September 28, 2026
ਖਾਸ ਖ਼ਬਰਚੰਡੀਗੜ੍ਹਪੰਜਾਬ

ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਮੁੱਖ ਮੰਤਰੀ ਮਾਨ ਦੀ ਜਥੇਦਾਰ ਨੂੰ ਅਪੀਲ: ਮੇਰੇ ਸਪੱਸ਼ਟੀਕਰਨ ਸਮੇਂ ਲਾਈਵ ਟੈਲੀਕਾਸਟ ਕੀਤਾ ਜਾਵੇ

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਤੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਟਵੀਟ ਰਾਹੀਂ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ, ‘‘ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।’’ ਜ਼ਿਕਰਯੋਗ ਹੈ ਕਿ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਨ ਦੇ ਦੋਸ਼ ਹੇਠ 15 ਜਨਵਰੀ ਨੂੰ ਅਕਾਲ ਤਖ਼ਤ ਸਕੱਤਰੇਤ ’ਚ ਤਲਬ ਕੀਤਾ ਹੋਇਆ ਹੈ।

ਇਸ ਸਬੰਧੀ ਮੁੱਖ ਮੰਤਰੀ ਨੂੰ ਜਾਰੀ ਪੱਤਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਅਕਾਲ ਤਖ਼ਤ ਦੀ ਸਰਬਉੱਚਤਾ, ਮਾਣ ਮਰਿਆਦਾ ਅਤੇ ਗੁਰੂ ਦੀ ਗੋਲਕ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕਰ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਕੁਝ ਵੀਡੀਓ ਵੀ ਸਾਹਮਣੇ ਆਏ ਹਨ, ਜਿਸ ਵਿੱਚ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਨਾਲ ਉਹ ਇਤਰਾਜ਼ਯੋਗ ਐਕਸ਼ਨ ਕਰਦੇ ਦਿਖਾਈ ਦੇ ਰਹੇ ਹਨ। ਪੱਤਰ ’ਚ ਲਿਖਿਆ ਹੈ ਕਿ ਮੁੱਖ ਮੰਤਰੀ ਉੱਚ ਸੰਵਿਧਾਨਕ ਅਹੁਦੇ ’ਤੇ ਬੈਠੇ ਹਨ ਪਰ ਉਨ੍ਹਾਂ ਦਾ ਵਤੀਰਾ ਰਾਜ ਹੈਂਕੜ ਦਾ ਪ੍ਰਗਟਾਵਾ ਕਰਦਾ ਹੈ। ਮੀਡੀਆ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੜਗੱਜ ਨੇ ਸਪੱਸ਼ਟ ਕੀਤਾ ਸੀ ਕਿ ਮੁੱਖ ਮੰਤਰੀ ਪਤਿਤ ਹੈ ਅਤੇ ਸਿੱਖ ਰਵਾਇਤ ਅਨੁਸਾਰ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਦੇ ਸਨਮੁਖ ਪੇਸ਼ ਨਹੀਂ ਕੀਤਾ ਜਾ ਸਕਦਾ ਹੈ। ਇਸ ਲਈ ਉਨ੍ਹਾਂ ਨੂੰ 15 ਜਨਵਰੀ ਨੂੰ ਨਿੱਜੀ ਤੌਰ ਉੱਤੇ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਸਿੱਖ ਰਹਿਤ ਮਰਿਯਾਦਾ ਨੂੰ ਚੁਣੌਤੀ ਅਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਇਤਰਾਜ਼ਯੋਗ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ ਅਤੇ ਇਹ ਸਹੀ ਸਾਬਤ ਹੋਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

Related posts

MP ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ’ਚ ਸਕਿਉਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਕੀਤੀ ਮੰਗ

Current Updates

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਚੋਣ ਕਮਿਸ਼ਨ ਨੇ 400 ਕਰੋੜ ਰੁਪਏ ਤੋਂ ਵੱਧ ਜ਼ਬਤ ਕੀਤੇ

Current Updates

ਕੇਂਦਰ ਵੱਲੋਂ ਪੰਜਾਬ ਖੁਰਾਕ ਸੁਰੱਖਿਆ ਐਕਟ ਤਹਿਤ ਰਾਸ਼ਨ ਲੈ ਰਹੇ ਕਿਸੇ ਵੀ ਲਾਭਪਾਤਰੀ ਦਾ ਨਾਮ ਨਾ ਕੱਟਣ ਦਾ ਦਾਅਵਾ

Current Updates

Leave a Comment