ਸੰਗਠਨ ਨੂੰ ਹੋਰ ਮਜ਼ਬੂਤ ਕਰਨ ਤੇ ਦਿੱਤਾ ਜ਼ੋਰ
ਪਟਿਆਲਾ- ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਪਟਿਆਲਾ (ਸ਼ਹਿਰੀ) ਹਲਕੇ ਦੀ ਇੱਕ ਅਹਿਮ ਸੰਗਠਨਾਤਮਕ ਮੀਟਿੰਗ ਹੋਈ।ਮੀਟਿੰਗ ਵਿੱਚ ਹਲਕਾ ਸੰਗਠਨ ਇੰਚਾਰਜ ਕੁੰਦਨ ਗੋਗੀਆ, ਕਨੌਜੀਆ ਵੈਲਫੇਅਰ ਬੋਰਡ ਪੰਜਾਬ ਦੇ ਮੈਂਬਰ ਵਿਜੈ ਕਨੌਜੀਆ, ਜ਼ਿਲ੍ਹਾ ਯੋਜਨਾ ਕਮੇਟੀ ਦੇ ਮੈਂਬਰ ਮੋਨਿਕਾ ਸ਼ਰਮਾ, ਜੋਨਲ ਮੀਡੀਆ ਸਕੱਤਰ ਮਹਿੰਦਰ ਮੋਹਨ, ਟ੍ਰੇਡ ਵਿੰਗ ਦੇ ਜੋਨਲ ਇੰਚਾਰਜ ਸੰਜੀਵ ਗੁਪਤਾ, ਜ਼ਿਲ੍ਹਾ ਸੰਗਠਨ ਸਕੱਤਰ ਅਮਿਤ ਡਾਬੀ, ਮਹਿਲਾ ਵਿੰਗ ਦੇ ਨਵਨਿਯੁਕਤ ਜਿਲ੍ਹਾ ਕੋਆਰਡੀਨੇਟਰ ਆਰਤੀ ਗੁਪਤਾ, ਜ਼ਿਲ੍ਹਾ ਪ੍ਰਧਾਨ ਟ੍ਰੇਡ ਵਿੰਗ ਐਡਵੋਕੇਟ ਵਿਨੋਦ ਸਿੰਗਲਾ, ਸੋਸ਼ਲ ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਮੀਤ ਤਕੇਜਾ, ਮੀਡੀਆ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਪਾਲ ਸਿੰਘ ਅਤੇ ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਅਤੇ ਵਿੰਗਾਂ ਦੇ ਅਹੁਦੇਦਾਰ ਹਾਜ਼ਰ ਹੋਏ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮਹਿਤਾ ਨੇ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ ਤੱਕ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਮੀਟਿੰਗਾਂ ਕਰਨੀ ਬਹੁਤ ਜ਼ਰੂਰੀ ਹਨ ਤਾਂ ਜੋ ਹਰ ਵਰਕਰ ਅਤੇ ਵੋਟਰ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ–ਪੱਖੀ ਯੋਜਨਾਵਾਂ ਦੀ ਪੂਰੀ ਜਾਣਕਾਰੀ ਮਿਲ ਸਕੇ। ਸ੍ਰੀ ਮਹਿਤਾ ਨੇ ਸਪਸ਼ਟ ਤੌਰ ’ਤੇ ਕਿਹਾ ਕਿ ਬੂਥ ਪੱਧਰ ਤੱਕ ਦੇ ਲੀਡਰਾਂ ਅਤੇ ਵਰਕਰਾਂ ਨੂੰ ਹੋਰ ਐਕਟਿਵ ਹੋ ਕੇ ਜਮੀਨੀ ਪੱਧਰ ’ਤੇ ਕੰਮ ਕਰਨਾ ਹੋਵੇਗਾ। ਉਨ੍ਹਾਂ ਅਹੁਦੇਦਾਰਾਂ ਨੂੰ ਜਨਤਾ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਗੰਭੀਰਤਾ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਜ਼ਿਲਾ ਸਕੱਤਰ ਅਮਿਤ ਡਾਬੀ ਨੇ ਮੀਟਿੰਗ ਦਾ ਸੰਚਾਲਨ ਕਰਦਿਆਂ ਸਮੂਹ ਅਹੁਦੇਦਾਰਾਂ ਨੂੰ ਪਾਰਟੀ ਅਨੁਸ਼ਾਸਨ ਅਤੇ ਸੰਗਠਨਾਤਮਕ ਏਕਤਾ ਬਣਾਈ ਰੱਖਣ ਲਈ ਕਿਹਾ।
ਮੀਟਿੰਗ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਲਈ ਵੱਖ-ਵੱਖ ਸੁਝਾਵਾਂ ’ਤੇ ਵੀ ਵਿਚਾਰ–ਵਟਾਂਦਰਾ ਕੀਤਾ ਗਿਆ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦਾ ਫੈਸਲਾ ਲਿਆ ਗਿਆ। ਨਵੇਂ ਨਿਯੁਕਤ ਹੋਏ ਅਹੁਦੇਦਾਰਾਂ ਆਰਤੀ ਗੁਪਤਾ ਕੋਆਰਡੀਨੇਟਰ ਮਹਿਲਾ ਵਿੰਗ, ਰੂਬੀ ਭਾਟੀਆ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਅਮਨਦੀਪ ਜੌਲੀ ਬਲਾਕ ਪ੍ਰਧਾਨ ਨੂੰ ਸਿਰੋਪਾ ਪਾਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹਲਕਾ ਮੀਡੀਆ ਕੋਆਰਡੀਨੇਟਰ ਸੰਦੀਪ ਬੰਧੂ, ਜ਼ਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਹਲਕਾ ਮੀਡੀਆ ਸਕੱਤਰ ਜਸਵਿੰਦਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਹਲਕਾ ਇੰਚਾਰਜ ਦਵਿੰਦਰ ਪਾਲ ਸਿੰਘ, ਹਲਕਾ ਯੂਥ ਵਿੰਗ ਕੋਆਰਡੀਨੇਟਰ ਹਰਮਨਜੀਤ ਸਿੰਘ ਸੰਧੂ, ਹਲਕਾ ਕੋਆਰਡੀਨੇਟਰ ਸੋਸ਼ਲ ਮੀਡੀਆ ਦੀਪਕ ਮਹਿਰਾ, ਹਲਕਾ ਕੋਆਰਡੀਨੇਟਰ ਟ੍ਰੇਡ ਵਿੰਗ ਪੁਨੀਤ ਬੁੱਧੀਰਾਜਾ, ਵੱਖ-ਵੱਖ ਬਲਾਕਾਂ ਦੇ ਪ੍ਰਧਾਨ ਸੁਸ਼ੀਲ ਮਿੱਡਾ, ਕ੍ਰਿਸ਼ਨ ਕੁਮਾਰ, ਜਗਤਾਰ ਸਿੰਘ ਅਤੇ ਹੋਰ ਲੀਡਰ ਹਾਜ਼ਰ ਸਨ।
