December 27, 2025
ਖਾਸ ਖ਼ਬਰਰਾਸ਼ਟਰੀ

ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ

ਉਨਾਓ ਜਬਰ-ਜਨਾਹ ਕੇਸ: ਸੈਂਗਰ ਦੀ ਸਜ਼ਾ ਮੁਅੱਤਲ ਕਰਨ ਖ਼ਿਲਾਫ਼ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ
ਨਵੀਂ ਦਿੱਲੀ- ਉਨਾਓ ਜਬਰ ਜਨਾਹ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਕੁਲਦੀਪ ਸੈਂਗਰ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੇ ਵਿਰੋਧ ਵਿੱਚ ਸ਼ੁੱਕਰਵਾਰ ਨੂੰ ਦਿੱਲੀ ਹਾਈ ਕੋਰਟ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਉਨਾਓ ਬਲਾਤਕਾਰ ਪੀੜਤ ਦੇ ਸਮਰਥਨ ਵਿੱਚ ‘ਬਲਾਤਕਾਰੀਆਂ ਨੂੰ ਸੁਰੱਖਿਆ ਦੇਣੀ ਬੰਦ ਕਰੋ’ ਵਰਗੇ ਨਾਅਰੇ ਲਾਏ। ਇਸ ਪ੍ਰਦਰਸ਼ਨ ਵਿੱਚ ਆਲ ਇੰਡੀਆ ਡੈਮੋਕ੍ਰੇਟਿਕ ਵੂਮੈਨ ਐਸੋਸੀਏਸ਼ਨ ਦੀਆਂ ਮਹਿਲਾ ਕਾਰਕੁਨਾਂ ਦੇ ਨਾਲ ਕਾਰਕੁਨ ਯੋਗਿਤਾ ਭਯਾਨਾ ਅਤੇ ਪੀੜਤਾ ਦੀ ਮਾਂ ਨੇ ਵੀ ਹਿੱਸਾ ਲਿਆ। ਗੱਲਬਾਤ ਕਰਦਿਆਂ ਪੀੜਤਾ ਦੀ ਮਾਂ ਨੇ ਕਿਹਾ ਕਿ ਉਹ ਹਾਈ ਕੋਰਟ ਵਿੱਚ ਪ੍ਰਦਰਸ਼ਨ ਕਰਨ ਆਈ ਹੈ ਕਿਉਂਕਿ ਉਸ ਦੀ ਧੀ ਨੇ ਬਹੁਤ ਦੁੱਖ ਝੱਲੇ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਹਾਈ ਕੋਰਟ ਨੂੰ ਦੋਸ਼ੀ ਨਹੀਂ ਠਹਿਰਾ ਰਹੇ, ਸਗੋਂ ਸਿਰਫ਼ ਉਨ੍ਹਾਂ ਦੋ ਜੱਜਾਂ ਨੂੰ ਜਿਨ੍ਹਾਂ ਦੇ ਫੈਸਲੇ ਨੇ ਉਨ੍ਹਾਂ ਦਾ ਭਰੋਸਾ ਤੋੜ ਦਿੱਤਾ ਹੈ।
ਮਾਂ ਨੇ ਅੱਗੇ ਕਿਹਾ ਕਿ ਪਹਿਲੇ ਜੱਜਾਂ ਨੇ ਪਰਿਵਾਰ ਨੂੰ ਇਨਸਾਫ ਦਿੱਤਾ ਸੀ, ਪਰ ਹੁਣ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ, ਜੋ ਕਿ ਉਨ੍ਹਾਂ ਦੇ ਪਰਿਵਾਰ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਉਹ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ ਕਿਉਂਕਿ ਉਨ੍ਹਾਂ ਨੂੰ ਉੱਥੇ ਪੂਰਾ ਭਰੋਸਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਸੈਂਗਰ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਸਨ, ਜੋ ਕਿ ਦਸੰਬਰ 2019 ਵਿੱਚ ਹੇਠਲੀ ਅਦਾਲਤ ਵੱਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿੱਚ ਨਿਰਦੇਸ਼ ਦਿੱਤੇ ਸਨ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਸਾਬਕਾ ਵਿਧਾਇਕ ਪੀੜਤਾ ਦੀ ਰਿਹਾਇਸ਼ ਦੇ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਨਹੀਂ ਆਵੇਗਾ ਅਤੇ ਨਾ ਹੀ ਪੀੜਤਾ ਜਾਂ ਉਸਦੀ ਮਾਂ ਨੂੰ ਧਮਕਾਏਗਾ। ਹਾਲਾਂਕਿ ਸੈਂਗਰ ਅਜੇ ਜੇਲ੍ਹ ਵਿੱਚ ਹੀ ਰਹੇਗਾ ਕਿਉਂਕਿ ਉਹ ਪੀੜਤਾ ਦੇ ਪਿਤਾ ਦੀ ਹਿਰਾਸਤ ਵਿੱਚ ਹੋਈ ਮੌਤ ਦੇ ਸਬੰਧ ਵਿੱਚ 10 ਸਾਲ ਦੀ ਸਜ਼ਾ ਵੀ ਕੱਟ ਰਿਹਾ ਹੈ ਅਤੇ ਉਸ ਮਾਮਲੇ ਵਿੱਚ ਉਸ ਨੂੰ ਜ਼ਮਾਨਤ ਨਹੀਂ ਮਿਲੀ ਹੈ।

Related posts

ਭਾਰਤੀ ਨਰਸ ਨਿਮਿਸ਼ਾ ਪ੍ਰਿਆ ਦੀ ਫਾਂਸੀ ਦੀ ਸਜ਼ਾ ’ਤੇ ਕਾਰਵਾਈ ਮੁਲਤਵੀ

Current Updates

ਯੂਰਪ ਵਿੱਚ ਗਰਮੀ ਦੀ ਲਹਿਰ: ਬਾਰਸੀਲੋਨਾ ’ਚ ਸਭ ਤੋਂ ਵੱਧ ਗਰਮ ਜੂਨ ਮਹੀਨਾ ਰਿਕਾਰਡ

Current Updates

ਕਟਕ ਵਿੱਚ ਪਟੜੀ ਤੋਂ ਲੱਥੀ ਬੰਗਲੁਰੂ-ਕਾਮਾਖਿਆ ਸੁਪਰਫਾਸਟ ਐਕਸਪ੍ਰੈੱਸ; ਇਕ ਹਲਾਕ; 7 ਜ਼ਖ਼ਮੀ

Current Updates

Leave a Comment