September 30, 2026
ਖਾਸ ਖ਼ਬਰਰਾਸ਼ਟਰੀ

ਜ਼ਿਮਨੀ ਚੋਣਾਂ: ਰੇਖਾ ਗੁਪਤਾ ਨੇ ਪਰਿਵਾਰ ਸਣੇ ਪਾਈ ਵੋਟ

ਜ਼ਿਮਨੀ ਚੋਣਾਂ: ਰੇਖਾ ਗੁਪਤਾ ਨੇ ਪਰਿਵਾਰ ਸਣੇ ਪਾਈ ਵੋਟ

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਦਿੱਲੀ ਨਗਰ ਨਿਗਮ (MCD) ਦੀਆਂ ਜ਼ਿਮਨੀ ਚੋਣਾਂ ਲਈ ਆਪਣੀ ਵੋਟ ਪਾਈ। ਇਹ ਚੋਣਾਂ 12 ਵਾਰਡਾਂ ਵਿੱਚ ਹੋ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਿ ਉਹ ਆਪਣੇ ਵੋਟ ਦੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਕਿਉਂਕਿ ਵੋਟ ਸ਼ਾਸਨ ਨੂੰ ਮਜ਼ਬੂਤ ਕਰਦੀ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਆਪਣੇ ਪਰਿਵਾਰ ਸਣੇ ਬੂਥ ’ਤੇ ਜਾ ਕੇ ਵੋਟ ਪਾਈ।

ਉਨ੍ਹਾਂ ਐਕਸ ’ਤੇ ਪੋਸਟ ਪਾਉਂਦਿਆਂ ਕਿਹਾ, ‘ਮੈਂ ਆਪਣੀ ‘ਜਮਹੂਰੀ ਜ਼ਿੰਮੇਵਾਰੀ’ ਨਿਭਾਅ ਦਿੱਤੀ ਹੈ। ਵੋਟਿੰਗ ਲੋਕਤੰਤਰ ਦੀ ਪਵਿੱਤਰ ਪ੍ਰਕਿਰਿਆ ਦਾ ਅਹਿਮ ਹਿੱਸਾ ਹੈ ਅਤੇ ਸਾਡੀ ਸਰਗਰਮ ਹਿੱਸੇਦਾਰੀ ਜਮਹੂਰੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ​​ਕਰਦੀ ਹੈ। ਲੋਕ ਹੁੰਮ-ਹੁਮਾ ਕੇ ਪੋਲਿੰਗ ਬੂਥਾਂ ’ਤੇ ਪੁੱਜਣ। ਤੁਹਾਡੀ ਵੋਟ ਦਿੱਲੀ ਦੇ ਵਿਕਾਸ, ਚੰਗੇ ਸ਼ਾਸਨ ਅਤੇ ਪਾਰਦਰਸ਼ਤਾ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ।’’

ਜਾਣਕਾਰੀ ਮੁਤਾਬਕ ਵੋਟਿੰਗ ਅੱਜ ਸਵੇਰੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਸ਼ੁਰੂ ਹੋਈ ਸੀ। ਇਨ੍ਹਾਂ ਜ਼ਿਮਨੀ ਚੋਣਾਂ ਨੂੰ ਬਹੁਤ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਚੋਣਾਂ ਹੋ ਰਹੀਆਂ ਹਨ ਜੋ ਰਾਜਧਾਨੀ ਦੇ ਲੋਕਾਂ ਦਾ ਸਰਕਾਰ ਪ੍ਰਤੀ ਮਿਜ਼ਾਜ ਦੱਸਣਗੀਆਂ।

Related posts

ਕੌਮਾਂਤਰੀ ਪੱਧਰ ‘ਤੇ ਹੋਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰਾਂ ਦਾ ਸਮਾਂ ਬਦਲਣ ਦੇ ਫੈਸਲੇ ਦੀ ਸ਼ਲਾਘਾ

Current Updates

ਅੰਮ੍ਰਿਤਸਰ ‘ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼: ਕਾਊਂਟਰ ਇੰਟੈਲੀਜੈਂਸ ਨੇ 2 ਕਾਬੂ ਕਰਕੇ ਫੜੇ 10 ਆਧੁਨਿਕ ਪਿਸਤੌਲ

Current Updates

ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ ਕੇ ਆਪਣਾ ਫ਼ਰਜ਼ ਨਿਭਾ ਰਹੀ ਹੈ

Current Updates

Leave a Comment