December 27, 2025
ਖਾਸ ਖ਼ਬਰਚੰਡੀਗੜ੍ਹਪੰਜਾਬਰਾਸ਼ਟਰੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ‘ਆਪ’ ਵੱਲੋਂ 961 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ- ਆਮ ਆਦਮੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 961 ਉਮੀਦਵਾਰਾਂ ਦੀ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਨੂੰ ਰਾਜ ਦੀ ਸੱਤਾਧਾਰੀ ਪਾਰਟੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੀ ਅਜ਼ਮਾਇਸ਼ ਮੰਨਦੀ ਹੈ। 22 ਜ਼ਿਲ੍ਹਾ ਪ੍ਰੀਸ਼ਦਾਂ (ਮੁਹਾਲੀ ਨੂੰ ਛੱਡ ਕੇ, ਜਿੱਥੇ ਇਹ ਮੁਲਤਵੀ ਕਰ ਦਿੱਤੀਆਂ ਗਈਆਂ ਹਨ) ਅਤੇ 150 ਤੋਂ ਵੱਧ ਪੰਚਾਇਤ ਸੰਮਤੀਆਂ ਦੀਆਂ ਇਹ ਚੋਣਾਂ 14 ਦਸੰਬਰ ਨੂੰ ਹੋਣੀਆਂ ਹਨ, ਅਤੇ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਸੂਬੇ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਸਿਰਫ਼ 15 ਮਹੀਨੇ ਪਹਿਲਾਂ ਹੋ ਰਹੀਆਂ ਹਨ, ਜਿਸ ਕਰਕੇ ਹਰੇਕ ਪਾਰਟੀ ਆਪਣਾ ਵੋਟ ਅਧਾਰ ਮਜ਼ਬੂਤ ​​ਕਰਨ ਲਈ ਪੂਰੀ ਵਾਹ ਲਾ ਰਹੀਆਂ ਹਨ।

ਸੱਤਾ ਵਿਰੋਧੀ ਲਹਿਰ ਦਾ ਸਾਹਮਣਾ ਕਰਦੇ ਹੋਏ ‘ਆਪ’ ਇਸ ਚੋਣ ਜ਼ਰੀਏ ਆਪਣੀ ਕਾਡਰ ਤਾਕਤ ਨੂੰ ਜ਼ਮੀਨੀ ਪੱਧਰ ’ਤੇ ਬਣਾਉਣ ਬਾਰੇ ਵਿਚਾਰ ਕਰ ਰਹੀ ਹੈ, ਜੋ ਵਿਧਾਨ ਸਭਾ ਚੋਣਾਂ ਵਿੱਚ ਵੋਟਰਾਂ ਤੱਕ ਬਿਹਤਰ ਪਹੁੰਚ ਬਣਾਉਣ ਵਿੱਚ ਮਦਦ ਕਰੇਗੀ। ਪਾਰਟੀ ਆਗੂਆਂ ਨੂੰ ਦੱਸਿਆ ਗਿਆ ਹੈ ਕਿ ਇਨ੍ਹਾਂ ਚੋਣਾਂ ਦੇ ਨਤੀਜੇ ਇਹ ਤੈਅ ਕਰਨਗੇ ਕਿ ਉਨ੍ਹਾਂ ਨੂੰ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਮਿਲਦੀ ਹੈ ਜਾਂ ਨਹੀਂ।

ਮੰਤਰੀ, ਸੱਤਾਧਾਰੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ 28 ਨਵੰਬਰ ਨੂੰ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਆਪਣੀ ਊਰਜਾ ਆਪੋ-ਆਪਣੇ ਖੇਤਰਾਂ ਵਿੱਚ ਕੇਂਦਰਿਤ ਕਰ ਰਹੇ ਹਨ। ਚੋਣਾਂ ਦਾ ਐਲਾਨ ਹੋਣ ਤੋਂ ਪਹਿਲਾਂ, ਸੱਤਾਧਾਰੀ ਪਾਰਟੀ ਨੇ ਜ਼ਿਆਦਾਤਰ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਸੀ, ਜਿਸ ਨਾਲ ਇਨ੍ਹਾਂ ਚੋਣਾਂ ਵਿੱਚ ਉਨ੍ਹਾਂ ਨੂੰ ਥੋੜ੍ਹੀ ਜਿਹੀ ਬੜ੍ਹਤ ਮਿਲਣੀ ਤੈਅ ਹੈ।

Related posts

ਭਗਦੜ ਭਾਰਤੀ ਯੂਥ ਕਾਂਗਰਸ ਵੱਲੋਂ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਖਿਲਾਫ਼ ਪ੍ਰਦਰਸ਼ਨ

Current Updates

ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ

Current Updates

ਕੇਂਦਰ ਸਰਕਾਰ ਅੰਨਦਾਤੇ ਦੀ ਸਾਰ ਲਏ: ਮਾਨ

Current Updates

Leave a Comment