September 29, 2026
ਖਾਸ ਖ਼ਬਰਰਾਸ਼ਟਰੀ

ਦਿੱਲੀ ਐੱਨਸੀਆਰ ਪ੍ਰਦੂਸ਼ਣ ਦੇ ਮੁੱਦੇ ’ਤੇ ਨਿਯਮਤ ਨਿਗਰਾਨੀ ਦੀ ਲੋੜ: ਸੁਪਰੀਮ ਕੋਰਟ

ਦਿੱਲੀ ਐੱਨਸੀਆਰ ਪ੍ਰਦੂਸ਼ਣ ਦੇ ਮੁੱਦੇ ’ਤੇ ਨਿਯਮਤ ਨਿਗਰਾਨੀ ਦੀ ਲੋੜ: ਸੁਪਰੀਮ ਕੋਰਟ

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਵਿਗੜਦੀ ਗੁਣਵੱਤਾ ਸਬੰਧੀ ਪਟੀਸ਼ਨ ’ਤੇ 3 ਦਸੰਬਰ ਨੂੰ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਸ ਮੁੱਦੇ ਦੀ ਨਿਯਮਤ ਨਿਗਰਾਨੀ ਕਰਨ ਦੀ ਲੋੜ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੋਇਮਾਲਿਆ ਬਾਗਚੀ ਦੀ ਬੈਂਚ ਨੇ ਸੀਨੀਅਰ ਵਕੀਲ ਤੇ ਇਸ ਮਾਮਲੇ ਵਿਚ ਅਦਾਲਤੀ ਮਿੱਤਰ ਅਪਰਾਜਿਤਾ ਸਿੰਘ ਦੀਆਂ ਇਨ੍ਹਾਂ ਦਲੀਲਾਂ ਦਾ ਨੋਟਿਸ ਲਿਆ ਕਿ ‘ਦਿੱਲੀ-ਐਨਸੀਆਰ ਵਿੱਚ ਹਾਲਾਤ ਚਿੰਤਾਜਨਕ ਹਨ ਅਤੇ ਇਹ ਇੱਕ ਸਿਹਤ ਐਮਰਜੈਂਸੀ’ ਹੈ। ਸਿੰਘ ਹਵਾ ਪ੍ਰਦੂਸ਼ਣ ਮਾਮਲੇ ਵਿੱਚ ਐਮੀਕਸ ਕਿਊਰੀ ਵਜੋਂ ਬੈਂਚ ਦੀ ਸਹਾਇਤਾ ਕਰ ਰਹੀ ਹੈ।

ਸੀਜੇਆਈ ਨੇ ਕਿਹਾ, ‘‘ਇੱਕ ਨਿਆਂਇਕ ਫੋਰਮ ਕਿਹੜੀ ਜਾਦੂ ਦੀ ਛੜੀ ਘੁੁਮਾ ਸਕਦੀ ਹੈ? ਮੈਂ ਜਾਣਦਾ ਹਾਂ ਕਿ ਇਹ ਦਿੱਲੀ-ਐਨਸੀਆਰ ਲਈ ਖ਼ਤਰਨਾਕ ਹੈ। ਅਸੀਂ ਸਾਰੇ ਸਮੱਸਿਆ ਨੂੰ ਜਾਣਦੇ ਹਾਂ। ਮੁੱਦਾ ਇਹ ਹੈ ਕਿ ਹੱਲ ਕੀ ਹੈ। ਸਾਨੂੰ ਕਾਰਨਾਂ ਦੀ ਪਛਾਣ ਕਰਨ ਦੀ ਲੋੜ ਹੈ ਅਤੇ … ਹੱਲ ਸਿਰਫ ਸਬੰਧਤ ਮਾਹਿਰਾਂ ਵੱਲੋਂ ਹੀ ਦਿੱਤੇ ਜਾ ਸਕਦੇ ਹਨ। ਅਸੀਂ ਆਸ ਉਮੀਦ ਕਰਦੇ ਹਾਂ ਕਿ ਲੰਬੇ ਸਮੇਂ ਦੇ ਹੱਲ ਲੱਭੇ ਜਾਣਗੇ।’’

ਸੀਜੇਆਈ ਨੇ ਕਿਹਾ, ‘‘ਮੈਨੂੰ ਦੱਸੋ ਕਿ ਅਸੀਂ ਕੀ ਨਿਰਦੇਸ਼ ਦੇ ਸਕਦੇ ਹਾਂ? ਅਸੀਂ ਕੁਝ ਨਿਰਦੇਸ਼ ਜਾਰੀ ਕਰਦੇ ਹਾਂ ਅਤੇ ਤੁਰੰਤ ਸਾਫ਼ ਹਵਾ ਵਿੱਚ ਸਾਹ ਲੈਂਦੇ ਹਾਂ… .ਫਿਰ ਸਾਨੂੰ ਇਹ ਦੇਖਣਾ ਪਵੇਗਾ ਕਿ ਹਰੇਕ ਖੇਤਰ ਵਿੱਚ ਕੀ ਹੱਲ ਹੋ ਸਕਦੇ ਹਨ। ਆਓ ਦੇਖੀਏ ਕਿ ਸਰਕਾਰ ਨੇ ਕਮੇਟੀ ਦੇ ਰੂਪ ਵਿੱਚ ਕੀ ਗਠਿਤ ਕੀਤਾ ਹੈ। ਇਹ ਮਾਮਲਾ ਦੀਵਾਲੀ ਦੇ ਸੀਜ਼ਨ ਦੌਰਾਨ ਰਸਮੀ ਤਰੀਕੇ ਨਾਲ ਵੀ ਸੂਚੀਬੱਧ ਕੀਤਾ ਗਿਆ ਹੈ ਅਤੇ … ਸਾਨੂੰ ਨਿਯਮਤ ਨਿਗਰਾਨੀ ਰੱਖਣ ਦਿਓ।’’

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ 19 ਨਵੰਬਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਨੂੰ ਕਿਹਾ ਕਿ ਉਹ ਦਿੱਲੀ-ਐਨਸੀਆਰ ਦੇ ਸਕੂਲਾਂ ਨੂੰ ਨਵੰਬਰ-ਦਸੰਬਰ ਲਈ ਨਿਰਧਾਰਤ ਓਪਨ-ਏਅਰ ਸਪੋਰਟਸ ਈਵੈਂਟਾਂ ਨੂੰ ਜ਼ਹਿਰੀਲੇ ਹਵਾ ਦੇ ਪੱਧਰ ਕਰਕੇ “ਸੁਰੱਖਿਅਤ ਮਹੀਨਿਆਂ” ਲਈ ਮੁਲਤਵੀ ਕਰਨ ਬਾਰੇ ਨਿਰਦੇਸ਼ ਦੇਣ ‘ਤੇ ਵਿਚਾਰ ਕਰੇ। ਕੋਰਟ ਨੇ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ (GRAP) ਤਹਿਤ ਸਾਲ ਭਰ ਪਾਬੰਦੀਆਂ ਲਗਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਇਸ ਦੀ ਥਾਂ ਲੰਬੇ ਸਮੇਂ ਦੇ ਟਿਕਾਊ ਹੱਲ ਦੀ ਲੋੜ ’ਤੇ ਜ਼ੋਰ ਦਿੱਤਾ ਸੀ।

Related posts

ਤਾਮਿਲਨਾਡੂ ਸਰਕਾਰ ਨੇ ਬਜਟ ਲੋਗੋ ’ਚ ਰੁਪਏ ਦੀ ਥਾਂ ਲਾਇਆ ਤਾਮਿਲ ਅੱਖਰ

Current Updates

ਖਰੜ, ਮੋਹਾਲੀ ਅਤੇ ਡੇਰਾਬੱਸੀ ਦੇ ਗੜ੍ਹਵਾਲ ਸਭਾ ਅਹੁਦੇਦਾਰਾਂ ਨੇ ਫੜਿਆ ਭਾਜਪਾ ਦਾ ਪੱਲਾਚੰਡੀਗੜ੍ਹ, 16 ਅਗਸਤ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ ਮੈਂਬਰਾਂ ਨੇ ਅਲੱਗ-ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਵਿੱਚ ਖਰੜ੍ਹ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ ਗੜ੍ਹਵਾਲ ਸਭਾ ਦੇ ਅਹੁਦੇਦਾਰ ਤੇ ਮੈਂਬਰ ਸ਼ਾਮਲ ਹੋਏ। ਇਹਨਾਂ ਨੂੰ ਪੰਜਾਬ ਭਾਜਪਾ ਦੇ ਦਫ਼ਤਰ ਵਿਖੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਪਟਕੇ ਪੁਆ ਕੇ ਬੀਜੇਪੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦਾ ਪਰਿਵਾਰ ਦਿਨੋਂ ਦਿਨ ਵਧ ਰਿਹਾ ਹੈ। ਪੰਜਾਬ ਦੇ ਲੋਕਾਂ ਦੀ ਇੱਕੋ ਇੱਕ ਉਮੀਦ ਭਾਜਪਾ ਤੋਂ ਹੈ। ਕਿਉਂਕਿ ਲੋਕ ਆਮ ਆਦਮੀ ਪਾਰਟੀ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇਖ ਚੁੱਕੇ ਹਨ ਅਤੇ ਇਸ ਵਾਰ ਭਾਜਪਾ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਹਰ ਵਰਗ ਲਈ ਲੋਕ ਪੱਖੀ ਨੀਤੀਆਂ ਤੋਂ ਹਰ ਕੋਈ ਪ੍ਰਭਾਵਿਤ ਹੈ, ਜਿਸ ਕਰਕੇ ਹਰ ਵਰਗ ਦੇ ਲੋਕ ਲਗਾਤਾਰ ਭਾਜਪਾ ਨਾਲ ਜੁੜ ਰਹੇ ਹਨ। ਉਹਨਾਂ ਜਿੱਥੇ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਉਥੇ ਹੀ ਹਰ ਤਰ੍ਹਾਂ ਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਖਰੜ ਗੜ੍ਹਵਾਲ ਸਭਾ ਦੇ ਪ੍ਰਧਾਨ ਸੁਰੇਸ਼ ਸ਼ਾਸਤਰੀ, ਨਯਾ ਗਾਉਂ ਗੜਵਾਲ ਸਭਾ ਦੇ ਪ੍ਰਧਾਨ ਗੱਬਰ ਸਿੰਘ, ਮੀਤ ਪ੍ਰਧਾਨ ਗਣੇਸ਼ ਬਰਥਵਾਲ, ਅਤੇ ਡੇਰਾਬੱਸੀ ਗੜਵਾਲ ਸਭਾ ਦੇ ਪ੍ਰਧਾਨ ਇੰਦਰਮਣੀ ਸਮੇਤ ਕਰੀਬ 250 ਲੋਕਾਂ ਨੇ ਭਾਜਪਾ ਵਿੱਚ ਸ਼ਮੂਲੀਅਤ ਕੀਤੀ। ਉਹਨਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਾਰੰਟੀ, ਦੇਸ਼ ਦੇ ਵਿਕਾਸ ਅਤੇ ਪਾਰਟੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਨਾਲ ਜੁੜੇ ਹਨ। ਇਹ ਮੌਕੇ ਭਾਜਪਾ ਮੀਡੀਆ ਸੈੱਲ ਦੇ ਕੋ-ਕਨਵੀਨਰ ਐਡਵੋਕੇਟ ਐੱਮ.ਕੇ. ਵਰਮਾ, ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਸਮੇਤ ਭਾਜਪਾ ਦੇ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

Current Updates

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

Current Updates

Leave a Comment