September 13, 2026
ਖਾਸ ਖ਼ਬਰਪੰਜਾਬਰਾਸ਼ਟਰੀ

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

ਮਸਲੇ ਹੱਲ ਨਾ ਹੋਣ ’ਤੇ ਪੈਪਸੀਕੋ ਵਰਕਰਜ਼ ਯੂਨੀਅਨ ਵੱਲੋਂ ਪ੍ਰਦਰਸ਼ਨ

ਭਵਾਨੀਗੜ੍ਹ- ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਚੰਨੋਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਕੰਪਨੀ ਦੇ ਮੁੱਖ ਗੇਟ ਅੱਗੇ ਪ੍ਰਦਰਸਨ ਕਰਨ ਉਪਰੰਤ ਮੈਨੇਜਮੈਂਟ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਨਾਭਾ, ਜਨਰਲ ਸਕੱਤਰ ਹਰਿੰਦਰ ਸਿੰਘ ਗੱਜੂਮਾਜਰਾ, ਗੁਰਸੇਵ ਸਿੰਘ, ਰਘੂਵੀਰ ਸਿੰਘ, ਜਗਮੀਤ ਸਿੰਘ, ਹਰੀ ਸਿੰਘ, ਹਰਦੇਵ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਯੂਨੀਅਨ ਵੱਲੋਂ ਮਨੇਜਮੈਂਟ ਨੂੰ 9 ਮਹੀਨੇ ਪਹਿਲਾਂ ਮੰਗ ਪੱਤਰ ਦਿੱਤਾ ਗਿਆ ਸੀ ਪਰ ਇਸ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਅਜੇ ਤੱਕ ਕੋਈ ਨਿਪਟਾਰਾ ਨਹੀਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਯੂਨੀਅਨ ਵੱਲੋਂ ਸੇਵਾਮੁਕਤੀ ਦੀ ਉਮਰ 58 ਤੋਂ ਵਧਾ ਕੇ 60 ਸਾਲ ਕਰਨ, ਮਹਿੰਗਾਈ ਭੱਤਾ ਲਾਗੂ ਕਰਨ, ਕੱਚੇ ਕਿਰਤੀਆਂ ਨੂੰ ਪੱਕਾ ਕਰਨ, ਕੰਮ ਦਾ ਸਮਾਂ 8 ਘੰਟੇ ਤੋਂ ਘਟਾ ਕੇ 6 ਘੰਟੇ ਕਰਨ ਅਤੇ ਮੈਡੀਕਲ ਪਾਲਸੀ ਵਿੱਚ ਵਾਧਾ ਕਰਨ ਆਦਿ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਨੇਜਮੈਂਟ ਮੀਟਿੰਗਾਂ ਵਿੱਚ ਵੀ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ।

ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਉਹ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਅਜੈਬ ਸਿੰਘ ਲੱਖੇਵਾਲ, ਮਨਜੀਤ ਸਿੰਘ ਘਰਾਚੋਂ, ਜਸਵੀਰ ਸਿੰਘ ਗੱਗੜਪੁਰ, ਬਲਵਿੰਦਰ ਸਿੰਘ ਘਨੌੜ ਜੱਟਾਂ ਵੀ ਹਾਜ਼ਰ ਸਨ।

Related posts

ਨਿਊਜ਼ੀਲੈਂਡ ਵਿੱਚ ਦੂਜੀ ਵਾਰ ਨਗਰ ਕੀਰਤਨ ਦਾ ਵਿਰੋਧ

Current Updates

ਸੰਸਦ ਦਾ ਮੌਨਸੂਨ ਇਜਲਾਸ 21 ਤੋਂ: ਕਿਰਨ ਰਿਜਿਜੂ

Current Updates

ਇਮਤਿਆਜ਼ ਦੀ ‘ਅਮਰ ਸਿੰਘ ਚਮਕੀਲਾ’ ਨੇ ਸਕਰੀਨਰਾਈਟਰਜ਼ ਐਸੋਸੀਏਸ਼ਨ ਐਵਾਰਜ਼ ’ਚ ਤਿੰਨ ਪੁਰਸਕਾਰ ਜਿੱਤੇ

Current Updates

Leave a Comment