October 5, 2026
ਅੰਤਰਰਾਸ਼ਟਰੀਖਾਸ ਖ਼ਬਰ

ਅਮਰੀਕਾ ਦੇ ਹਮਲੇ ਤੋਂ ਬਾਅਦ ਵੈਨਜ਼ੁਏਲਾ ਦੇ ਉਪ-ਰਾਸ਼ਟਰਪਤੀ ਡੈਲਸੀ ਨੂੰ ਜ਼ਿੰਮੇਵਾਰੀ ਸੌਂਪੀ

ਅਮਰੀਕਾ ਦੇ ਹਮਲੇ ਤੋਂ ਬਾਅਦ ਵੈਨਜ਼ੁਏਲਾ ਦੇ ਉਪ-ਰਾਸ਼ਟਰਪਤੀ ਡੈਲਸੀ ਨੂੰ ਜ਼ਿੰਮੇਵਾਰੀ ਸੌਂਪੀ

ਨਿਊਯਾਰਕ- ਅਮਰੀਕਾ ਨੇ ਵੈਨਜ਼ੁਏਲਾ ਦਾ ਰਾਸ਼ਟਰਪਤੀ ਬਦਲ ਕੇ ਉਪ ਰਾਸ਼ਟਰਪਤੀ ਨੂੰ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਹੁਕਮਾਂ ਤੋਂ ਬਾਅਦ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਬੀਤੇ ਦਿਨ ਗ੍ਰਿ੍ਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਉਪ ਰਾਸ਼ਟਰਪਤੀ ਡੈਲਸੀ ਰੌਡਰਿਗਜ਼ ਨੂੰ ਅੰਤਰਿਮ ਰਾਸ਼ਟਰਪਤੀ ਨਿਯੁਕਤ ਕੀਤਾ ਗਿਆ ਹੈ। ਵੈਨਜ਼ੁਏਲਾ ਦੀ ਸੁਪਰੀਮ ਕੋਰਟ ਨੇ ਡੈਲਸੀ ਨੂੰ ਇਹ ਜ਼ਿੰਮੇਵਾਰੀ ਸੰਭਾਲਣ ਲਈ ਕਿਹਾ ਹੈ।

ਨਿਕੋਲਸ ਮਾਦੁਰੋ ਤੇ ਉਸ ਦੀ ਪਤਨੀ ਨੂੰ ਚਾਰ ਜਨਵਰੀ ਦੀ ਅੱਧੀ ਰਾਤ ਅਮਰੀਕਾ ਲਿਆਂਦਾ ਗਿਆ। ਅਮਰੀਕਾ ਫੌਜ ਦਾ ਜਹਾਜ਼ ਨਿਊਯਾਰਕ ਦੇ ਸਟੁਅਰਟ ਏਅਰ ਨੈਸ਼ਨਲ ਗਾਰਡ ਬੇਸ ਵਿਚ ਉਤਰਿਆ। ਉਸ ਵੇਲੇ ਨਿਕੋਲਸ ਨੂੰ ਹੱਥਕੜੀ ਪਾਏ ਦੇਖਿਆ ਗਿਆ। ਇਸ ਤੋਂ ਬਾਅਦ ਨਿਕੋਲਸ ਨੂੰ ਨਿਊਯਾਰਕ ਸਿਟੀ ਦੇ ਮੈਨਹਟਨ ਲਿਜਾਇਆ ਗਿਆ ਜਿਥੇ ਕਾਨੂੰਨੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ। ਨਿਕੋਲਸ ’ਤੇ ਡਰੱਗ ਤੇ ਹਥਿਆਰ ਤਸਕਰੀ ਦੇ ਦੋਸ਼ ਹੇਠ ਕੇਸ ਚੱਲੇਗਾ।

ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਨੇ ਵੈਨਜ਼ੁਏਲਾ ’ਤੇ ਹਮਲਾ ਕਰ ਕੇ ਉਨ੍ਹਾਂ ਦੇ ਰਾਸ਼ਟਰਪਤੀ ਨਿਕੋਲਸ ਮਾਦੁਰੋ ਨੂੰ ਕਾਬੂ ਕੀਤਾ ਸੀ। ਨਿਕੋਲਸ ਨੂੰ ਕਾਬੂ ਕਰਦਿਆਂ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਲਾਈਵ ਦੇਖਿਆ। ਇਸ ਤੋਂ ਬਾਅਦ ਟਰੰਪ ਨੇ ਕਿਹਾ ਕਿ ਨਿਕੋਲਸ ਦੇ ਵਫਾਦਾਰ ਜੇ ਉਨ੍ਹਾਂ ਨਾਲ ਹੀ ਰਹਿੰਦੇ ਹਨ ਤਾਂ ਉਨ੍ਹਾਂ ਦਾ ਕਾਫੀ ਨੁਕਸਾਨ ਹੋ ਸਕਦਾ ਹੈ। ਟਰੰਪ ਨੇ ਦਾਅਵਾ ਕੀਤਾ ਸੀ ਅਮਰੀਕਾ ਇਹ ਤੈਅ ਕਰੇਗਾ ਕਿ ਵੈਨਜ਼ੁਏਲਾ ਦਾ ਅਗਲਾ ਆਗੂ ਕੌਣ ਹੋਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਅਮਰੀਕਾ ਕੋਲ ਇਸ ਵੇਲੇ ਵਿਸ਼ਵ ਦੀਆਂ ਸਭ ਤੋਂ ਮਜ਼ਬੂਤ ਤੇਲ ਕੰਪਨੀਆਂ ਹਨ ਤੇ ਇਹ ਕੰਪਨੀਆਂ ਹੀ ਵੈਨਜ਼ੁਏਲਾ ਦੇ ਤੇਲ ਖੇਤਰ ਵਿਚ ਸਰਗਰਮ ਭੂਮਿਕਾ ਅਦਾ ਕਰਨਗੀਆਂ। ਟਰੰਪ ਨੇ ਕਿਹਾ ਕਿ ਨਿਕੋਲਸ ਨੇ ਜੇਲ੍ਹਾਂ ਦੇ ਕੈਦੀਆਂ ਤੇ ਡਰੱਗ ਮਾਫੀਆ ਨੂੰ ਦੇਸ਼ ਤੋਂ ਬਾਹਰ ਭੇਜਿਆ ਜੋ ਮੁਆਫੀ ਯੋਗ ਨਹੀਂ ਹੈ। ਇਸ ਕਰ ਕੇ ਅਮਰੀਕਾ ਨੇ ਫੌਜੀ ਕਾਰਵਾਈ ਕੀਤੀ। ਜ਼ਿਕਰਯੋਗ ਹੈ ਕਿ ਸੀਆਈਏ ਨੇ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਨਿਕੋਲਸ ਦੀ ਲੋਕੇਸ਼ਨ ਨੂੰ ਟਰੈਕ ਕੀਤਾ ਤੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ। ਇਹ ਵੀ ਪਤਾ ਲੱਗਿਆ ਹੈ ਕਿ ਵੈਨਜ਼ੁਏਲਾ ਦੇ ਰਾਸ਼ਟਰਪਤੀ ਨਿਕੋਲਸ ਤੇ ਉਸ ਦੀ ਪਤਨੀ ਦੀ ਖਿੱਚ ਧੂਹ ਵੀ ਕੀਤੀ ਗਈ।

Related posts

ਜੰਮੂ ਕਸ਼ਮੀਰ ਵਿਚ ਅਮਨ ਅਮਾਨ ਨਾਲ ਲੰਘੀ ਰਾਤ

Current Updates

ਚੰਡੀਗੜ੍ਹ ’ਚ ਬਦਲਿਆ ਮੌਸਮ ਦਾ ਮਿਜ਼ਾਜ

Current Updates

ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

Current Updates

Leave a Comment