ਖਾਸ ਖ਼ਬਰਪੰਜਾਬਰਾਸ਼ਟਰੀ

ਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ

ਓਮਾਨ ਵਿੱਚ ਫਸੀਆਂ ਪੰਜਾਬ ਦੀਆਂ ਪੰਜ ਲੜਕੀਆਂ ਦੀ ਸੁਰੱਖਿਅਤ ਵਾਪਸੀ

ਜਲੰਧਰ- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਓਮਾਨ ਵਿੱਚ ਫਸੀਆਂ ਪੰਜ ਪੰਜਾਬੀ ਲੜਕੀਆਂ ਨੂੰ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਗਿਆ ਹੈ। ਇਨ੍ਹਾਂ ਵਿੱਚੋਂ ਇੱਕ ਜਲੰਧਰ ਜ਼ਿਲ੍ਹੇ ਦੀ ਰਹਿਣ ਵਾਲੀ ਪੀੜਤਾ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਪਹੁੰਚੀ ਅਤੇ ਕਿਹਾ ਕਿ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਯਤਨਾਂ ਸਦਕਾ ਹੀ ਵਾਪਸੀ ਸੰਭਵ ਹੋ ਸਕੀ ਹੈ। ਪੀੜਤਾ ਨੇ ਦੱਸਿਆ ਕਿ ਉਹ 30 ਦਸੰਬਰ ਨੂੰ ਚਾਰ ਹੋਰ ਲੜਕੀਆਂ ਸਮੇਤ ਓਮਾਨ ਤੋਂ ਭਾਰਤ ਵਾਪਸ ਪਹੁੰਚੀ ਸੀ। ਉਸ ਨੇ ਦੱਸਿਆ ਕਿ ਅਕਤੂਬਰ ਮਹੀਨੇ ਵਿੱਚ ਰੋਜ਼ਗਾਰ ਦੇ ਸੁਪਨੇ ਦਿਖਾ ਕੇ ਉਸ ਨੂੰ ਵਿਦੇਸ਼ ਲਿਜਾਇਆ ਗਿਆ ਸੀ, ਪਰ ਓਮਾਨ ਪਹੁੰਚਣ ਤੇ ਉਸਨੂੰ ਪਤਾ ਲੱਗਾ ਕਿ ਉਸਨੂੰ 1200 ਰਿਆਲ ਦੇ ਬਦਲੇ ਵੇਚ ਦਿੱਤਾ ਗਿਆ ਹੈ। ਪੀੜਤਾ ਨੇ ਖੁਲਾਸਾ ਕੀਤਾ ਕਿ ਉਸਨੂੰ ਇਸ ਜਾਲ ਵਿੱਚ ਫਸਾਉਣ ਵਾਲੀ ਕੋਈ ਹੋਰ ਨਹੀਂ, ਸਗੋਂ ਉਸਦੀ ਆਪਣੀ ਮਾਮੀ ਸੀ, ਜੋ ਉਸ ਨੂੰ ਓਮਾਨ ਛੱਡ ਕੇ ਖੁਦ ਭਾਰਤ ਵਾਪਸ ਆ ਗਈ।

ਪੀੜਤਾ ਨੇ ਦੱਸਿਆ ਕਿ ਉੱਥੇ ਉਸ ਨੂੰ ਜ਼ਬਰਨ ਗਲਤ ਕੰਮਾਂ ਲਈ ਮਜਬੂਰ ਕੀਤਾ ਗਿਆ। ਵਿਰੋਧ ਕਰਨ ’ਤੇ ਉਸ ਨਾਲ ਬਦਸਲੂਕੀ ਅਤੇ ਮਾਰ-ਕੁੱਟ ਕੀਤੀ ਜਾਂਦੀ ਸੀ। ਜਦੋਂ ਉਸ ਨੇ ਭਾਰਤ ਵਾਪਸ ਜਾਣ ਦੀ ਮੰਗ ਕੀਤੀ ਤਾਂ ਦੋ ਲੱਖ ਰੁਪਏ ਜਾਂ ਭਾਰਤ ਤੋਂ ਦੋ ਹੋਰ ਲੜਕੀਆਂ ਭੇਜਣ ਦਾ ਦਬਾਅ ਬਣਾਇਆ ਗਿਆ। ਉਸ ਨੇ ਦੱਸਿਆ ਕਿ ਦੋ ਮਹੀਨੇ ਤੱਕ ਇਕ ਪਰਿਵਾਰ ਵਿੱਚ ਕੰਮ ਕਰਨ ਤੋਂ ਬਾਅਦ ਉਹ ਕਿਸੇ ਤਰ੍ਹਾਂ ਇੱਕ ਸੁਰੱਖਿਅਤ ਥਾਂ ਤੱਕ ਪਹੁੰਚੀ, ਜਿੱਥੇ ਪਹਿਲਾਂ ਹੀ ਲਗਪਗ 70 ਹੋਰ ਭਾਰਤੀ ਲੜਕੀਆਂ ਅਜਿਹੇ ਹਾਲਾਤਾਂ ’ਚ ਫਸੀਆਂ ਹੋਈਆਂ ਸਨ।

ਪੀੜਤਾ ਨੇ ਦੱਸਿਆ ਕਿ ਇੱਕ ਮਹੀਨੇ ਦੇ ਕਰੀਬ ਉਹ ਉੱਥੇ ਫਸੀਆਂ ਲੜਕੀਆਂ ਵਿੱਚ ਰਹੀ ਹੈ। ਉਸ ਨੇ ਦੱਸਿਆ ਕਿ ਮਸਕਟ ਓਮਾਨ ਵਿੱਚ ਲੜਕੀਆਂ ਨੂੰ ਬੁਲਾ ਕੇ ਇਕ ਤਰੀਕੇ ਨਾਲ ਵੇਚਿਆ ਜਾ ਰਿਹਾ ਹੈ ਤੇ ਘਰੇਲੂ ਕੰਮ ਦਾ ਕਹਿ ਕੇ ਜਿਨਸੀ ਸਬੰਧ ਬਣਾਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਪੀੜਤਾ ਨੇ ਅਪੀਲ ਕਰਦਿਆ ਕਿਹਾ ਕਿ ਓਮਾਨ ਦੇ ਹਲਾਤ ਲੜਕੀਆਂ ਲਈ ਸੁਰੱਖਿਅਤ ਨਹੀ ਹਨ ਅਤੇ ਹੋਰਨਾ ਨੂੰ ਬਚਣ ਦੀ ਸਲਾਹ ਦਿੱਤੀ। ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ 16 ਦਸੰਬਰ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਪਰਕ ’ਚ ਆਏ ਸਨ, ਜਿਨ੍ਹਾਂ ਵੱਲੋਂ ਤੁਰੰਤ ਵਿਦੇਸ਼ ਮੰਤਰਾਲੇ ਨਾਲ ਮਾਮਲਾ ਉਠਾਉਣ ਸਦਕਾ ਕੇਵਲ 14 ਦਿਨਾਂ ਦੇ ਅੰਦਰ ਉਨ੍ਹਾਂ ਦੀ ਧੀ ਦੀ ਸੁਰੱਖਿਅਤ ਵਾਪਸੀ ਸੰਭਵ ਹੋ ਸਕੀ।

70 ਲੜਕੀਆਂ ਬਾਰੇ ਵਿਦੇਸ਼ ਮੰਤਰਾਲੇ ਨੂੰ ਲਿਖਆ ਗਿਆ ਪੱਤਰ- ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਸੀਚੇਵਾਲ ਨੇ ਕਿਹਾ ਕਿ ਅਰਬ ਦੇਸ਼ਾਂ ਵਿੱਚ ਭਾਰਤੀ ਲੜਕੀਆਂ ਦਾ ਸ਼ੋਸ਼ਣ ਬਹੁਤ ਹੀ ਗੰਭੀਰ ਅਤੇ ਚਿੰਤਾਜਨਕ ਮਸਲਾ ਹੈ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਹਨਾਂ ਵੱਲੋਂ ਓਮਾਨ ਵਿੱਚ ਫਸੀਆਂ ਲਗਪਗ 70 ਲੜਕੀਆਂ ਬਾਰੇ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖਿਆ ਗਿਆ ਸੀ।

Related posts

ਕਰਨਾਟਕ ਚੋਣ ਨਤੀਜੇ – ਰੁਝਾਨ: ਕਾਂਗਰਸ -118, ਭਾਜਪਾ – 73, ਜੇਡੀਐਸ -25 ਸੀਟਾਂ ਅੱਗੇ

Current Updates

ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਹਾਰੇ ਸਾਤਵਿਕ-ਚਿਰਾਗ

Current Updates

ਪੰਜਾਬੀ ਗਾਇਕ ਰਾਜਵੀਰ ਜਵੰਦਾ ਸੜਕ ਹਾਦਸੇ ਵਿੱਚ ਗੰਭੀਰ ਜ਼ਖ਼ਮੀ

Current Updates

Leave a Comment