November 13, 2026
ਖਾਸ ਖ਼ਬਰਰਾਸ਼ਟਰੀ

ਵੀਜ਼ਾ ਘੁਟਾਲਾ ਮਾਮਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਵਿਰੁੱਧ ਦੋਸ਼ ਤੈਅ ਕਰਨ ਦੇ ਹੁਕਮ

ਵੀਜ਼ਾ ਘੁਟਾਲਾ ਮਾਮਲਾ: ਦਿੱਲੀ ਦੀ ਅਦਾਲਤ ਵੱਲੋਂ ਕਾਰਤੀ ਚਿਦੰਬਰਮ ਵਿਰੁੱਧ ਦੋਸ਼ ਤੈਅ ਕਰਨ ਦੇ ਹੁਕਮ
ਨਵੀਂ ਦਿੱਲੀ- ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ ਚੀਨੀ ਵੀਜ਼ਾ ਘੁਟਾਲੇ ਦੇ ਮਾਮਲੇ ਵਿੱਚ ਕਾਂਗਰਸੀ ਸਾਂਸਦ ਕਾਰਤੀ ਪੀ. ਚਿਦੰਬਰਮ ਅਤੇ ਛੇ ਹੋਰਾਂ ਵਿਰੁੱਧ ਦੋਸ਼ ਤੈਅ ਕਰਨ ਦਾ ਹੁਕਮ ਦਿੱਤਾ ਹੈ। ਸੀਬੀਆਈ ਦੇ ਵਿਸ਼ੇਸ਼ ਜੱਜ ਦਿਗ ਵਿਨੈ ਸਿੰਘ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਸੱਤ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦੇ ਨਿਰਦੇਸ਼ ਦਿੱਤੇ, ਜਦਕਿ ਚੇਤਨ ਸ਼੍ਰੀਵਾਸਤਵ ਨਾਮ ਦੇ ਇੱਕ ਵਿਅਕਤੀ ਨੂੰ ਇਸ ਮਾਮਲੇ ਵਿੱਚੋਂ ਦੋਸ਼ਮੁਕਤ ਕਰ ਦਿੱਤਾ।
ਅਦਾਲਤ ਨੇ ਮੁਲਜ਼ਮਾਂ ਵਿਰੁੱਧ ਕਥਿਤ ਅਪਰਾਧਿਕ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ ਇਹ ਕਾਰਵਾਈ ਸ਼ੁਰੂ ਕਰਨ ਲਈ ਕਿਹਾ ਹੈ, ਹਾਲਾਂਕਿ ਫੈਸਲੇ ਦਾ ਵਿਸਤ੍ਰਿਤ ਵੇਰਵਾ ਅਜੇ ਆਉਣਾ ਬਾਕੀ ਹੈ। ਜ਼ਿਕਰਯੋਗ ਹੈ ਕਿ ਕਾਰਤੀ ਚਿਦੰਬਰਮ ‘ਤੇ 2011 ਵਿੱਚ ਇੱਕ ਪਾਵਰ ਕੰਪਨੀ ਲਈ ਚੀਨੀ ਨਾਗਰਿਕਾਂ ਨੂੰ ਵੀਜ਼ਾ ਦਿਵਾਉਣ ਬਦਲੇ ਰਿਸ਼ਵਤ ਲੈਣ ਦਾ ਦੋਸ਼ ਹੈ, ਜਿਸ ਸਮੇਂ ਉਨ੍ਹਾਂ ਦੇ ਪਿਤਾ ਪੀ. ਚਿਦੰਬਰਮ ਕੇਂਦਰੀ ਗ੍ਰਹਿ ਮੰਤਰੀ ਸਨ। ਸੀਬੀਆਈ ਨੇ ਇਸ ਸਬੰਧੀ ਅਕਤੂਬਰ 2024 ਵਿੱਚ ਚਾਰਜਸ਼ੀਟ ਦਾਇਰ ਕੀਤੀ ਸੀ।

Related posts

ਬਾਰੇ ਪੋਸਟ: ਸੁਪਰੀਮ ਕੋਰਟ ਹਰਿਆਣਾ ਦੇ ਪ੍ਰੋਫੈਸਰ ਦੀ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

Current Updates

ਨਿਮਰਤ ਅਤੇ ਅਕਸ਼ੈ ਨੇ ‘ਰੰਗ’ ਨਾਲ ਰੌਣਕਾਂ ਲਾਈਆਂ

Current Updates

ਬਾਲ ਮਜ਼ਦੂਰੀ ਲਈ ਪੰਜਾਬ ਲਿਜਾਏ ਜਾ ਰਹੇ 18 ਬੱਚੇ ਰੇਲਗੱਡੀਆਂ ਵਿੱਚੋਂ ਕੀਤੇ ਰੈਸਕਿਊ

Current Updates

Leave a Comment