November 14, 2026
ਖਾਸ ਖ਼ਬਰਰਾਸ਼ਟਰੀ

ਨਰਿੰਦਰ ਮੋਦੀ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦੱਖਣੀ ਅਫਰੀਕਾ ਪੁੱਜੇ

ਨਰਿੰਦਰ ਮੋਦੀ ਜੀ-20 ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦੱਖਣੀ ਅਫਰੀਕਾ ਪੁੱਜੇ

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤਿੰਨ ਰੋਜ਼ਾ ਫੇਰੀ ਲਈ ਦੱਖਣੀ ਅਫਰੀਕਾ ਪੁੱਜ ਗਏ ਹਨ। ਸ੍ਰੀ ਮੋਦੀ ਜੌਹੈੱਨਬਰਗ ਵਿਚ ਜੀ20 ਸਿਖਰ ਸੰਮੇਲਨ ਵਿਚ ਸ਼ਾਮਲ ਹੋਣਗੇ। ਇਹ ਪਹਿਲੀ ਵਾਰ ਹੈ ਜਦੋਂ ਅਫ਼ਰੀਕੀ ਮਹਾਂਦੀਪ ਵਿਚ G20 ਸੰਮੇਲਨ ਹੋ ਰਿਹਾ ਹੈ। ਸ੍ਰੀ ਮੋਦੀ ਨੇ ਰਵਾਨਾ ਹੋਣ ਤੋਂ ਪਹਿਲਾਂ ਕਿਹਾ ਸੀ ਕਿ ਇਹ ਇੱਕ ਖਾਸ ਸੰਮੇਲਨ ਹੈ ਕਿਉਂਕਿ ਇਹ ਅਫ਼ਰੀਕਾ ਵਿੱਚ ਹੋ ਰਿਹਾ ਹੈ। ਉੱਥੇ ਵੱਖ-ਵੱਖ ਵਿਸ਼ਵ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਸ੍ਰੀ ਮੋਦੀ ਦੱਖਣੀ ਅਫ਼ਰੀਕਾ ਦੀ ਪ੍ਰਧਾਨਗੀ ਹੇਠ ਹੋ ਰਹੇ 20ਵੇਂ G20 ਆਗੂਆਂ ਦੇ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਰਾਸ਼ਟਰਪਤੀ ਸਿਰਿਲ ਰਾਮਾਫੋਸਾ ਦੇ ਸੱਦੇ ’ਤੇ ਆਏ ਹਨ। G20 ਦੇਸ਼ਾਂ ਵਿੱਚ ਅਰਜਨਟੀਨਾ, ਆਸਟਰੇਲੀਆ, ਬ੍ਰਾਜ਼ੀਲ, ਕੈਨੇਡਾ, ਚੀਨ, ਫਰਾਂਸ, ਜਰਮਨੀ, ਭਾਰਤ, ਇੰਡੋਨੇਸ਼ੀਆ, ਇਟਲੀ, ਜਾਪਾਨ, ਕੋਰੀਆ ਗਣਰਾਜ, ਮੈਕਸਿਕੋ, ਰੂਸ, ਸਾਊਦੀ ਅਰਬ, ਦੱਖਣੀ ਅਫਰੀਕਾ, ਤੁਰਕੀ, ਯੂਕੇ, ਅਮਰੀਕਾ, ਯੂਰਪੀਅਨ ਯੂਨੀਅਨ ਅਤੇ ਅਫਰੀਕੀ ਯੂਨੀਅਨ ਸ਼ਾਮਲ ਹਨ।

Related posts

ਪਾਰਟੀ ਰਜਿਸਟਰੇਸ਼ਨ ‘ਚ ਦੇਰੀ ਦਾ ਮੁੱਦਾ: ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਵਫ਼ਦ ਨੇ ਰਾਜਪਾਲ ਕਟਾਰੀਆ ਨਾਲ ਕੀਤੀ ਮੁਲਾਕਾਤ

Current Updates

ਟਰੰਪ ਦੀ ਹਰੀ ਝੰਡੀ ਮਗਰੋਂ ਯਮਨ ’ਚ ਹੂਤੀ ਬਾਗ਼ੀਆਂ ’ਤੇ ਹਮਲੇ, 18 ਮੌਤਾਂ

Current Updates

ਕਿਸਾਨਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਖਾਤੇ ਖੁੱਲ੍ਹਵਾਉਣ ਦੀ ਅਪੀਲ

Current Updates

Leave a Comment