September 26, 2026
ਖਾਸ ਖ਼ਬਰਰਾਸ਼ਟਰੀ

ਕੜਾਕੇ ਦੀ ਠੰਢ: ਨੋਇਡਾ ਵਿੱਚ ਅੱਠਵੀਂ ਜਮਾਤ ਤੱਕ ਦੇ ਸਕੂਲ 15 ਜਨਵਰੀ ਤੱਕ ਬੰਦ

ਕੜਾਕੇ ਦੀ ਠੰਢ: ਨੋਇਡਾ ਵਿੱਚ ਅੱਠਵੀਂ ਜਮਾਤ ਤੱਕ ਦੇ ਸਕੂਲ 15 ਜਨਵਰੀ ਤੱਕ ਬੰਦ

ਨੋਇਡਾ- ਇੱਥੇ ਸੰਘਣੀ ਧੁੰਦ ਅਤੇ ਹੱਡ ਚੀਰਵੀਂ ਠੰਢ ਦੇ ਮੱਦੇਨਜ਼ਰ ਗੌਤਮ ਬੁੱਧ ਨਗਰ ਜ਼ਿਲ੍ਹੇ ਵਿੱਚ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲ 15 ਜਨਵਰੀ ਤੱਕ ਬੰਦ ਰਹਿਣਗੇ। ਇਸ ਸਬੰਧੀ ਹੁਕਮ ਸਿੱਖਿਆ ਅਧਿਕਾਰੀ ਰਾਹੁਲ ਪਵਾਰ ਵੱਲੋਂ ਜਾਰੀ ਕੀਤੇ ਗਏ। ਇਹ ਹੁਕਮ ਨਰਸਰੀ ਤੋਂ ਲੈ ਕੇ ਅੱਠਵੀਂ ਜਮਾਤ ਤੱਕ ਦੇ ਸਾਰੇ ਸਕੂਲਾਂ ’ਤੇ ਲਾਗੂ ਹੋਣਗੇ। ਸਿੱਖਿਆ ਅਧਿਕਾਰੀ ਨੇ ਚਿਤਾਵਨੀ ਦਿੱਤੀ ਕਿ ਜੇ ਕੋਈ ਸਕੂਲ ਇਨ੍ਹਾਂ ਹੁਕਮਾਂ ਦਾ ਉਲੰਘਣ ਕਰੇਗਾ ਤਾਂ ਉਸ ਸਕੂਲ ਖ਼ਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੱਸਣਾ ਬਣਦਾ ਹੈ ਕਿ ਉਤਰੀ ਭਾਰਤ ਵਿਚ ਕੜਾਕੇ ਦੀ ਠੰਢ ਪੈ ਰਹੀ ਹੈ ਜਿਸ ਕਾਰਨ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ।

Related posts

ਗੁਜਰਾਤ: ਟਰੇਨਰ ਜਹਾਜ਼ ਹਾਦਸਾਗ੍ਰਸਤ, ਪਾਇਲਟ ਦੀ ਮੌਤ

Current Updates

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ

Current Updates

ਸੰਸਦ : ‘ਤੁਸੀਂ ਕਿਸਾਨ ਦੇ ਪੁੱਤਰ ਹੋ ਤਾਂ ਮੈਂ ਮਜ਼ਦੂਰ ਦਾ…’, ਧਨਖੜ ਤੇ ਖੜਗੇ ‘ਚ ਰਾਜ ਸਭਾ ‘ਚ ਹੋਈ ਗਰਮਾ-ਗਰਮ ਬਹਿਸ; ਹੋਇਆ ਹੰਗਾਮਾ

Current Updates

Leave a Comment