January 2, 2026
ਖਾਸ ਖ਼ਬਰਰਾਸ਼ਟਰੀ

‘ਆਪ’ ’ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਹੇਠ ਐੱਫ ਆਈ ਆਰ ਦਰਜ

‘ਆਪ’ ’ਤੇ ਗਲਤ ਜਾਣਕਾਰੀ ਫੈਲਾਉਣ ਦਾ ਦੋਸ਼ ਹੇਠ ਐੱਫ ਆਈ ਆਰ ਦਰਜ

ਨਵੀਂ ਦਿੱਲੀ- ਦਿੱਲੀ ਪੁਲੀਸ ਨੇ ਸ਼ੁੱਕਰਵਾਰ ਨੂੰ ਸਿੱਖਿਆ ਡਾਇਰੈਕਟੋਰੇਟ ਦੀ ਸ਼ਿਕਾਇਤ ’ਤੇ ਅਵਾਰਾ ਕੁੱਤਿਆਂ ਨਾਲ ਸਬੰਧਤ ਮਾਮਲਿਆਂ ਲਈ ਨੋਡਲ ਅਫਸਰ ਨਿਯੁਕਤ ਕਰਨ ਦੇ ਸਰਕੂਲਰ ਬਾਰੇ ਸੋਸ਼ਲ ਮੀਡੀਆ ‘ਤੇ ਕਥਿਤ ਤੌਰ ‘ਤੇ ਗਲਤ ਜਾਣਕਾਰੀ ਫੈਲਾਉਣ ਦੇ ਸਬੰਧ ਵਿੱਚ ਇੱਕ ਐੱਫ ਆਈ ਆਰ (FIR) ਦਰਜ ਕੀਤੀ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਸ਼ੀਸ਼ ਸੂਦ ਨੇ ਕਿਹਾ ਕਿ ਸਰਕਾਰ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਇਸ ਮੁੱਦੇ ’ਤੇ ਫੈਲਾਈ ਜਾ ਰਹੀ “ਗਲਤ ਜਾਣਕਾਰੀ” ਵਿਰੁੱਧ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਅਨੁਸਾਰ ਸਿੱਖਿਆ ਡਾਇਰੈਕਟੋਰੇਟ (DoE) ਨੇ ਪੁਲੀਸ ਕੋਲ ਇੱਕ ਰਸਮੀ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਹ ਐੱਫ ਆਈ ਆਰ (FIR) ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 353 (1) (ਇਲੈਕਟ੍ਰਾਨਿਕ ਮਾਧਿਅਮਾਂ ਸਮੇਤ ਕਿਸੇ ਵੀ ਬਿਆਨ, ਗਲਤ ਜਾਣਕਾਰੀ, ਅਫਵਾਹ ਜਾਂ ਰਿਪੋਰਟ ਨੂੰ ਬਣਾਉਣਾ, ਪ੍ਰਕਾਸ਼ਿਤ ਕਰਨਾ ਜਾਂ ਪ੍ਰਸਾਰਿਤ ਕਰਨਾ) ਅਤੇ 192 (ਦੰਗਾ ਭੜਕਾਉਣ ਦੇ ਇਰਾਦੇ ਨਾਲ ਉਕਸਾਉਣਾ) ਤਹਿਤ ਦਰਜ ਕੀਤੀ ਗਈ ਹੈ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੂਦ ਨੇ ਕਿਹਾ ਕਿ ਕੇਜਰੀਵਾਲ ਨੇ ਪਹਿਲਾਂ ਸੋਸ਼ਲ ਮੀਡੀਆ ‘ਤੇ ਇੱਕ ਸੰਦੇਸ਼ ਪੋਸਟ ਕੀਤਾ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਦਿੱਲੀ ਦੇ ਅਧਿਆਪਕਾਂ ਨੂੰ ਬੱਚਿਆਂ ਨੂੰ ਪੜ੍ਹਾਉਣ ਦੀ ਬਜਾਏ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਲਈ ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ, ‘‘ਟਵੀਟ ਦੇ ਸਬੰਧ ਵਿੱਚ ਵੀਰਵਾਰ ਨੂੰ ਪੁਲੀਸ ਸ਼ਿਕਾਇਤ ਦਰਜ ਕਰਵਾਈ ਗਈ ਸੀ।’’

ਆਮ ਆਦਮੀ ਪਾਰਟੀ ਦੇ ਆਗੂਆਂ ’ਤੇ ਜਾਣਬੁੱਝ ਕੇ ਜਨਤਾ ਨੂੰ ਗੁਮਰਾਹ ਕਰਨ ਦਾ ਦੋਸ਼ ਲਾਉਂਦਿਆਂ ਸੂਦ ਨੇ ਕਿਹਾ ਕਿ ਐੱਫ ਆਈ ਆਰ ਦਰਜ ਹੋਣ ਤੋਂ ਬਾਅਦ ਪਾਰਟੀ ਆਪਣੇ ਆਪ ਨੂੰ ਪੀੜਤ ਵਜੋਂ ਪੇਸ਼ ਕਰਨਾ ਸ਼ੁਰੂ ਕਰ ਦੇਵੇਗੀ। ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਵਿੱਚ ਜਮ੍ਹਾਂ ਕਰਵਾਈ ਗਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ‘‘ਅਣਪਛਾਤੇ/ਸ਼ਰਾਰਤੀ ਵਿਅਕਤੀਆਂ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਇੱਕ ਕਥਿਤ ਨਿਰਦੇਸ਼ ਦੇ ਸਬੰਧ ਵਿੱਚ ਗਲਤ, ਗੁਮਰਾਹਕੁੰਨ ਅਤੇ ਬਦਨੀਤੀ ਵਾਲੀ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਸਕੂਲ ਅਧਿਆਪਕਾਂ ਨੂੰ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਦੀ ਲੋੜ ਹੈ।’’

Related posts

ਗੁਰਮੀਤ ਰਾਮ ਰਹੀਮ ਨੂੰ ਮੁੜ ਤੋਂ ਪੈਰੋਲ ਮਿਲੀ , ਪਹਿਲੀ ਵਾਰ ਡੇਰਾ ਸਿਰਸਾ ਜਾਣ ਕੀ ਇਜਾਜ਼ਤ

Current Updates

ਐੱਨਆਈਏ ਨੇ ਪਹਿਲਗਾਮ ਦਹਿਸ਼ਤੀ ਹਮਲੇ ਦੀ ਜਾਂਚ ਆਪਣੇ ਹੱਥਾਂ ’ਚ ਲਈ

Current Updates

‘ਆਪ’ ਨੂੰ ਝਟਕਾ, ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਹਾਰੇ

Current Updates

Leave a Comment