December 27, 2025
ਅੰਤਰਰਾਸ਼ਟਰੀਖਾਸ ਖ਼ਬਰ

ਜਲੇਬੀਆਂ ਤੋਂ ਲੈ ਕੇ ਕਬੱਡੀ ਤੱਕ… ਨਿਊਜ਼ੀਲੈਂਡ ਪ੍ਰਧਾਨ ਮੰਤਰੀ ਲਕਸਨ ਕਿਵੇਂ ਜੁੜ ਰਹੇ ਸਿੱਖ ਭਾਈਚਾਰੇ ਨਾਲ…

ਜਲੇਬੀਆਂ ਤੋਂ ਲੈ ਕੇ ਕਬੱਡੀ ਤੱਕ... ਨਿਊਜ਼ੀਲੈਂਡ ਪ੍ਰਧਾਨ ਮੰਤਰੀ ਲਕਸਨ ਕਿਵੇਂ ਜੁੜ ਰਹੇ ਸਿੱਖ ਭਾਈਚਾਰੇ ਨਾਲ...

ਨਿਊਜ਼ੀਲੈਂਡ- ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ (Christopher Luxon) ਵੱਲੋਂ ਜਲੇਬੀਆਂ ਬਣਾਉਣ ਦੀ ਕੋਸ਼ਿਸ਼ ਦੇ ਵਾਇਰਲ ਹੋਣ ਤੋਂ ਥੋੜ੍ਹੀ ਦੇਰ ਬਾਅਦ, ਸਿੱਖ ਭਾਈਚਾਰੇ ਨਾਲ ਉਨ੍ਹਾਂ ਦੀ ਸ਼ਮੂਲੀਅਤ ਇੱਕ ਵਾਰ ਫਿਰ ਔਨਲਾਈਨ ਧਿਆਨ ਖਿੱਚ ਰਹੀ ਹੈ। ਐਤਵਾਰ ਨੂੰ, ਪ੍ਰਧਾਨ ਮੰਤਰੀ ਨੇ ਟਾਕਾਨਿਨੀ ਗੁਰਦੁਆਰਾ ਸਾਹਿਬ ਦੇ ਮੈਦਾਨਾਂ ’ਤੇ ਸਥਿਤ ਸਪੋਰਟ ਕੰਪਲੈਕਸ ਵਿਖੇ ਕਰਵਾਏ ਗਏ ਕਬੱਡੀ ਵਿਸ਼ਵ ਕੱਪ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ। ਨਿਊਜ਼ੀਲੈਂਡ ਦੀ ਸੰਸਦ ਮੈਂਬਰ ਰੀਮਾ ਨਖਲੇ (Rima Nakhle) ਨੇ ਇੱਕ ਇੰਸਟਾਗ੍ਰਾਮ ਪੋਸਟ ਵਿੱਚ ਸਿੱਖ ਭਾਰਤੀ ਭਾਈਚਾਰੇ ਨਾਲ ਲਕਸਨ ਦੀ ਲਗਾਤਾਰ ਸ਼ਮੂਲੀਅਤ ਨੂੰ ਉਜਾਗਰ ਕੀਤਾ ਅਤੇ ਦੱਸਿਆ ਕਿ ਉਹ ਸਾਲਾਨਾ ਭਾਈਚਾਰਕ ਸਮਾਗਮਾਂ ਦੇ ਸਮਰਥਨ ਲਈ ਲਗਾਤਾਰ ਦੂਜੇ ਹਫ਼ਤੇ ਟਾਕਾਨਿਨੀ ਆਏ ਸਨ।

ਪ੍ਰਧਾਨ ਮੰਤਰੀ ਲਕਸਨ ਨੇ ਵੀ ਐਕਸ ’ਤੇ ਆਪਣਾ ਤਜੁਰਬਾ ਸਾਂਝਾ ਕਰਦਿਆਂ ਲਿਖਿਆ, “ਅੱਜ ਟਾਕਾਨਿਨੀ ਵਿੱਚ ਕਬੱਡੀ ਵਿਸ਼ਵ ਕੱਪ ਵਿੱਚ ਸਥਾਨਕ ਸੰਸਦ ਮੈਂਬਰ ਰੀਮਾ ਨਖਲੇ ਅਤੇ ਟੀਮ ਸਮਰਥਕਾਂ ਨਾਲ ਸ਼ਾਮਲ ਹੋਣਾ ਖੁਸ਼ੀ ਦੀ ਗੱਲ ਹੈ। ਸਾਰਿਆਂ ਨੂੰ ਸ਼ੁਭਕਾਮਨਾਵਾਂ!” ਸਿੱਖ ਭਾਈਚਾਰੇ ਨਾਲ ਪ੍ਰਧਾਨ ਮੰਤਰੀ ਦੀ ਲਗਾਤਾਰ ਸ਼ਮੂਲੀਅਤ ਨਿਊਜ਼ੀਲੈਂਡ ਦੀ ਸਭਿਆਚਾਰਕ ਵਿਭਿੰਨਤਾ ਦਾ ਜਸ਼ਨ ਮਨਾਉਣ ਅਤੇ ਉਸ ਨੂੰ ਮਜਬੂਤ ਕਰਨ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Related posts

ਡੀਜ਼ਲ ਵਾਲੀ ਟੈਂਕੀ ਫਟਣ ਕਾਰਨ ਟਰੱਕ ਨੂੰ ਅੱਗ ਲੱਗੀ

Current Updates

‘ਆਪ’ ਦੇ 3 ਕੌਂਸਲਰ ਭਾਜਪਾ ਵਿੱਚ ਸ਼ਾਮਲ: ਦਿੱਲੀ ਵਿੱਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ

Current Updates

ਲਾਪ੍ਰਵਾਹੀ ਨਾਲ ਗੱਡੀ ਚਲਾਉਣ ਨਾਲ ਵਾਪਰੇ ਹਾਦਸੇ ’ਚ ਨਹੀਂ ਮਿਲੇਗਾ ਮੁਆਵਜ਼ਾ: ਸੁਪਰੀਮ ਕੋਰਟ

Current Updates

Leave a Comment