September 28, 2026
ਖਾਸ ਖ਼ਬਰਰਾਸ਼ਟਰੀ

ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੰਛਾਲ ਦਾ ਵਿਆਹ ਮੁਲਤਵੀ

ਭਾਰਤੀ ਕ੍ਰਿਕਟਰ ਸਮ੍ਰਿਤੀ ਮੰਧਾਨਾ ਤੇ ਪਲਾਸ਼ ਮੁੰਛਾਲ ਦਾ ਵਿਆਹ ਮੁਲਤਵੀ

ਨਵੀਂ ਦਿੱਲੀ- ਭਾਰਤੀ ਮਹਿਲਾ ਕ੍ਰਿਕਟਰ ਸਮ੍ਰਿਤੀ ਮੰਧਾਨਾ ਅਤੇ ਸੰਗੀਤਕਾਰ ਪਲਾਸ਼ ਮੁੰਛਾਲ ਦਾ ਅੱਜ ਹੋਣ ਵਾਲਾ ਵਿਆਹ ਮੁਲਤਵੀ ਕਰ ਦਿੱਤਾ ਗਿਆ ਹੈ ਕਿਉਂਕਿ ਸਮ੍ਰਿਤੀ ਦੇ ਪਿਤਾ ਸ੍ਰੀਨਿਵਾਸ ਬਿਮਾਰ ਹੋ ਗਏ। ਵਿਆਹ ਸਮਾਗਮ ਮਹਾਰਾਸ਼ਟਰ ਦੇ ਸਾਂਗਲੀ ਵਿਚ ਹੋਣਾ ਸੀ। ਮੰਧਾਨਾ ਦੇ ਮੈਨੇਜਰ ਤੁਹਿਨ ਮਿਸ਼ਰਾ ਨੇ ਕਿਹਾ ਕਿ ਵਿਸ਼ਵ ਕੱਪ ਜੇਤੂ ਕ੍ਰਿਕਟਰ ਦੇ ਪਿਤਾ ਦੀ ਤਬੀਅਤ ਅੱਜ ਵਿਆਹ ਸਮਾਗਮ ਤੋਂ ਪਹਿਲਾਂ ਹੀ ਖਰਾਬ ਹੋ ਗਈ।

ਉਨ੍ਹਾਂ ਕਿਹਾ, ‘ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਐਮਰਜੈਂਸੀ ਵਿਚ ਹਸਪਤਾਲ ਲਿਜਾਇਆ ਗਿਆ। ਉਹ ਨਿਗਰਾਨੀ ਹੇਠ ਹਨ ਤੇ ਉਨ੍ਹਾਂ ਦੀ ਹਾਲਤ ਸਥਿਰ ਹੈ।’ ਇਸ ਤੋਂ ਬਾਅਦ ਆਪਣੇ ਪਿਤਾ ਦੀ ਸਿਹਤ ਨੂੰ ਦੇਖਦੇ ਹੋਏ ਮੰਧਾਨਾ ਨੇ ਆਪਣੇ ਵਿਆਹ ਨੂੰ ਉਨ੍ਹਾਂ ਦੇ ਠੀਕ ਹੋਣ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ।

Related posts

ਕਾਰਬੇਟ ਨੈਸ਼ਨਲ ਪਾਰਕ ’ਚ ਨਿਗਰਾਨੀ ਤਕਨਾਲੋਜੀ ਦੀ ਹੋ ਰਹੀ ਦੁਰਵਰਤੋਂ : ਅਧਿਐਨ

Current Updates

ਮਾਨ ਦੀ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪੁਰਾਣੀ ਵੀਡੀਓ ਵਾਇਰਲ

Current Updates

ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਤੋਂ ਬਾਅਦ ਦਿੱਲੀ-ਐੱਨ ਸੀ ਆਰ ਵਿੱਚ ਪ੍ਰਦੂਸ਼ਣ ਵਧਿਆ

Current Updates

Leave a Comment