November 12, 2026
ਖਾਸ ਖ਼ਬਰਚੰਡੀਗੜ੍ਹਰਾਸ਼ਟਰੀ

ਠੰਢ ਦਾ ਕਹਿਰ: ਚੰਡੀਗੜ੍ਹ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ

ਠੰਢ ਦਾ ਕਹਿਰ: ਚੰਡੀਗੜ੍ਹ ਦੇ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਵਧੀਆਂ

ਚੰਡੀਗਡ਼੍ਹ- ਯੂ ਟੀ ਖੇਤਰ ਵਿੱਚ ਠੰਢ ਵਧਣ ਤੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਅੱਠਵੀਂ ਜਮਾਤ ਤੱਕ ਦੇ ਸਰਕਾਰੀ ਤੇ ਨਿੱਜੀ ਸਕੂਲ 13 ਜਨਵਰੀ ਤੱਕ ਬੰਦ ਰੱਖਣ ਦਾ ਫੈ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰੀ ਸਕੂਲਾਂ ਵਿੱਚ 10 ਜਨਵਰੀ ਤੱਕ ਛੁੱਟੀਆਂ ਸਨ।ਪਹਿਲਾਂ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਗਿਆ ਸੀ ਸਕੂਲਾਂ ਨੂੰ ਕਿਹਾ ਗਿਆ ਹੈ ਕਿ ਉਹ ਅੱਠਵੀਂ ਜਮਾਤ ਤੱਕ ਤੇ ਨਾਨ ਬੋਰਡ ਜਮਾਤਾਂ ਨੌਵੀਂ ਤੇ ਗਿਆਰ੍ਹਵੀਂ ਦੀਆਂ ਆਨਲਾਈਨ ਜਮਾਤਾਂ ਲਾਉਣ ਜਾਂ ਨਾ ਲਾਉਣ ਬਾਰੇ ਆਪਣੇ ਪੱਧਰ ’ਤੇ ਫ਼ੈਸਲਾ ਕਰ ਸਕਦੇ ਹਨ। ਇਸ ਤੋਂ ਇਲਾਵਾ ਦਸਵੀਂ ਤੇ ਬਾਰ੍ਹਵੀਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹਣ ਦੇ ਸਮੇਂ ਵਿੱਚ ਵੀ ਬਦਲਾਅ ਕੀਤਾ ਗਿਆ ਹੈ। ਇਸ ਸਬੰਧੀ ਹੁਕਮ ਅੱਜ ਸਿੱਖਿਆ ਵਿਭਾਗ ਦੇ ਡਾਇਰੈਕਟਰ ਨਿਤੀਸ਼ ਸਿੰਗਲਾ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਸੀ ਕਿ ਸਰਕਾਰੀ ਸਕੂਲਾਂ ਵਿੱਚ ਦੋ ਸ਼ਿਫ਼ਟਾਂ ਵਾਲੇ ਸਕੂਲ ਸ਼ਾਮ ਵਾਲੀ ਸ਼ਿਫਟ ਵਿੱਚ ਨਹੀਂ ਲੱਗਣਗੇ ਤੇ ਇਨ੍ਹਾਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਵੇਰੇ ਸੱਦਿਆ ਜਾਵੇ।

ਜਾਣਕਾਰੀ ਅਨੁਸਾਰ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਜਮਾਤਾਂ ਦੇ ਸਕੂਲ ਸਵੇਰ ਸਾਢੇ ਨੌਂ ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹਣਗੇ ਤੇ ਇਨ੍ਹਾਂ ਸਕੂਲਾਂ ਨੂੰ ਸ਼ਾਮ ਸਾਢੇ ਤਿੰਨ ਵਜੇ ਤੋਂ ਪਹਿਲਾਂ ਬੰਦ ਕਰਨਾ ਜ਼ਰੂਰੀ ਹੋਵੇਗਾ। ਸਿੱਖਿਆ ਵਿਭਾਗ ਨੇ ਕਿਹਾ ਹੈ ਕਿ ਜੇ ਕਿਸੇ ਸਕੂਲ ਨੇ ਇਨ੍ਹਾਂ ਨਿਯਮਾਂ ਦਾ ਉਲੰਘਣ ਕੀਤਾ ਤਾਂ ਉਨ੍ਹਾਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਵਿਦਿਆਰਥੀਆਂ ਨੂੰ ਠੰਢ ਤੋਂ ਬਚਾਉਣ ਤੇ ਉਨ੍ਹਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਲਏ ਗਏ ਹਨ।

Related posts

ਮੁੱਖ ਮੰਤਰੀ ਮਾਨ ਦੇ ਦਾਅਵਿਆਂ ਵਿਚਾਲੇ ਜਗਰਾਉਂ ‘ਚ ਨਸ਼ੇ ਨਾਲ ਦੋ ਨੌਜਵਾਨਾਂ ਦੀ ਮੌਤ ‘ਤੇ ਭਾਜਪਾ ਦਾ ਤਿੱਖਾ ਹਮਲਾ

Current Updates

ਅਨੰਦਪੁਰ ਸਾਹਿਬ ’ਚ ਹੋਵੇਗਾ ਵਿਧਾਨ ਸਭਾ ਦਾ ਸੈਸ਼ਨ !

Current Updates

ਕੰਨ ‘ਤੇ ਥੱਪੜ ਮਾਰਨਾ ਪਿਆ ਭਾਰੀ: 17 ਫ਼ੀਸਦੀ ਬੋਲੇ ਹੋਏ ਪੀੜਤ ਦੇ ਹੱਕ ‘ਚ ਅਦਾਲਤ ਦਾ ਅਹਿਮ ਫੈਸਲਾ

Current Updates

Leave a Comment