August 15, 2026
ਖਾਸ ਖ਼ਬਰਪੰਜਾਬਰਾਸ਼ਟਰੀ

ਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ: 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਕਾਬੂ

ਅੰਮ੍ਰਿਤਸਰ: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਪੁਲੀਸ ਨੇ ਵਿਦੇਸ਼ ਅਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਇਹ ਜਾਣਕਾਰੀ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਜਗਰੂਪ ਸਿੰਘ ਵਾਸੀ ਸਾਂਘਨਾ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲੀਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਮੋਟਰਸਾਈਕਲ ਅਤੇ ਚਿੱਟੇ ਰੰਗ ਦਾ ਸਕੂਟਰ,  ਜਿਸ ਦੀ ਵਰਤੋਂ ਉਹ ਖੇਪ ਡਲਿਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕੀਤਾ ਹੈ।

ਡੀਜੀਪੀ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲੀਸ ਟੀਮ ਨੂੰ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਲਿਵਰ ਕਰਨਗੇ। ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ, ਦੇ ਨਿਰਦੇਸ਼ਾਂ ’ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।

ਡੀਜੀਪੀ ਨੇ ਦੱਸਿਆ ਕਿ ਹੋਰ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ – ਯੁਵਰਾਜ ਅਤੇ ਵਰਿੰਦਰ  ਨੇ ਆਪਣੇ ਇੱਕ ਹੋਰ ਸਾਥੀ ਜੁਗਰਾਜ ਸਿੰਘ ਬਾਰੇ ਖੁਲਾਸਾ ਕੀਤਾ, ਜਿਸ ਨੂੰ ਬਾਅਦ ਵਿੱਚ ਅੰਮ੍ਰਿਤਸਰ ਸਿਟੀ ਤੋਂ 3.90 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

Related posts

ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਪੇਸ਼ ਨਾ ਆਉਣ ਦੇਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ

Current Updates

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਹਲਕਾ ਖਰੜ ਦੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ 83 ਲੱਖ ਰੁਪਏ ਦੀ ਗ੍ਰਾਂਟਾਂ ਕੀਤੀਆਂ ਜਾਰੀ

Current Updates

ਪਰਿਨੀਤੀ ਚੋਪੜਾ ਤੇ ਰਾਘਵ ਚੱਢਾ ਦੇ ਘਰ ਗੂੰਜਣਗੀਆਂ ਕਿਲਕਾਰੀਆਂ

Current Updates

Leave a Comment