December 27, 2025
ਖਾਸ ਖ਼ਬਰਰਾਸ਼ਟਰੀ

ਨਹਿਰੂ ਦੀ ਵਿਰਾਸਤ ਨੂੰ ਬਦਨਾਮ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ: ਸੋਨੀਆ ਗਾਂਧੀ

ਨਹਿਰੂ ਦੀ ਵਿਰਾਸਤ ਨੂੰ ਬਦਨਾਮ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕੀਤੀ ਜਾ ਰਹੀ ਹੈ: ਸੋਨੀਆ ਗਾਂਧੀ

ਨਵੀਂ ਦਿੱਲੀ- ਕਾਂਗਰਸ ਸੰਸਦੀ ਪਾਰਟੀ (ਸੀ.ਪੀ.ਪੀ.) ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਨੂੰ ਤੋੜਨ ਅਤੇ ਘਟਾਉਣ ਦੀਆਂ ਕੋਸ਼ਿਸ਼ਾਂ ’ਤੇ ਤਿੱਖਾ ਹਮਲਾ ਕਰਦਿਆਂ ਇਸ ਨੂੰ ਇਤਿਹਾਸ ਨੂੰ ਮੁੜ ਲਿਖਣ ਅਤੇ ਰਾਸ਼ਟਰ ਦੀਆਂ ਨੀਂਹਾਂ ਨੂੰ ਤਬਾਹ ਕਰਨ ਦੀ ਯੋਜਨਾਬੱਧ ਕੋਸ਼ਿਸ਼ ਕਰਾਰ ਦਿੱਤਾ ਹੈ। ਸੋਨੀਆ ਗਾਂਧੀ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਜਵਾਹਰ ਲਾਲ ਨਹਿਰੂ ਦੀ ਵਿਰਾਸਤ ਨੂੰ ਬਦਨਾਮ ਕਰਨ ਦਾ ਦੋਸ਼ ਲਾਉਂਦਿਆਂ ਦਾਅਵਾ ਕੀਤਾ ਕਿ ਉਨ੍ਹਾਂ ਦਾ ਟੀਚਾ ਦੇਸ਼ ਦੀਆਂ ‘ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਨੀਂਹਾਂ ਨੂੰ ਤਬਾਹ ਕਰਨਾ’ ਹੈ।

ਸ਼ੁੱਕਰਵਾਰ ਨੂੰ ਕੌਮੀ ਰਾਜਧਾਨੀ ਵਿੱਚ ਜਵਾਹਰ ਭਵਨ ਵਿਖੇ ਨਹਿਰੂ ਸੈਂਟਰ ਇੰਡੀਆ ਦੀ ਸ਼ੁਰੂਆਤ ਮੌਕੇ ਬੋਲਦਿਆਂ ਉਨ੍ਹਾਂ ਕਿਹਾ, “ਇਸ ਵਿੱਚ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ ਕਿ ਅੱਜ ਸੱਤਾਧਾਰੀ ਅਦਾਰੇ ਦਾ ਮੁੱਖ ਉਦੇਸ਼ ਜਵਾਹਰ ਲਾਲ ਨਹਿਰੂ ਨੂੰ ਬਦਨਾਮ ਕਰਨ ਦਾ ਪ੍ਰੋਜੈਕਟ ਹੈ। ਉਨ੍ਹਾਂ ਦਾ ਟੀਚਾ ਸਿਰਫ਼ ਉਸ ਨੂੰ ਮਿਟਾਉਣਾ ਨਹੀਂ ਹੈ, ਸਗੋਂ ਉਨ੍ਹਾਂ ਸਮਾਜਿਕ, ਰਾਜਨੀਤਿਕ ਅਤੇ ਆਰਥਿਕ ਨੀਂਹਾਂ ਨੂੰ ਤਬਾਹ ਕਰਨਾ ਹੈ ਜਿਨ੍ਹਾਂ ‘ਤੇ ਸਾਡਾ ਰਾਸ਼ਟਰ ਸਥਾਪਿਤ ਅਤੇ ਉਸਾਰਿਆ ਗਿਆ ਹੈ।”

ਸੋਨੀਆ ਗਾਂਧੀ ਨੇ ਕਿਹਾ, ‘‘ਵਿਸ਼ਲੇਸ਼ਣ ਇੱਕ ਗੱਲ ਹੈ, ਪਰ ਉਨ੍ਹਾਂ ਨੇ ਜੋ ਕਿਹਾ, ਜੋ ਲਿਖਿਆ ਅਤੇ ਜੋ ਕੀਤਾ ਉਸ ਨਾਲ ਜਾਣਬੁੱਝ ਕੇ ਕੀਤੀ ਗਈ ਸ਼ਰਾਰਤ ਇੱਕ ਹੋਰ ਗੱਲ ਹੈ ਅਤੇ ਬਿਲਕੁਲ ਵੀ ਸਵੀਕਾਰਨਯੋਗ ਨਹੀਂ ਹੈ। ਉਹ ਕਿਹੜੀਆਂ ਤਾਕਤਾਂ ਹਨ ਜਿਨ੍ਹਾਂ ਨੇ ਇਹ ਪ੍ਰੋਜੈਕਟ ਸ਼ੁਰੂ ਕੀਤਾ ਹੈ? ਉਹ ਉਸ ਵਿਚਾਰਧਾਰਾ ਨਾਲ ਸਬੰਧਤ ਹਨ ਜਿਸਦਾ ਸਾਡੇ ਸੁਤੰਤਰਤਾ ਸੰਘਰਸ਼, ਸਾਡੇ ਸੰਵਿਧਾਨ ਨੂੰ ਬਣਾਉਣ ਵਿੱਚ ਕੋਈ ਭੂਮਿਕਾ ਨਹੀਂ ਸੀ।’’ ਕਾਂਗਰਸ ਨੇਤਾ ਨੇ ਨਾਗਰਿਕਾਂ ਨੂੰ ਇਸ ਪ੍ਰੋਜੈਕਟ ਦੇ ਵਿਰੁੱਧ ਖੜ੍ਹੇ ਹੋਣ ਅਤੇ ਭਾਰਤ ਦੇ ਕਦਰਾਂ-ਕੀਮਤਾਂ ਅਤੇ ਵਿਰਾਸਤ ਦੀ ਰੱਖਿਆ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, ‘‘ਅੱਗੇ ਦਾ ਰਾਹ ਆਸਾਨ ਨਹੀਂ ਹੈ। ਪਰ ਸਾਡੇ ਵਿੱਚੋਂ ਹਰ ਇੱਕ ਲਈ, ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ – ਖੜ੍ਹੇ ਹੋਣ ਅਤੇ ਇਸ ਪ੍ਰੋਜੈਕਟ ਦਾ ਸਾਹਮਣਾ ਕਰਨ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਅਸੀਂ ਨਾ ਸਿਰਫ਼ ਜਵਾਹਰ ਲਾਲ ਨਹਿਰੂ ਅਤੇ ਉਨ੍ਹਾਂ ਦੇ ਸਾਥੀਆਂ ਦੀ ਯਾਦ ਲਈ, ਸਗੋਂ ਆਪਣੇ ਆਪ ਲਈ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਵੀ ਇਸ ਦੇ ਜ਼ਿੰਮੇਵਾਰ ਹਾਂ।’’

Related posts

ਪਟਿਆਲਾ: ਇੱਕ ਦਿਨ ਵਿੱਚ 391 ਥਾਵਾਂ ’ਤੇ ਮਿਲਿਆ ਡੇਂਗੂ ਦਾ ਲਾਰਵਾ

Current Updates

ਦਿੱਲੀ ਦੀਆਂ ਔਰਤਾਂ ਦੇ ਬੈਂਕ ਖਾਤਿਆਂ ‘ਚ ਜਮ੍ਹਾ ਹੋਣਗੇ 2100 ਰੁਪਏ, ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ

Current Updates

ਚੰਡੀਗੜ੍ਹ ‘ਚ ਕੰਸਰਟ ਤੋਂ ਪਹਿਲਾਂ ਸੀ.ਐਮ ਮਾਨ ਨੂੰ ਮਿਲੇ ਦਿਲਜੀਤ ਦੋਸਾਂਝ, ਸੋਸ਼ਲ ਮੀਡੀਆ ‘ਤੇ ਲਿਖਿਆ- ਛੋਟੇ ਭਰਾ ਵਰਗਾ ਪਿਆਰ ਦਿੱਤਾ

Current Updates

Leave a Comment