ਚੋਣਾਂ ‘ਚ ਜਿੱਤ ਉਪਰੰਤ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ
ਪਟਿਆਲਾ- ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਸਰਕਟ ਹਾਊਸ, ਪਟਿਆਲਾ ਵਿਖੇ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਸਾਰੇ ਵਿੰਗਾਂ ਵੱਲੋਂ ਦਿਖਾਈ ਗਈ ਸ਼ਾਨਦਾਰ ਕਾਰਗੁਜ਼ਾਰੀ ਲਈ ਉਨ੍ਹਾਂ ਦੀ ਖੁਲ੍ਹੇ ਦਿਲ ਨਾਲ ਹੌਸਲਾ ਅਫ਼ਜਾਈ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਸਕੱਤਰ ਅਮਿਤ ਡਾਬੀ, ਵੱਖ-ਵੱਖ ਹਲਕਿਆਂ ਦੇ ਸੰਗਠਨ ਇੰਚਾਰਜ ਮੇਅਰ ਕੁੰਦਨ ਗੋਗੀਆ(ਪਟਿਆਲਾ), ਪ੍ਰਦੀਪ ਜੋਸਨ(ਸਨੌਰ), ਮਹਿੰਗਾ ਸਿੰਘ ਬਰਾੜ (ਸ਼ੁਤਰਾਣਾ), ਗੁਲਜ਼ਾਰ ਸਿੰਘ ਵਿਰਕ (ਸਮਾਣਾ), ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮੋਨਿਕਾ ਸ਼ਰਮਾ, ਦਲਿਤ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਧਰਮਪਾਲ ਨਾਹਰ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਰਦੀਪ ਸੰਘੇੜਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਹੈਪੀ ਪਹਾੜੀਪੁਰ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸ ਲਾਂਬਾ, ਟ੍ਰੇਡ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਸਿੰਗਲਾ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬਲਿਹਾਰ ਸਿੰਘ ਚੀਮਾ, ਸਾਰੇ ਵਿੰਗਾਂ ਦੇ ਹਲਕਾ ਇੰਚਾਰਜ ਹੋਰ ਅਹੁਦੇਦਾਰ ਸ਼ਾਮਲ ਹੋਏ।

ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਮਿਲੀ ਕਾਮਯਾਬੀ ਪਾਰਟੀ ਦੇ ਹਰ ਇਕ ਵਿੰਗ ਦੇ ਸਾਂਝੇ ਯਤਨਾਂ, ਅਥਾਹ ਮਿਹਨਤ ਅਤੇ ਮਜ਼ਬੂਤ ਸੰਗਠਨਕ ਢਾਂਚੇ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਵਰਕਰ ਹੀ ਪਾਰਟੀ ਦੀ ਅਸਲ ਤਾਕਤ ਹਨ ਅਤੇ ਜ਼ਮੀਨੀ ਪੱਧਰ ’ਤੇ ਕੀਤੀ ਗਈ ਨਿਸ਼ਕਾਮ ਸੇਵਾ ਅਤੇ ਸੰਘਰਸ਼ ਨੇ ਆਮ ਆਦਮੀ ਪਾਰਟੀ ਨੂੰ ਇਹ ਸ਼ਾਨਦਾਰ ਜਿੱਤ ਦਿਵਾਈ ਹੈ।
ਸ੍ਰੀ ਮਹਿਤਾ ਨੇ ਕਿਹਾ ਕਿ ਮੁੱਖਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਦੇ ਰਹੀ ਹੈ, ਜਿਸ ਨੂੰ ਹੋਰ ਮਜ਼ਬੂਤ ਕਰਨਾ ਪਾਰਟੀ ਦੇ ਹਰ ਇਕ ਵਰਕਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਸਾਰੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਤੋਂ ਬਾਅਦ ਵੀ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਕੇ ਰੱਖਿਆ ਜਾਵੇ ਅਤੇ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇ।
ਮੀਟਿੰਗ ਦੌਰਾਨ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਵੱਲੋਂ ਵੀ ਆਪਣੇ ਵਿਚਾਰ ਅਤੇ ਕੀਮਤੀ ਸੁਝਾਅ ਸਾਂਝੇ ਕੀਤੇ ਗਏ। ਅੰਤ ਵਿੱਚ ਪਾਰਟੀ ਦੇ ਜ਼ਿਲ੍ਹਾ ਸਕੱਤਰ ਅਮਿਤ ਡਾਬੀ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।
