September 19, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਲਿਆਂਦਾ ਜਾਵੇਗਾ ਭਾਰਤ

ਸਿੱਖ ਜਥੇ ਨਾਲ ਪਾਕਿਸਤਾਨ ਜਾ ਕੇ ਨਿਕਾਹ ਕਰਵਾਉਣ ਵਾਲੀ ਮਹਿਲਾ ਸਰਬਜੀਤ ਕੌਰ ਨੂੰ ਲਿਆਂਦਾ ਜਾਵੇਗਾ ਭਾਰਤ

ਚੰਡੀਗੜ੍ਹ- ਭਾਰਤ ਤੋਂ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਜਾਣ ਵਾਲੇ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਪੁੱਜੀ ਭਾਰਤੀ ਮਹਿਲਾ ਸਰਬਜੀਤ ਕੌਰ ਨੂੰ ਬੀਤੇ ਦਿਨੀਂ ਪਾਕਿਸਤਾਨ ਵਿਚ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ ਅੱਜ ਪਾਕਿਸਤਾਨ ਵਲੋਂ ਉਸ ਨੂੰ ਭਾਰਤ ਨੂੰ ਸੌਂਪਣ ਲਈ ਸਰਹੱਦ ’ਤੇ ਕਾਗਜ਼ੀ ਕਾਰਵਾਈ ਕੀਤੀ ਜਾ ਰਹੀ ਹੈ। ਇਹ ਔਰਤ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਦੌਰਾਨ ਪਾਕਿਸਤਾਨ ਗਈ ਸੀ ਤੇ ਉਥੋਂ ਗਾਇਬ ਹੋ ਗਈ ਸੀ। ਇਸ ਤੋਂ ਬਾਅਦ ਸਰਬਜੀਤ ਕੌਰ ਨੇ ਪਾਕਿਸਤਾਨ ਵਿਚ ਇਕ ਵਿਅਕਤੀ ਨਾਲ ਨਿਕਾਹ ਕਰ ਲਿਆ ਸੀ। ਉਸ ਨੇ ਨਾਸਿਰ ਹੁਸੈਨ ਨਾਲ ਨਿਕਾਹ ਕਰਨ ਤੋਂ ਪਹਿਲਾਂ ਧਰਮ ਬਦਲ ਲਿਆ ਸੀ ਤੇ ਉਹ ਸਰਬਜੀਤ ਕੌਰ ਤੋਂ ਨੂਰ ਹੁਸੈਨ ਬਣ ਗਈ ਸੀ। ਉਸ ਨੂੰ ਅਟਾਰੀ ਵਾਹਗਾ ਸਰਹੱਦ ਰਸਤੇ ਅੱਜ ਬਾਅਦ ਦੁਪਹਿਰ ਭਾਰਤ ਲਿਆਂਦਾ ਜਾਵੇਗਾ।

ਕਪੂਰਥਲਾ ਦੀ ਰਹਿਣ ਵਾਲੀ 52 ਸਾਲਾ ਸਰਬਜੀਤ 4 ਨਵੰਬਰ ਨੂੰ 1,900 ਤੋਂ ਵੱਧ ਸਿੱਖ ਸ਼ਰਧਾਲੂਆਂ ਨਾਲ ਵਾਹਗਾ-ਅਟਾਰੀ ਸਰਹੱਦ ਪਾਰ ਕਰਕੇ ਪਾਕਿਸਤਾਨ ਗਈ ਸੀ। ਇਹ ਜਥਾ 10 ਦਿਨਾਂ ਦੇ ਦੌਰੇ ਤੋਂ ਬਾਅਦ 13 ਨਵੰਬਰ ਨੂੰ ਭਾਰਤ ਪਰਤਿਆ ਸੀ, ਪਰ ਸਰਬਜੀਤ ਕੌਰ ਉਨ੍ਹਾਂ ਦੇ ਨਾਲ ਵਾਪਸ ਨਹੀਂ ਆਈ। ਇਸ ਤੋਂ ਬਾਅਦ ਵਾਇਰਲ ਹੋਏ ਇੱਕ ਉਰਦੂ ਨਿਕਾਹਨਾਮੇ ਵਿੱਚ ਕਿਹਾ ਗਿਆ ਹੈ ਕਿ ਉਸ ਨੇ ਇਸਲਾਮ ਕਬੂਲ ਕਰਨ ਤੋਂ ਬਾਅਦ ਲਾਹੌਰ ਤੋਂ ਲਗਪਗ 56 ਕਿਲੋਮੀਟਰ ਦੂਰ ਸ਼ੇਖੂਪੁਰਾ ਦੇ ਰਹਿਣ ਵਾਲੇ ਨਾਸਿਰ ਹੁਸੈਨ ਨਾਲ ਵਿਆਹ ਕਰਵਾ ਲਿਆ।

Related posts

52 ਸਾਲਾ ਵਿਅਕਤੀ ਨਾਲ ਸਬੰਧਾਂ ਕਾਰਨ ਵਿਆਹ ਤੋਂ 45 ਦਿਨਾਂ ਬਾਅਦ ਪਤੀ ਦਾ ਕਤਲ

Current Updates

ਚੋਣਾਂ ਦੀ ਸਮਾਪਤੀ ਤਕ ਜੁਡੀਸ਼ੀਅਲ ਅਫ਼ਸਰਾਂ ਦੀ ਸੁਰੱਖਿਆ ਵਾਪਸ ਨਾ ਲਈ ਜਾਵੇ: ਸੁਪਰੀਮ ਕੋਰਟ

Current Updates

ਹੁਕਮਨਾਮੇ ਦੀ ਪਾਲਣਾ ਲਈ ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਜਥੇਬੰਦੀਆਂ ਨਾਲ ਅਹਿਮ ਮੀਟਿੰਗ

Current Updates

Leave a Comment