September 29, 2026
ਖਾਸ ਖ਼ਬਰਪੰਜਾਬਰਾਸ਼ਟਰੀ

ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ

ਅੰਮ੍ਰਿਤਸਰ- ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤਾ ਜਾਣ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੀ ਚਿੰਤਾ ਪਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।
ਸ੍ਰੀ ਧਾਮੀ ਨੇ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ’ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ’ਤੇ ਸਿੱਧੀ ਸੱਟ ਹੈ।
ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।
ਨਿਊਜੀਲੈਂਡ ਵਿਚ ਨਗਰ ਕੀਰਤਨ ਦਾ ਵਿਰੋਧ ਵਿਸ਼ਵ ਭਾਈਚਾਰੇ ਦੀ ਸਮਾਜਿਕ ਸਾਂਝ ਨੂੰ ਚੁਣੌਤੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਸਿੱਖ ਭਾਈਚਾਰੇ ਨੂੰ ਆਪਣੇ ਧਾਰਮਿਕ ਅਧਿਕਾਰਾਂ ਦੇ ਅਨੁਸਾਰ ਸਮਾਗਮ ਕਰਨ ਲਈ ਸੁਰੱਖਿਅਤ ਅਤੇ ਸਹਿਯੋਗੀ ਮਾਹੌਲ ਮੁਹੱਈਆ ਕਰਵਾਉਣ। ਉਨ੍ਹਾਂ ਕਿਹਾ ਕਿ ਧਾਰਮਿਕ ਆਜ਼ਾਦੀ ਅਤੇ ਆਪਸੀ ਸਤਿਕਾਰ ਹੀ ਕਿਸੇ ਵੀ ਬਹੁ-ਸੱਭਿਆਚਾਰਕ ਸਮਾਜ ਦੀ ਅਸਲ ਪਛਾਣ ਹੁੰਦੀ ਹੈ।
ਐਡਵੋਕੇਟ  ਧਾਮੀ ਨੇ ਨਿਊਜੀਲੈਂਡ ਦੇ ਮੋਹਰੀ ਸਿੱਖ ਸ਼ਖਸੀਅਤਾਂ ਨੂੰ ਇਸ ਘਟਨਾ ਸਬੰਧੀ ਉੱਥੇ ਦੀ ਸਰਕਾਰ ਅਤੇ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਲੋਕਾਂ ਨਾਲ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦੀ  ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਉਪਦੇਸ਼ਾਂ ਦੀ ਸੇਧ ਵਿਚ ਹੀ ਇਸ ਮਸਲੇ ਨੂੰ ਨਜਿੱਠਣ ਲਈ ਯਤਨ ਕੀਤੇ ਜਾਣ ਅਤੇ ਤਲਖ਼ੀ ਵਾਲ਼ੇ ਮਾਹੌਲ ਤੋਂ ਬਚਿਆ ਜਾਵੇ। ਇਸ ਦੌਰਾਨ ਸੀਨੀਅਰ ਕਾਂਗਰਸੀ ਆਗੂ  ਭਗਵੰਤ ਪਾਲ ਸਿੰਘ ਸੱਚਰ ਨੇ  ਕਿਹਾ ਕਿ  ਇਸ ਘਟਨਾ ਨੇ ਵਿਦੇਸ਼ਾਂ ਵਿੱਚ ਬੈਠੇ ਕਰੋੜਾਂ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ । ਇਹ ਬਹੁਤ ਹੀ ਸੰਵੇਦਨਸ਼ੀਲ ਮੁੱਦਾ ਹੈ, ਜਿਸ ਤੇ  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਗੰਭੀਰ ਨੋਟਿਸ ਲੈੰਦਿਆ ਇਸ ਬਾਰੇ ਨਿਊਜ਼ੀਲੈਂਡ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤਾਂ ਜੋ  ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਨੂੰ ਅਸੁਰੱਖਿਅਤ ਮਹਿਸੂਸ ਨਾ ਹੋਣਾ ਪਵੇ।

Related posts

2015 ਫਰੀਦਕੋਟ ਗੋਲੀਕਾਂਡ ਦੇ ਮੁਲਜ਼ਮ ਸਾਬਕਾ IPS ਅਮਰ ਸਿੰਘ ਚਾਹਲ ਵੱਲੋਂ ‘ਖੁਦਕੁਸ਼ੀ’ ਦੀ ਕੋਸ਼ਿਸ਼, ਹਾਲਤ ਨਾਜ਼ੁਕ

Current Updates

ਟੈਰਿਫ ਡੈੱਡਲਾਈਨ ਤੋਂ ਪਹਿਲਾਂ ਮੁੱਖ ਵਪਾਰਕ ਗੱਲਬਾਤ ਲਈ 25 ਅਗਸਤ ਨੂੰ ਅਮਰੀਕੀ ਵਫ਼ਦ ਭਾਰਤ ਦਾ ਦੌਰਾ ਕਰੇਗਾ

Current Updates

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੀ ਯਾਦ ਵਿੱਚ ਸਮਾਗਮਾਂ ਦੀ ਲੜੀ ਕਰਵਾਉਣ ਨੂੰ ਦਿੱਤੀ ਪ੍ਰਵਾਨਗੀ

Current Updates

Leave a Comment