ਸ਼ਿਮਲਾ- ਕੁੱਲੂ ਜ਼ਿਲ੍ਹੇ ਵਿੱਚ ਇੱਕ ਸੜਕ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਜ਼ਖਮੀ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਚਾਰ ਦੋਸਤ ਜਿਨ੍ਹਾਂ ਵਿੱਚ ਤਿੰਨ ਔਰਤਾਂ ਸ਼ਾਮਲ ਹਨ, ਨਵੇਂ ਸਾਲ ਦੀ ਸ਼ਾਮ ਅਤੇ ਸਥਾਨਕ ਕਲਾਕਾਰ ਸਤਪਾਲ ਦਾ ਜਨਮ ਦਿਨ ਮਨਾਉਣ ਲਈ ਕਸੋਲ ਆਏ ਸਨ। ਉਹ ਕੁੱਲੂ ਪਰਤ ਰਹੇ ਸਨ ਕਿ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਸਵੇਰੇ 3 ਵਜੇ ਦੇ ਕਰੀਬ ਸੜਕ ਕਿਨਾਰੇ ਟਰੱਕ ਵਿਚ ਜਾ ਵੱਜੀ।
ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਗੱਡੀ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ, ਜਿਸ ਵਿੱਚ ਸਤਪਾਲ ਸਮੇਤ ਤਿੰਨ ਜਣਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖਮੀ ਔਰਤ ਨੂੰ ਇਲਾਜ ਲਈ ਮੰਡੀ ਦੇ ਮੈਡੀਕਲ ਕਾਲਜ ਨੇਰ ਚੌਕ ਰੈਫਰ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਦੋ ਮ੍ਰਿਤਕ ਔਰਤਾਂ ਦੀ ਪਛਾਣ ਨਹੀਂ ਹੋਈ ਹੈ। ਪੁਲੀਸ ਨੇ ਕਿਹਾ ਕਿ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਜਾਣਗੀਆਂ।
