਡੋ

Current Updates

Leave a Comment