September 26, 2026
ਖਾਸ ਖ਼ਬਰਪੰਜਾਬਰਾਸ਼ਟਰੀ

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੋਸ-ਰੈਲੀ

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੋਸ-ਰੈਲੀ

ਪਟਿਆਲਾ:  ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਐਨ ਐਮ ਓਪੀਐਸ ਦੇ ਸੱਦੇ ‘ਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਕੌਮੀ ਪੱਧਰ ਦੀ ਰੋਸ-ਰੈਲੀ ਮੁਲਾਜ਼ਮਾਂ ਵੱਲੋਂ ਕੀਤੀ ਗਈ। ਇਸ ਵਿਚ ਹਜਾਰਾਂ ਮੁਲਾਜ਼ਮਾਂ ਨੇ ਹਿੱਸਾ ਲਿਆ। ਐਨ ਐਮ ਓਪੀਐਸ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਦਿੱਲੀ ਜੰਤਰ ਮੰਤਰ ਵਿਖੇ ਕੌਮੀ ਪੱਧਰੀ ਰੈਲੀ ਕੀਤੀ ਗਈ।

ਪੁਰਾਣੇ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਹੋਈ ਕੌਮੀ ਪੱਧਰੀ ਰੋਸ-ਰੈਲੀ

ਇਸ ਰੈਲੀ ਵਿੱਚ ਦੇਸ਼ ਭਰ ਤੋਂ ਮੁਲਾਜ਼ਮਾਂ ਨੇ ਸ਼ਿਰਕਤ ਕੀਤੀ। ਰੈਲੀ ਵਿੱਚ ਸ਼ਾਮਿਲ ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਦੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਦੇ ਘੇਰੇ ਵਿੱਚ ਲਿਆਂਦਾ ਜਾਵੇ ਕਿਉਂਕਿ ਐਨਪੀਐਸ ਅਤੇ ਯੂਪੀਐਸ ਮੁਲਾਜ਼ਮ ਵਿਰੋਧੀ ਨੀਤੀਆਂ ਹਨ ਜਿਸ ਦਾ ਵਿਰੋਧ ਦੇਸ਼ ਭਰ ਦਾ ਮੁਲਾਜ਼ਮ ਕਰ ਰਿਹਾ। ਇਸ ਦੇ ਨਾਲ ਹੀ ਸੁਖਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 2027 ਵਿੱਚ ਹੋਣੀਆਂ ਹਨ। ਜਿਸ ਕਾਰਨ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਸਾਲ 2026 ਵਿੱਚ ਪੰਜਾਬ ਸਰਕਾਰ ਵਿਰੁੱਧ ਵੱਡੇ ਸੰਘਰਸ਼ ਦਾ ਐਲਾਨ ਕਰੇਗਾ ਅਤੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੱਕ ਸੰਘਰਸ਼ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਐਨਐਮ ਓਪੀਐਸ ਦੇ ਤਿੰਨ ਆਗੂਆਂ ਤੇ ਦਿੱਲੀ ਪੁਲਿਸ ਵੱਲੋਂ ਐਫ ਆਈਆਰ ਦਰਜ ਕੀਤੀ ਗਈ ਹੈ ਜਿਸ ਦੀ ਉਹ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ।

Related posts

ਚੰਡੀਗੜ੍ਹ ਦੇ ਸੈਕਟਰ-36 ਪਾਰਕ ’ਚ ਨੌਜਵਾਨ ਕੁੜੀ ਦੀ ਚਾਕੂ ਮਾਰ ਕੇ ਹੱਤਿਆ

Current Updates

ਇਲਾਜ ਕਰਵਾਉਂਦੇ ਵਿਕਿਆ ਘਰ; ਕੋਮਾ ਵਿੱਚ ਪਏ ਪੁੱਤ ਲਈ ਪਿਤਾ ਨੇ ਮੰਗੀ ਮੌਤ

Current Updates

ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਕਮਜ਼ੋਰ ਵਰਗਾਂ ‘ਤੇ ਵਧ ਰਹੇ ਅੱਤਿਆਚਾਰਾਂ ‘ਤੇ ਚਿੰਤਾ ਪ੍ਰਗਟਾਈ

Current Updates

Leave a Comment