December 1, 2025
ਖਾਸ ਖ਼ਬਰਪੰਜਾਬਰਾਸ਼ਟਰੀ

ਚੰਦੂਮਾਜਰਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗ

ਚੰਦੂਮਾਜਰਾ ਵੱਲੋਂ ਪਟਿਆਲਾ ਦੇ ਬੱਸ ਸਟੈਂਡ ਦਾ ਨਾਂਅ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗ

ਪਟਿਆਲਾ- ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਟਿਆਲਾ ਵਿੱਚ ਬਣੇ ਨਵੇਂ ਬਣੇ ਬੱਸ ਸਟੈਂਡ ਦਾ ਨਾਂਅ ਨੌਵੇਂ ਗੁਰੂ ਸਾਹਿਬਾਨ ਦੇ ਨਾਮ ਉੱਤੇ ਰੱਖਣ ਦੀ ਮੰਗ ਕੀਤੀ।

ਪ੍ਰੋ.ਚੰਦੂਮਾਜਰਾ ਨੇ ਆਖਿਆ ਕਿ ਅਜੇ ਤੱਕ ਨਵੇਂ ਬੱਸ ਅੱਡੇ ਪਟਿਆਲਾ ਦਾ ਕੋਈ ਨਾਮ ਨਹੀਂ ਰੱਖਿਆ ਗਿਆ। ਉਨ੍ਹਾਂ ਆਖਿਆ ਕਿ ਪਟਿਆਲਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਹੈ ਸੋ ਇਸ ਬੱਸ ਅੱਡੇ ਦਾ ਨਾਂਅ ਗੁਰੂ ਸਾਹਿਬ ਦੇ ਨਾਮ ਉੱਤੇ ਰੱਖਿਆ ਜਾਵੇ। ਚੰਦੂਮਾਜਰਾ ਨੇ ਆਸ ਜਤਾਈ ਕਿ ਜਲਦ ਹੀ ਸੂਬਾ ਸਰਕਾਰ ਸਮੁੱਚੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਗੁਰੂ ਸਾਹਿਬ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਂਅ ਦਾ ਫੌਰੀ ਐਲਾਨ ਕਰੇਗੀ।

Related posts

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ 15 ਜੂਨ ਤੱਕ ਡਰਾਈਵਿੰਗ ਲਾਇਸੰਸ ਤੇ ਆਰ.ਸੀ. ਦਾ ਕੋਈ ਕੇਸ ਬਕਾਇਆ ਨਾ ਰਹਿਣ ਦੇਣ ਲਈ ਆਖਿਆ

Current Updates

ਗਣਤੰਤਰ ਦਿਵਸ : ਮੁੱਖ ਮੰਤਰੀ ਦੇ ਪ੍ਰੋਗਰਾਮਾਂ ਬਾਰੇ ਕਈ ਭੰਬਲਭੂਸੇ ਬਣੇ ਰਹੇ, ਦੇਰ ਸ਼ਾਮ ਪਟਿਆਲਾ ਹੋਇਆ ਫਾਈਨਲ

Current Updates

ਅਮਰੀਕੀ ਸਰਕਾਰ ਨੇ ਟਰੱਕ ਡਰਾਈਵਰਾਂ ’ਤੇ ਲਾਈ ਰੋਕ

Current Updates

Leave a Comment