ਰੋਹਤਕ- ਐਤਵਾਰ ਦੁਪਹਿਰ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ 3.3 ਸ਼ਿੱਦਤ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (National Centre for Seismology) ਨੇ ਦੱਸਿਆ ਕਿ ਦੁਪਹਿਰ 12.13 ਵਜੇ ਮਹਿਸੂਸ ਕੀਤੇ ਗਏ ਇਸ ਭੂਚਾਲ ਦਾ ਕੇਂਦਰ ਰੋਹਤਕ ਸੀ ਅਤੇ ਇਸ ਦੀ ਡੂੰਘਾਈ 5 ਕਿਲੋਮੀਟਰ ਸੀ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਤੁਰੰਤ ਰਿਪੋਰਟ ਨਹੀਂ ਮਿਲੀ ਹੈ।
next post
