September 28, 2026
ਖਾਸ ਖ਼ਬਰਪੰਜਾਬਰਾਸ਼ਟਰੀ

ਕੌਮਾਂਤਰੀ ਸਰਹੱਦ ‘ਤੇ 6 ਕਿਲੋ ਤੋਂ ਵੱਧ ਹੈਰੋਇਨ, ਪਿਸਤੌਲ ਬਰਾਮਦ

ਕੌਮਾਂਤਰੀ ਸਰਹੱਦ 'ਤੇ 6 ਕਿਲੋ ਤੋਂ ਵੱਧ ਹੈਰੋਇਨ, ਪਿਸਤੌਲ ਬਰਾਮਦ

ਅੰਮ੍ਰਿਤਸਰ- ਬਾਰਡਰ ਸਿਕਿਓਰਿਟੀ ਫੋਰਸ (BSF) ਨੇ ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ 6 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਇੱਕ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਬੀ ਐੱਸ ਐੱਫ ਦੇ ਜਵਾਨਾਂ ਨੇ ਸ਼ਨਿਚਰਵਾਰ ਰਾਤ ਨੂੰ ਇੱਕ ਡਰੋਨ ਦੇਖਣ ਤੋਂ ਬਾਅਦ ਇੱਕ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਅਤੇ ਦਾਓਕੇ ਪਿੰਡ ਨੇੜੇ ਇੱਕ ਖੇਤ ਵਿੱਚੋਂ 6.638 ਕਿਲੋਗ੍ਰਾਮ ਵਜ਼ਨ ਵਾਲੇ ਹੈਰੋਇਨ ਦੇ 12 ਪੈਕੇਟ ਬਰਾਮਦ ਕੀਤੇ। ਅਧਿਕਾਰੀ ਨੇ ਦੱਸਿਆ ਕਿ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਵਿੱਚ ਚਲਾਈ ਗਈ ਇੱਕ ਹੋਰ ਕਾਰਵਾਈ ਵਿੱਚ ਬੀ ਐੱਸ ਐੱਫ ਦੇ ਜਵਾਨਾਂ ਨੇ ਗੰਡੂ ਕਿਲਚਾ ਪਿੰਡ ਨੇੜੇ ਇੱਕ ਖੇਤੀਬਾੜੀ ਜ਼ਮੀਨ ਵਿੱਚੋਂ ਚਾਰ ਰਾਉਂਡਾਂ ਸਮੇਤ ਇੱਕ ਪਿਸਤੌਲ ਬਰਾਮਦ ਕੀਤਾ।

Related posts

ਪੁਲੀਸ ਵੱਲੋਂ ਮਾਲਕ ਖ਼ਿਲਾਫ਼ ਕੇਸ, ਨਗਰ ਨਿਗਮ ਨੇ ਕੁੱਤਾ ਕਬਜ਼ੇ ’ਚ ਲਿਆ

Current Updates

ਚੇਅਰਮੈਨ ਤੇਜਿੰਦਰ ਮਹਿਤਾ ਨੇ ਮੱਛੀ ਮਾਰਕੀਟਾਂ ਦੇ ਮਾਮਲੇ ਵਿੱਚ ਦਿੱਤਾ ਦਖ਼ਲ

Current Updates

ਦੇਸ਼ ਨੂੰ ਸੈਨਿਕਾਂ ਦੇ ਹਿੱਤਾਂ ਦੀ ਰਾਖੀ ਕਰਨੀ ਚਾਹੀਦੀ ਹੈ: ਸੀਜੇਆਈ

Current Updates

Leave a Comment